ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਕਿਸਤਾਨ 'ਚ ਹੋਈ ਬੇਅਦਬੀ ਮਾਮਲੇ 'ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਸ਼ਹਬਾਜ਼ ਅਲੀ, ਆਸਿਫ਼ ਅਤੇ ਅਬਦੁੱਲ ਰੋਫ ਦੇ ਰੂਪ 'ਚ ਹੋਈ ਹੈ।
ਪਾਕਿਸਤਾਨ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਤੇ ਇਮਰਾਨ ਸਰਕਾਰ ਸਖ਼ਤ - sacrilege in pakistan
ਨਵੀਂ ਦਿੱਲੀ: ਪਾਕਿਸਤਾਨ ਦੇ ਸਿੰਧ ਪ੍ਰਾਂਤ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਮਾਮਲੇ 'ਚ ਪਾਕਿਸਤਾਨ ਸਰਕਾਰ ਸਖ਼ਤ ਨਜ਼ਰ ਆ ਰਹੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਫ਼ਾਈਲ ਫ਼ੋਟੋ
ਸਿਰਸਾ ਨੇ ਕਿਹਾ ਕਿ ਪਾਕਿਸਤਾਨ 'ਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਜਿਸ 'ਚ ਉਥੇ ਘੱਟ ਗਿਣਤੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ। ਤਾਜ਼ਾ ਘਟਨਾ ਨੂੰ ਲੈ ਕੇ ਦੁਨੀਆ ਭਰ ਦੀ ਸਿੱਖ ਸੰਗਤ 'ਚ ਰੋਸ ਹੈ।