ਚੰਡੀਗੜ੍ਹ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਤਲਬ ਕੀਤਾ ਗਿਆ ਸੀ। ਇਸੇ ਸਬੰਧੀ ਅੱਜ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਆਪਣਾ ਪੱਖ ਪੇਸ਼ ਕਰਨ ਲਈ ਸਵੇਰੇ 10 ਵਜੇ ਵਿਜੀਲੈਂਸ ਬਿਊਰੋ ਪਹੁੰਚੇ। ਕਰੀਬ 7 ਤੋਂ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਬਲਬੀਰ ਸਿੰਘ ਸਿੱਧੂ ਵਿਜੀਲੈਂਸ ਬਿਊਰੋ ਤੋਂ ਬਾਹਰ ਆਏ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਸਰਕਾਰ ਬਦਲਦੀ ਹੈ ਤਾਂ ਇਹ ਸਭ ਕੁਝ ਹੁੰਦਾ ਹੈ। ਇਸ ਸਬੰਧੀ ਵਪਾਰ ਬਿਊਰੋ ਦੇ ਸਬੰਧਤ ਅਧਿਕਾਰੀਆਂ ਵੱਲੋਂ ਇੱਕ ਪ੍ਰੋਫਾਰਮਾ ਭਰਿਆ ਜਾਵੇ। ਹੁਣ ਵਿਜੀਲੈਂਸ ਵਿਭਾਗ ਵੱਲੋਂ ਬਲਬੀਰ ਸਿੰਘ ਸਿੱਧੂ ਨੂੰ 5 ਮਈ ਨੂੰ ਮੁੜ ਪੇਸ਼ ਹੋਣ ਲਈ ਕਿਹਾ ਗਿਆ ਹੈ।
ਮੰਤਰੀਆਂ ਤੇ ਵਿਧਾਇਕਾਂ ਖ਼ਿਲਾਫ਼ ਸ਼ਿਕੰਜਾ ਕੱਸ ਰਹੀ ਐ ਵਿਜੀਲੈਂਸ :ਵਿਜੀਲੈਂਸ ਵੱਲੋਂ ਪੰਜਾਬ ਸਰਕਾਰ ਦੇ ਮੌਜੂਦਾ ਵਿਧਾਇਕਾਂ ਅਤੇ ਮੰਤਰੀਆਂ ਉੱਤੇ ਕੀਤੇ ਗਏ ਐਕਸ਼ਨਾਂ ਦੀ ਲਿਸਟ ਲੰਮੀ ਹੈ। ਇਹ ਪੰਜਾਬ ਦੀ ਸਿਆਸਤ ਵਿੱਚ ਪਹਿਲੀ ਵਾਰ ਹੈ ਕਿ ਕੋਈ ਪਾਰਟੀ ਇਸ ਤਰ੍ਹਾਂ ਕਰੜੇ ਹੱਥੀ ਭ੍ਰਿ੍ਸ਼ਟਾਚਾਰ ਨੂੰ ਲੈ ਕੇ ਸਖ਼ਤੀ ਵਰਤਦਿਆਂ ਆਪਣੇ ਮੰਤਰੀਆਂ ਨੂੰ ਵੀ ਨਹੀਂ ਬਖ਼ਸ਼ ਰਹੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਸਾਬਕਾ ਸਿਹਤ ਮੰਤਰੀ ਵਿਜੇਇੰਦਰ ਸਿਗਲਾ, ਫੌਜਾ ਸਿੰਘ ਸਰਾਰੀ ਅਤੇ 'ਆਪ' ਵਿਧਾਇਕ ਅਮਿਤ ਰਤਨ ਉੱਤੇ ਵੀ ਕਾਰਵਾਈ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ :ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਏਅਰਪੋਰਟ ਉੱਤੇ ਰੋਕਣ ਦਾ ਮਾਮਲਾ, ਜਥੇਦਾਰ ਨੇ ਸਖ਼ਤ ਸ਼ਬਦਾਂ 'ਚ ਕੀਤੀ ਸਰਕਾਰ ਦੀ ਨਿਖੇਧੀ