ਚੰਡੀਗੜ੍ਹ :ਪੰਜਾਬ ਸਰਕਾਰ ਨੇ ਹਸਪਤਾਲਾਂ ਵਿੱਚ ਕੋਵਿਡ-19 ਤੋਂ ਸਿਹਤਯਾਬ ਹੋਏ ਮਰੀਜ਼ਾਂ ਦੀਆਂ ਆਕਸੀਜਨ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਘਰ ਵਿੱਚ ਵਰਤੋਂ ਲਈ ਆਕਸੀਜਨ ਕੰਸਨਟ੍ਰੇਟਰਜ਼ ਵੰਡਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਨੂੰ ਉਨ੍ਹਾਂ ਮਰੀਜ਼ਾਂ ਨੂੰ ਆਕਸੀਜਨ ਕੰਸਨਟ੍ਰੇਟਰਜ਼ ਜਾਰੀ ਕਰਨ ਦੀ ਆਗਿਆ ਦਿੱਤੀ ਗਈ ਹੈ ਜਿਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਬਾਅਦ ਕੁਝ ਦਿਨਾਂ ਲਈ ਘੱਟ ਆਕਸੀਜਨ ਸਬੰਧੀ ਸਹਾਇਤਾ ਦੀ ਲੋੜ ਹੈ।
'ਆਕਸੀਜਨ ਸਹਾਇਤਾ ਲਈ ਮਰੀਜ਼ ਹਸਪਤਾਲ ਲਿਆਂਦਾ ਜਾਵੇ'
ਸਿਹਤ ਮੰਤਰੀ ਨੇ ਕਿਹਾ ਕਿ ਇਹ ਦਿਸ਼ਾ-ਨਿਰਦੇਸ਼ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ 'ਤੇ ਲਾਗੂ ਨਹੀਂ ਹੁੰਦੇ ਕਿਉਂਕਿ ਅਜਿਹੇ ਮਰੀਜ਼, ਜਿਨ੍ਹਾਂ ਨੂੰ ਆਕਸੀਜਨ ਸਹਾਇਤਾ ਦੀ ਲੋੜ ਹੋਵੇ, ਨੂੰ ਵਿਆਪਕ ਦੇਖਭਾਲ ਲਈ ਹਸਪਤਾਲ ਲਿਆਂਦਾ ਜਾਣਾ ਚਾਹੀਦਾ ਹੈ। ਕੋਵਿਡ ਤੋਂ ਸਿਹਤਯਾਬ ਹੋਏ ਮਰੀਜ਼ਾਂ ਨੂੰ ਡਾਕਟਰ/ਹਸਪਤਾਲ ਦੀ ਸਲਾਹ `ਤੇ ਹੀ ਘਰ ਵਿਚ ਆਕਸੀਜਨ ਦੀ ਵਰਤੋਂ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਅਜਿਹੇ ਮਰੀਜ਼ਾਂ ਦੀ ਨਿਗਰਾਨੀ ਅਤੇ ਦੇਖਭਾਲ ਦੀ ਜ਼ਿੰਮੇਵਾਰੀ ਇਲਾਜ ਕਰਨ ਵਾਲੇ ਡਾਕਟਰ / ਹਸਪਤਾਲ ਦੀ ਹੋਵੇਗੀ।
ਆਕਸੀਜਨ ਕੰਸਨਟ੍ਰੇਟਰ ਦੀ ਸਹੂਲਤ ਵੱਧ ਤੋਂ ਵੱਧ 4 ਹਫ਼ਤਿਆਂ ਲਈ