ਚੰਡੀਗੜ੍ਹ: ਪਾਕਿਸਾਤਨ ਦੀਆਂ ਵੱਖ-ਵੱਖ ਜੇਲ੍ਹਾਂ 'ਚ ਕੀ ਭਾਰਤੀ ਕੈਦੀ ਬੰਦ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੇ ਕੈਦੀ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ। ਇਸੇ ਨੂੰ ਲੈ ਕੇ ਪਾਕਿ ਸਰਕਾਰ ਨੇ ਅਖ਼ਬਾਰਾਂ 'ਚ ਇਸ਼ਤਿਹਾਰ ਦਿੱਤੇ ਹਨ।
ਪਾਕਿਸਤਾਨ 'ਚ ਬੰਦ ਭਾਰਤੀ ਕੈਦੀਆਂ ਦੇ ਪਰਿਵਾਰਾਂ ਨੂੰ ਇਮਰਾਨ ਸਰਕਾਰ ਦਾ ਸੁਨੇਹਾ - ਪਾਕਿਸਤਾਨ
ਪਾਕਿਸਤਾਨ ਦੀਆਂ ਜੇਲ੍ਹਾਂ 'ਚ ਬੰਦ ਕਈ ਭਾਰਤੀ ਪੂਰੀਆਂ ਕਰ ਚੁੱਕੇ ਹਨ ਆਪਣੀਆਂ ਸਜ਼ਾਵਾਂ। ਪਾਕਿਸਤਾਨ ਸਰਕਾਰ ਨੇ ਅਖ਼ਬਰਾਂ 'ਚ ਇਸ਼ਤਿਹਾਰ ਦੇ ਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੈ ਕੇ ਜਾਣ ਦੀ ਕੀਤੀ ਅਪੀਲ। ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਪੰਜਾਬ ਸਰਕਾਰ ਨੂੰ ਇਸ ਸਬੰਧੀ ਕਰਨਗੇ ਅਪੀਲ।
ਸੰਕੇਤਕ ਫ਼ੋਟੋ
ਇਸ਼ਤਿਹਾਰਾਂ ਰਾਹੀਂ ਪਾਕਿਸਤਾਨੀ ਸਰਕਾਰ ਨੇ ਕਿਹਾ ਹੈ ਕਿ ਅਜਿਹੇ ਕੈਦੀਆਂ ਦੇ ਰਿਸ਼ਤੇਦਾਰ ਸਰਕਾਰ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਛੁਡਵਾ ਸਕਦੇ ਹਨ। ਇਸ 'ਤੇ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਨੂੰ ਅਪੀਲ ਕਰਨਗੇ ਕਿ ਇਸ ਬਾਰੇ ਵਿਦੇਸ਼ ਮੰਤਰਾਲੇ ਨੂੰ ਇੱਕ ਪੱਤਰ ਲਿਖਿਆ ਜਾਵੇ ਜਿਸ ਚ ਇਸ ਪੂਰੇ ਮਾਮਲੇ ਨੂੰ ਲੈ ਕੇ ਬਣਦੀ ਕਾਰਵਾਈ ਦੀ ਅਪੀਲ ਕੀਤੀ ਜਾਵੇ। ਇਨ੍ਹਾਂ ਕੈਦੀਆਂ 'ਚ 2 ਪੰਜਾਬ ਦੇ ਕੈਦੀ ਵੀ ਹਨ।