ਪੰਜਾਬ

punjab

ETV Bharat / state

ਪੰਜਾਬ 'ਚ ਅੱਜ ਤੋਂ ਮੰਡੀਆਂ 'ਚ ਝੋਨੇ ਦੀ ਖਰੀਦ ਹੋਈ ਸ਼ੁਰੂ

ਪੰਜਾਬ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਅਗੇਤੀ ਆਮਦ ਨੂੰ ਦੇਖਦੇ ਹੋਏ ਅੱਜ ਤੋਂ ਪੰਜਾਬ ਸਰਕਾਰ ਨੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਦੀ ਥਾਂ 27 ਸਤੰਬਰ 2020 ਤੋਂ ਖਰੀਦ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਫ਼ੋਟੋ
ਫ਼ੋਟੋ

By

Published : Sep 27, 2020, 11:49 AM IST

Updated : Sep 27, 2020, 3:19 PM IST

ਚੰਡੀਗੜ: ਪੰਜਾਬ ਵਿੱਚ ਖੇਤੀ ਬਿੱਲਾਂ ਦੇ ਹੋ ਰਹੇ ਵਿਰੋਧ ਵਿਚਾਲੇ ਪੰਜਾਬ ਸਰਕਾਰ ਨੇ ਝੋਨੇ ਦੀ ਅਗੇਤੀ ਸਰਕਾਰੀ ਖਰੀਦ 27 ਸਤੰਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਅਗੇਤੀ ਆਮਦ ਨੂੰ ਦੇਖਦੇ ਹੋਏ ਅੱਜ ਤੋਂ ਤੈਅ ਪ੍ਰੋਗਰਾਮ ਦੀ ਥਾਂ 27 ਸਤੰਬਰ 2020 ਤੋਂ ਖ਼ਰੀਦ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਵੀਡੀਓ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਵਾਲੇ ਤੋਂ ਸੀਐਮਓ ਪੰਜਾਬ ਨੇ ਆਪਣੇ ਅਧਿਕਾਰਤ ਅਕਾਊਂਟ ਤੋਂ ਟਵੀਟ ਕਰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਤਿਆਰ ਫ਼ਸਲ ਆਉਣ ਬਾਰੇ ਉਨਾਂ ਨੂੰ ਸੂਚਨਾਵਾਂ ਮਿਲ ਰਹੀਆਂ ਸਨ। ਇਸ ’ਤੇ ਉਨਾਂ ਨੇ 1 ਅਕਤੂਬਰ 2020 ਨੂੰ ਸ਼ੁਰੂ ਕੀਤੀ ਜਾਣ ਵਾਲੀ ਖ਼ਰੀਦ ਪ੍ਰਕਿਰਿਆ ਨੂੰ 27 ਸਤੰਬਰ 2020 ਤੋਂ ਪੂਰੀ ਗਤੀ ਨਾਲ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਵੀਡੀਓ

ਮੰਤਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਵਿਚ ਕਣਕ ਦੀ ਖਰੀਦ ਦੌਰਾਨ ਕੀਤੇ ਗਏ ਜ਼ਿਆਦਾਤਰ ਪ੍ਰਬੰਧਾਂ ਨੂੰ ਹੂਬਹੂ ਲਾਗੂ ਕੀਤਾ ਗਿਆ ਹੈ ਤਾਂ ਜੋ ਸਮਾਜਿਕ ਵਿੱਥ ਸਬੰਧੀ ਜੋ ਆਦੇਸ਼ ਸੂਬੇ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ ਉਨਾਂ ਨੂੰ ਪੂਰੀ ਤਰਾਂ ਲਾਗੂ ਕੀਤਾ ਜਾ ਸਕੇ।

ਵੀਡੀਓ

ਖੁਰਾਕ ਮੰਤਰੀ ਨੇ ਕਿਹਾ ਕਿ ਖ਼ਰੀਦ ਪ੍ਰਕਿਰਿਆ ਵਿਚ ਸ਼ਾਮਿਲ ਸਾਰੇ ਲੋਕਾਂ ਨੂੰ ਸੈਨੇਟਾਈਜੇਸ਼ਨ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਹੱਥਾਂ ਨੂੰ ਸੈਨੇਟਾਈਜ ਕਰਨ ਲਈ ਸਬਣ, ਪਾਣੀ ਅਤੇ 70 ਫੀਸਦੀ ਅਲਕੋਹਲ ਵਾਲੇ ਹੈਂਡ ਸੈਨੇਟਾਈਜਰ ਦਾ ਵੀ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।

Last Updated : Sep 27, 2020, 3:19 PM IST

ABOUT THE AUTHOR

...view details