ਪੰਜਾਬ

punjab

ETV Bharat / state

ਦੂਸਰੇ ਦਿਨ ਪੰਜਾਬ ਭਰ ਚ 66321 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ - ਪਨਸਪ

ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਦੂਸਰੇ ਦਿਨ ਸਰਕਾਰੀ ਏਜੰਸੀਆਂ ਵੱਲੋਂ 66321 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 66321 ਮੀਟਿ੍ਰਕ ਟਨ ਕਣਕ ਸਰਕਾਰੀ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਕੀਤੀ ਗਈ ਹੈ।

ਸੂਬੇ ਵਿੱਚ ਖਰੀਦ ਦੇ ਦੂਸਰੇ ਦਿਨ 66321 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ
ਸੂਬੇ ਵਿੱਚ ਖਰੀਦ ਦੇ ਦੂਸਰੇ ਦਿਨ 66321 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

By

Published : Apr 11, 2021, 10:00 PM IST

ਚੰਡੀਗੜ੍ਹ: ਜਿਸ ਵਿੱਚੋਂ ਪਨਗ੍ਰੇਨ ਵੱਲੋਂ 15788 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 19859 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 14855 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ। ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 9639 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 170 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 6010 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਖਰੀਦ ਦੇ ਦੂਸਰੇ ਦਿਨ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁੱਲ 68963 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ABOUT THE AUTHOR

...view details