ਪੰਜਾਬ

punjab

ETV Bharat / state

70,000 ਅਯੋਗ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਸੂਚੀ ’ਚੋਂ ਹਟਾਇਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਸੂਚੀ ’ਚੋਂ ਲਗਭਗ 70,000 ਲਾਭਪਾਤਰੀਆਂ ਨੂੰ ਹਟਾਇਆ ਗਿਆ ਹੈ। ਇਨ੍ਹਾਂ ਨਕਲੀ ਲਾਭਪਾਤਰੀਆਂ ਕੋਲੋਂ 162.35 ਕਰੋੜ ਰੁਪਏ ਦੀ ਰਕਮ ਵਸੂਲੀ ਜਾਵੇਗੀ ।

70,000 ਅਯੋਗ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਸੂਚੀ ’ਚੋਂ ਹਟਾਇਆ
70,000 ਅਯੋਗ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਸੂਚੀ ’ਚੋਂ ਹਟਾਇਆ

By

Published : Jul 25, 2020, 10:40 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸਮਾਜਿਕ ਸੁਰੱਖਿਆ ਸਕੀਮਾਂ ਦੇ ਦਾਇਰੇ ਵਿੱਚੋਂ ਬਾਹਰ ਕੀਤੇ ਗਏ ਲਗਭਗ 70,000 ਲਾਭਪਾਤਰੀ ਧੋਖਾਧੜੀ ਨਾਲ ਅਸਲ ਹੱਕਦਾਰਾਂ ਦੀ ਥਾਂ ’ਤੇ ਲਾਭ ਲੈ ਰਹੇ ਸਨ ਅਤੇ ਉਨ੍ਹਾਂ ਵੱਲੋਂ ਦਿੱਤੇ ਹੁਕਮ ਅਨੁਸਾਰ ਅਜਿਹੇ ਨਕਲੀ ਲਾਭਪਾਤਰੀਆਂ ਪਾਸੋਂ ਵਸੂਲੇ ਜਾਣ ਵਾਲੇ 162.35 ਕਰੋੜ ਰੁਪਏ ਦੀ ਰਕਮ ਹੁਣ, ਅਸਲ ਹੱਕਦਾਰ ਲਾਭਪਾਤਰੀਆਂ ਦੀ ਵਿੱਤੀ ਸਹਾਇਤਾ ਰਾਸ਼ੀ ਵਧਾਉਣ ਵਿੱਚ ਖ਼ਰਚ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਸਮਾਜਿਕ ਸੁਰੱਖਿਆ ਲਾਭਾਂ ਦੀ ਸੂਚੀ ਵਿੱਚ 6 ਲੱਖ ਯੋਗ ਅਤੇ ਅਸਲ ਹੱਕਦਾਰ ਲਾਭਪਾਤਰੀਆਂ ਨੂੰ ਸ਼ਾਮਲ ਕੀਤਾ ਹੈ ਅਤੇ ਉਨ੍ਹਾਂ ਆਯੋਗ ਲਾਭਪਾਤਰੀਆਂ ਨੂੰ ਬਾਹਰ ਕੀਤਾ ਹੈ ਜੋ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਛੱਤਰਛਾਇਆ ਹੇਠ ਧੋਖਾਧੜੀ ਨਾਲ ਸਮਾਜਿਕ ਸੁਰੱਖਿਆ ਲਾਭ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਦੀ ਸੂਚੀ ਵਿੱਚੋਂ ਸਿਰਫ਼ ਗੈਰ-ਹੱਕਦਾਰ ਲੋਕਾਂ ਨੂੰ ਹੀ ਬਾਹਰ ਕੀਤਾ ਹੈ ਅਤੇ ਅਸਲ ਲਾਭਪਾਰੀਆਂ ਦੀ ਗਿਣਤੀ ਤਾਂ ਸਗੋਂ ਬੀਤੇ ਤਿੰਨ ਵਰਿਆਂ ਦੌਰਾਨ 19 ਲੱਖ ਤੋਂ ਵੱਧ ਕੇ 25 ਲੱਖ ਹੋ ਗਈ ਹੈ।

ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਡੂੰਘਾਈ ਨਾਲ ਕੀਤੀ ਗਈ ਮੁੜ-ਪੜਤਾਲ ਪਿੱਛੋਂ 70,137 ਫਰਜ਼ੀ ਸਮਾਜਿਕ ਸੁਰੱਖਿਆ ਲਾਭਪਾਤਰੀਆਂ ਨੂੰ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਬੁਲਾਰੇ ਅਨੁਸਾਰ ਮੁੱਖ ਮੰਤਰੀ, ਕਾਂਗਰਸ ਵੱਲੋਂ ਅਸਲ ਲਾਭਪਾਤਰੀ ਨੂੰ ਦਿੱਤੇ ਜਾਣ ਵਾਲੇ ਲਾਭਾਂ ਦਾ ਦਾਇਰਾ ਵਧਾਉਣ ਪ੍ਰਤੀ ਪੂਰੀ ਤਰਾਂ ਵਚਨਬੱਧ ਹਨ।

ਸਮਾਜਿਕ ਸੁਰੱਖਿਆ ਲਾਭ ਜਿਵੇਂ ਕਿ ਬੁਢਾਪਾ ਅਤੇ ਵਿਧਵਾ ਪੈਨਸ਼ਨ ਦੀ ਗਤੀ ਇਨ੍ਹਾਂ ਫਰਜ਼ੀ ਲਾਭਪਾਤਰੀਆਂ ਵੱਲ ਮੋੜਣ ਨਾਲ ਸੂਬੇ ਦੇ ਖਜ਼ਾਨੇ ਨੂੰ 162.35 ਕਰੋੜ ਰੁਪਏ ਦਾ ਵੱਡਾ ਨੁਕਸਾਨ ਝੱਲਣਾ ਪਿਆ ਅਤੇ ਅਸਲ ਹੱਕਦਾਰ ਲਾਭਪਾਤਰੀ ਵੱਖੋ-ਵੱਖ ਸਰਕਾਰੀ ਸਕੀਮਾਂ ਦੇ ਵਧੇਰੇ ਲਾਭ ਲੈਣ ਤੋਂ ਖੁੰਝ ਗਏ, ਜੋ ਲਾਭ ਉਨ੍ਹਾਂ ਨੂੰ ਦੇਣ ਦਾ 2017 ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਕੀਤਾ ਸੀ।

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਜਿਹੇ ਸ਼ੱਕੀ ਪੈਨਸ਼ਨਰਾਂ ਦੀ ਜਾਂਚ ਪੜਤਾਲ ਕਰਨ ਦਾ ਨੋਟੀਫਿਕੇਸ਼ਨ ਜੂਨ, 2017 ਵਿੱਚ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜਾਰੀ ਕੀਤਾ ਗਿਆ ਸੀ। ਇਸ ਸਾਰੀ ਪ੍ਰਕਿਰਿਆ ਵਿੱਚ ਸਾਹਮਣੇ ਆਇਆ ਕਿ ਮਹਿਲਾਵਾਂ ਲਈ 58 ਅਤੇ ਪੁਰਸ਼ਾਂ ਲਈ 65 ਉਮਰ ਹੱਦ ਦੀ ਸ਼ਰਤ ਨਾ ਪੂਰੀ ਕਰਨ ਦੇ ਬਾਵਜੂਦ 36,617 ਵਿਅਕਤੀ ਫਰਜ਼ੀ ਤੌਰ ’ਤੇ ਬੁਢਾਪਾ ਪੈਨਸ਼ਨਾਂ ਲੈ ਰਹੇ ਸਨ। ਅਜਿਹੇ ਫਰਜੀ ਲਾਭਪਾਤਰੀਆਂ ਵੱਲੋਂ ਹੋਰ ਸ਼੍ਰੇਣੀਆਂ ਜਿਵੇਂ ਕਿ ਵਿਧਵਾ, ਬੇਸਹਾਰਾ ਔਰਤਾਂ ਅਤੇ ਵਿਕਲਾਂਗ ਆਦਿ ਵਿੱਚ ਵੀ ਲਾਭ ਲਏ ਗਏ।

ਸੰਗਰੂਰ ਵਿੱਚ ਸਭ ਤੋਂ ਵੱਧ 12, 573 ਅਯੋਗ ਲਾਭਪਾਤਰੀ ਸਾਹਮਣੇ ਆਏ ਜਿਨ੍ਹਾਂ ਨੇ 26.63 ਕਰੋੜ ਦੇ ਲਾਭ ਲਏ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਸੰਸਦੀ ਹਲਕਾ ਬਠਿੰਡਾ ਦੂਸਰੇ ਨੰਬਰ ’ਤੇ ਰਿਹਾ। ਉੱਥੇ ਬਠਿੰਡਾ ਜ਼ਿਲ੍ਹੇ ਵਿੱਚ 8762 ਫਰਜ਼ੀ ਲਾਭਪਾਤਰੀ ਅਤੇ ਮਾਨਸਾ ਜ਼ਿਲੇ ਵਿੱਚ 6663 ਫਰਜ਼ੀ ਲਾਭਪਾਤਰੀ ਸਾਹਮਣੇ ਆਏ ਜਿਨ੍ਹਾਂ ਕਾਰਨ ਸੂਬੇ ਦੇ ਖਜ਼ਾਨੇ ਨੂੰ ਕ੍ਰਮਵਾਰ 17 ਕਰੋੜ ਰੁਪਏ ਅਤੇ 18.87 ਕਰੋੜ ਰੁਪਏ ਦਾ ਨੁਕਸਾਨ ਹੋਇਆ। ਬਾਦਲਾਂ ਦੇ ਕਥਿਤ ਤੌਰ ’ਤੇ ਗੜ ਕਹੇ ਜਾਣ ਵਾਲੇ ਮੁਕਤਸਰ ਵਿੱਚ 7441 ਅਯੋਗ ਲਾਭਪਾਤਰੀਆਂ ਨੇ 15.70 ਕਰੋੜ ਰੁਪਏ ਦਾ ਲਾਭ ਲਿਆ।

ਫਾਜ਼ਿਲਕਾ ਜ਼ਿਲ੍ਹੇ ਜਿਸ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਜਲਾਲਾਬਾਦ ਅਸੈਂਬਲੀ ਹਲਕਾ ਅਤੇ ਪਿਛਲੀ ਸਰਕਾਰ ਵਿੱਚ ਸਮਾਜਿਕ ਸੁਰੱਖਿਆ ਮੰਤਰੀ ਰਹੇ ਸੁਰਜੀਤ ਕੁਮਾਰ ਜਿਆਣੀ ਦਾ ਫਾਜ਼ਿਲਕਾ ਹਲਕਾ ਸ਼ਾਮਲ ਹੈ, 2452 ਫਰਜ਼ੀ ਲਾਭਪਾਤਰੀ 6.14 ਕਰੋੜ ਰੁਪਏ ਦੇ ਲਾਭ ਲੈ ਰਹੇ ਸਨ। ਮਜੀਠੀਆ ਪਰਿਵਾਰ ਦੇ ਗੜ ਅੰਮਿ੍ਰਤਸਰ ਜ਼ਿਲੇ ਵਿੱਚ ਕੁਲ 78.53 ਅਯੋਗ ਲਾਭਪਾਤਰੀ 19.95 ਕਰੋੜ ਰੁਪਏ ਦੇ ਲਾਭ ਲੈਂਦੇ ਪਾਏ ਗਏ।

ABOUT THE AUTHOR

...view details