ਪੰਜਾਬ

punjab

ETV Bharat / state

ਲੱਖਾ ਸਿਧਾਣਾ ਦੇ ਭਰਾ 'ਤੇ ਤਸ਼ੱਦਦ ਦੇ ਮਾਮਲੇ 'ਚ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ - ਅਦਾਲਤ ਨੇ 15 ਦਿਨਾਂ ਦਾ ਵਕਤ

ਕਿਸਾਨ ਸੰਘਰਸ਼ ਵਿੱਚ ਸਰਗਰਮ ਲੱਖਾ ਸਿਧਾਣਾ ਦੇ ਭਰਾ ਨੂੰ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਵੱਲੋਂ ਅਗਵਾ ਕਰਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਟੇਟ ਨੂੰ ਨੋਟਿਸ ਜਾਰੀ ਕੀਤਾ ਹੈ।

Notice issued to Delhi Police in case of torture on Lakha Sidhana's brother
Notice issued to Delhi Police in case of torture on Lakha Sidhana's brother

By

Published : Apr 27, 2021, 4:21 PM IST

ਚੰਡੀਗੜ੍ਹ: ਕਿਸਾਨ ਸੰਘਰਸ਼ ਵਿੱਚ ਸਰਗਰਮ ਲੱਖਾ ਸਿਧਾਣਾ ਦੇ ਭਰਾ ਨੂੰ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਵੱਲੋਂ ਅਗਵਾ ਕਰਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਟੇਟ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ 15 ਦਿਨਾਂ ਦਾ ਵਕਤ ਦਿੰਦਿਆਂ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀਡੀਓ ਸੰਦੇਸ਼ ਰਾਹੀਂ ਦਿੱਤੀ ਹੈ।

ਸਿਰਸਾ ਨੇ ਉਮੀਦ ਉਮੀਦ ਜਤਾਈ ਹੈ ਕਿ ਅਗਲੇ 15 ਦਿਨਾਂ ਵਿੱਚ ਪੰਜਾਬ ਪੁਲਿਸ ਮੁਕੱਦਮਾ ਦਰਜ ਕਰਕੇ ਫਾਈਲ ਦਾਇਰ ਕਰੇਗੀ ਤੇ ਦਿੱਲੀ ਪੁਲਿਸ ਨੂੰ ਇਸ ਲਈ ਅੰਜਾਮ ਭੁਗਤਣੇ ਪੈਣਗੇ।

ABOUT THE AUTHOR

...view details