ਪੰਜਾਬ

punjab

ETV Bharat / state

ਦਿੱਲੀ ਜਾਣ ਵਾਲੇ ਅਧਿਕਾਰੀਆਂ ਨੂੰ ਹਵਾਈ ਯਾਤਰਾ ਤੇ ਸਟਾਰ ਹੋਟਲਾਂ ਦੀ ਨਹੀਂ ਮਿਲੇਗੀ ਸਹੂਲਤ, ਰਾਜਪਾਲ ਨੇ ਲਗਾਈ ਪਾਬੰਦੀ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਦਿੱਲੀ ਜਾਣ ਵਾਲੇ ਅਧਿਕਾਰੀਆਂ ਦੇ ਹਵਾਈ ਸਫ਼ਰ ਅਤੇ ਸਟਾਰ ਹੋਟਲਾਂ ਵਿੱਚ ਰੁਕਣ ਨੂੰ ਲੈ ਕੇ ਪਾਬੰਦੀ ਦੇ ਹੁਕਮ ਦਿੱਤੇ ਹਨ।

Officers coming to Delhi will not get the facility of air travel and star hotels
ਦਿੱਲੀ ਆਉਣ ਵਾਲੇ ਅਧਿਕਾਰੀਆਂ ਨੂੰ ਹਵਾਈ ਯਾਤਰਾ ਤੇ ਸਟਾਰ ਹੋਟਲਾਂ ਦੀ ਨਹੀਂ ਮਿਲੇਗੀ ਸਹੂਲਤ, ਰਾਜਪਾਲ ਨੇ ਲਗਾਈ ਪਾਬੰਦੀ

By

Published : Aug 8, 2023, 6:27 PM IST

Updated : Aug 8, 2023, 6:38 PM IST

ਚੰਡੀਗੜ੍ਹ:ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ ਜਾਰੀ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਦਿੱਲੀ ਦੌਰੇ ਉੱਤੇ ਜਾਣ ਵਾਲੇ ਅਧਿਕਾਰੀਆਂ ਦੇ ਹਵਾਈ ਸਫ਼ਰ ਅਤੇ ਸਟਾਰ ਹੋਟਲਾਂ ਵਿੱਚ ਠਹਿਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਜਾਣਕਾਰੀ ਮੁਤਾਬਿਕ ਸਲਾਹਕਾਰ ਨੂੰ ਲਿਖੇ ਪੱਤਰ ਵਿੱਚ ਇਹ ਕਿਹਾ ਗਿਆ ਹੈ ਕਿ ਜ਼ਿੰਮੇਵਾਰ ਅਧਿਕਾਰੀਆਂ ਦੇ ਤੌਰ 'ਤੇ ਇਹ ਯਕੀਨੀ ਬਣਾਉਣਾ ਸਾਡਾ ਨੈਤਿਕ ਫਰਜ਼ ਹੈ ਕਿ ਜਨਤਾ ਦੇ ਪੈਸੇ ਦੀ ਕਿਸੇ ਵੀ ਤਰੀਕੇ ਨਾਲ ਬਰਬਾਦੀ ਨਾ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਫਜ਼ੂਲ ਖਰਚੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਾ ਕੀਤਾ ਜਾਵੇ।

ਖਰਚੇ ਸਬੰਧੀ ਆਈ ਸੀ ਖਬਰ:ਜਾਣਕਾਰੀ ਮੁਤਾਬਿਕ ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਖਰਚੇ ਸਬੰਧੀ ਇੱਕ ਖ਼ਬਰ ਮੇਰੇ ਧਿਆਨ ਵਿੱਚ ਲਿਆਂਦੀ ਗਈ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀ ਦਿੱਲੀ ਦੇ ਪੰਜ ਤਾਰਾ ਹੋਟਲਾਂ ਵਿੱਚ ਠਹਿਰੇ ਸਨ ਅਤੇ ਵਪਾਰਕ ਉਡਾਣਾਂ ਵਿੱਚ ਬਿਜ਼ਨਸ ਕਲਾਸ ਵਿੱਚ ਸਫ਼ਰ ਕਰਦੇ ਸਨ।

ਜਾਣਕਾਰੀ ਮੁਤਾਬਿਕ ਮੌਜੂਦਾ ਹਾਲਾਤਾਂ ਨੂੰ ਧਿਆਨ ਨਾਲ ਵਿਚਾਰਨ ਤੋਂ ਬਾਅਦ ਇਹ ਨਿਰਦੇਸ਼ ਦਿੱਤਾ ਗਿਆ ਹੈ ਕਿ ਹੁਣ ਤੋਂ ਦਿੱਲੀ ਲਈ ਕਿਸੇ ਵੀ ਹਵਾਈ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦਿੱਲੀ ਜਾਣ ਵਾਲੇ ਸਾਰੇ ਅਧਿਕਾਰੀ ਸ਼ਤਾਬਦੀ ਅਤੇ ਵੰਦੇ ਭਾਰਤ ਟਰੇਨਾਂ ਰਾਹੀਂ ਯਾਤਰਾ ਕਰਨਗੇ। ਇਸ ਤੋਂ ਇਲਾਵਾ ਅਧਿਕਾਰੀ ਯੂ.ਟੀ. ਗੈਸਟ ਹਾਊਸ, ਪੰਜਾਬ ਭਵਨ ਜਾਂ ਹਰਿਆਣਾ ਭਵਨ ਵਿੱਚ ਠਹਿਰੇਗਾ ਨਾ ਕਿ ਕਿਸੇ ਸਟਾਰ ਹੋਟਲ ਵਿੱਚ।(ਪ੍ਰੈਸ ਨੋਟ)

Last Updated : Aug 8, 2023, 6:38 PM IST

ABOUT THE AUTHOR

...view details