ਚੰਡੀਗੜ੍ਹ :ਸਰਕਾਰ ਨੇ ਅੱਜ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਸਮਾਂ ਵਧਾ ਦਿੱਤਾ। ਦਰਅਸਲ ਇਸ ਸਾਲ ਜੁਲਾਈ ਮਹੀਨੇ 'ਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਹੁਣ 7 ਦਸੰਬਰ ਤੱਕ ਜਾਰੀ ਰਹੇਗੀ। ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (DFPD) ਨੇ ਇਹ ਫੈਸਲਾ ਇਸ ਸਾਲ ਜੁਲਾਈ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਲਿਆ ਹੈ। ਦੱਸਦਈਏ ਕਿ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵੱਲੋਂ ਝੋਨਾ ਖਰੀਦਣ ਦੀ ਮਿਆਦ 30 ਨਵੰਬਰ 2023 ਤੱਕ ਰੱਖੀ ਗਈ ਸੀ। ਪਰ ਸੂਬਾ ਸਰਕਾਰ ਦੀ ਬੇਨਤੀ ਤੋਂ ਬਾਅਦ ਏਜੰਸੀ ਨੇ ਇਹ ਫੈਸਲਾ ਲਿਆ। (Now farmers will be able to sell crops in the markets till December 7)
ਮੰਤਰੀ ਨੇ ਕਿਹਾ- ਮੁੱਖ ਮੰਤਰੀ ਨੇ ਕੇਂਦਰ ਨੂੰ ਭੇਜਿਆ ਪੱਤਰ:ਪੰਜਾਬ ਦੇ ਖੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਭਾਗ ਵੱਲੋਂ ਝੋਨੇ ਦੀ ਖਰੀਦ ਦੀ ਮਿਆਦ ਵਧਾਉਣ ਲਈ ਮਾਮਲਾ ਡੀਐਫਪੀਡੀ ਨੂੰ ਭੇਜ ਦਿੱਤਾ ਹੈ। ਹੜ੍ਹਾਂ ਕਾਰਨ ਬਿਜਾਈ ਪਛੜ ਗਈ। ਰਾਜ ਦੇ ਕੁਝ ਹਿੱਸਿਆਂ ਵਿੱਚ, ਵਾਢੀ ਵਿੱਚ ਅਜੇ ਵੀ 6 ਤੋਂ 7 ਦਿਨ ਲੱਗ ਸਕਦੇ ਹਨ। ਜਿਸ ਕਾਰਨ ਪੰਜਾਬ ਸਰਕਾਰ ਨੇ ਕੇਂਦਰੀ ਖੁਰਾਕ ਏਜੰਸੀ ਨੂੰ ਬੇਨਤੀ ਕੀਤੀ ਸੀ। ਇਸ ਦੇ ਨਾਲ ਹੀ ਮੰਤਰੀ ਕਟਾਰੂਚੱਕ ਨੇ ਵੀ ਏਜੰਸੀ ਦਾ ਧੰਨਵਾਦ ਕੀਤਾ, ਕਿਉਂਕਿ ਇਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਸਕਦਾ ਸੀ। (Center accepted the government's appeal)
- AAP MLA ਕੁੰਵਰ ਵਿਜੇ ਪ੍ਰਤਾਪ ਨੇ ਫਿਰ ਆਪਣੀ ਹੀ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ, ਕਿਹਾ ਬਹਿਬਲਕਲਾਂ ਗੋਲੀਕਾਂਡ 'ਤੇ ਹੋ ਰਹੀ ਰਾਜਨੀਤੀ
- LPG Cylinder price hike: ਚੋਣਾਂ ਖਤਮ ਹੁੰਦੇ ਹੀ ਮਹਿੰਗਾਈ ਦੀ ਪਹਿਲੀ ਕਿਸ਼ਤ ਜਾਰੀ, ਵਪਾਰਕ ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ
- ਪੰਨੂ ਦੇ ਕਥਿਤ ਕਤਲ ਸਾਜ਼ਿਸ਼ ਮਾਮਲੇ 'ਚ ਅਮਰੀਕਾ ਦੇ ਵਿਦੇਸ਼ ਮੰਤਰੀ ਦਾ ਵੱਡਾ ਬਿਆਨ, ਪੜ੍ਹੋ ਖਬਰ