ਪੰਜਾਬ

punjab

By ETV Bharat Punjabi Team

Published : Aug 30, 2023, 1:44 PM IST

ETV Bharat / state

SAD Invited For Join I.N.D.I.A: ਵਿਰੋਧੀ ਧਿਰ ਦੇ ਗਠਜੋੜ I.N.D.I.A ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸ਼ਾਮਿਲ ਹੋਣ ਦਾ ਸੱਦਾ !

ਭਾਜਪਾ ਦੀ ਮਜ਼ਬੂਤ ਸਰਕਾਰ ਨੂੰ ਲੋਕ ਸਭਾ ਵਿੱਚ ਸੁੱਟਣ ਲਈ ਸਾਰੀਆਂ ਵਿਰੋਧੀ ਪਾਰਟੀਆਂ ਨੇ I.N.D.I.A ਨਾਮ ਦਾ ਇੱਕ ਕੌਮੀ ਗਠਜੋੜ ਤਿਆਰ ਕੀਤਾ ਹੋਇਆ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਹੁਣ ਇਸ ਗਠਜੋੜ ਨੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।

Opposition alliance I.N.D.I.A has invited the Shiromani Akali Dal to join
SAD Invited For Join I.N.D.I.A: ਵਿਰੋਧੀ ਧਿਰ ਦੇ ਗਠਜੋੜ I.N.D.I.A ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸ਼ਾਮਿਲ ਹੋਣ ਦਾ ਸੱਦਾ !

ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਵਿਰੋਧੀ ਧਿਰ ਦੇ ਗਠਜੋੜ I.N.D.I.A ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਕੀ ਰਾਏ ਹੈ, ਇਸ ਬਾਰੇ ਅਜੇ ਪਾਰਟੀ ਵੱਲੋਂ ਕੁੱਝ ਵੀ ਸਪੱਸ਼ਟ ਨਹੀਂ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸਾਬਕਾ ਐੱਨਡੀਏ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਨੂੰ ਵਿਰੋਧੀ ਧਿਰ ਦੇ I.N.D.I.A. ਗਠਜੋੜ ਵਿੱਚ ਸ਼ਾਮਲ ਹੋਣ ਲਈ ਸੰਪਰਕ ਕੀਤਾ ਹੈ। ਵਿਰੋਧੀ ਧੜੇ ਦੀ ਮੁੰਬਈ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਨਿਤੀਸ਼ ਕੁਮਾਰ ਵੱਲੋਂ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਗੱਠਜੋੜ ਵਿੱਚ ਸ਼ਾਮਲ ਕਰਨ ਦਾ ਪ੍ਰਸਤਾਵ ਰੱਖਿਆ ਜਾ ਸਕਦਾ ਹੈ।

ਵਿਰੋਧੀ ਧਿਰ ਦੇ ਗਠਜੋੜ ਵਿੱਚ ਸ਼ਾਮਿਲ ਹੋਣ ਲਈ ਸੱਦਾ:ਇਹ ਵੀ ਕਿਆਸਰਆਈਆਂ ਲਗਾਈਆਂ ਜਾ ਰਹੀਆਂ ਹਨ ਕਿ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੰਸਥਾਪਕ ਚੌਧਰੀ ਦੇਵੀ ਲਾਲ ਦੇ ਜਨਮ ਦਿਨ 'ਤੇ ਹਰਿਆਣਾ ਦੇ ਕੈਥਲ 'ਚ ਹੋਣ ਵਾਲੀ ਰੈਲੀ ਵਿੱਚ ਨਿਤੀਸ਼ ਕੁਮਾਰ, ਉਨ੍ਹਾਂ ਦੇ ਡਿਪਟੀ ਤੇਜਸਵੀ ਯਾਦਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਇਹ ਵੀ ਸੰਭਵ ਹੈ ਕਿ ਨਿਤੀਸ਼ ਕੁਮਾਰ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਗਠਜੋੜ ਵਿੱਚ ਸ਼ਾਮਿਲ ਹੋਣ ਲਈ ਸੱਦਾ ਦੇਣ।

ਭਾਜਪਾ ਵਿਰੁੱਧ ਬਣਾਇਆ ਗਿਆ ਸੀ ਗਠਜੋੜ: ਦੱਸ ਦਈਏ ਦੇਸ਼ ਦੀ ਸਿਆਸਤ ਵਿੱਚ ਭਾਜਪਾ ਦੀ ਮਜ਼ਬੂਤ ਪਕੜ ਨੂੰ ਕਮਜ਼ੋਰ ਕਰਨ ਲਈ ਕਾਂਗਰਸ ਅਤੇ 'ਆਪ' ਸਮੇਤ ਲਗਭਗ ਸਾਰੀਆਂ ਵਿਰੋਧੀ ਪਾਰਟੀਆਂ ਨੇ ਪਟਨਾ ਵਿੱਚ ਲਗਾਤਾਰ ਕਈ ਮੀਟਿੰਗਾਂ ਕਰਕੇ ਇੱਕ ਸਾਂਝਾ ਗਠਜੋੜ ਬਣਾਇਆ ਜਿਸ ਨੂੰ I.N.D.I.A ਨਾਮ ਦਿੱਤਾ ਗਿਆ ਸੀ। ਇਸ ਤੋਂ ਬਾਅਦ ਲੋਕ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਇਸ ਗਠਜੋੜ ਨੇ ਬੇਭੋਰਸਗੀ ਮਤਾ ਵੀ ਭਾਜਪਾ ਦੀ ਸਰਕਾਰ ਵਿਰੁੱਧ ਸਦਨ ਵਿੱਚ ਲਿਆਂਦਾ ਸੀ, ਜਿਸ ਨੂੰ ਕਾਮਯਾਬੀ ਨਹੀਂ ਮਿਲੀ ਸੀ। ਪੀਐੱਮ ਮੋਦੀ ਨੇ ਵਿਰੋਧੀ ਧਿਰ ਦੇ ਇਸ ਗਠਜੋੜ ਨੂੰ ਹੰਕਾਰੀ ਵੀ ਕਿਹਾ ਸੀ ਜਿਸ ਉੱਤੇ ਵਿਵਾਦ ਵੇਖਣ ਨੂੰ ਮਿਲਿਆ ਸੀ।

ABOUT THE AUTHOR

...view details