ਚੰਡੀਗੜ੍ਹ:ਨਵਜੋਤ ਸਿੰਘ ਸਿੱਧੂ ਦੇ ਕਰੀਬੀ ਅਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨਹੀਂ, ਬਲਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਪ੍ਰਗਟ ਸਿੰਘ ਨੇ ਕੈਪਟਨ ਨੂੰ ਦਿੱਤੀ ਮੁਆਫ਼ੀ ਮੰਗਣ ਦੀ ਸਲਾਹ ! - Pargat Singh
ਨਵਜੋਤ ਸਿੰਘ ਸਿੱਧੂ ਦੇ ਕਰੀਬੀ ਅਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨਹੀਂ, ਬਲਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਮੁਆਫ਼ੀ ਮੰਗਣ ਦੀ ਸਲਾਹ
ਜ਼ਿਕਰਯੋਗ ਹੈ ਕਿ ਜਿਸ ਤਰ੍ਹਾਂ ਕਾਂਗਰਸ ਹਾਈ ਕਮਾਂਡ ਨੇ ਨਵਜੋਤ ਸਿੱਧੂ ਨੂੰ ਮੁਖੀ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ ਤੇ ਕੈਪਟਨ ਨੂੰ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ, ਕੈਪਟਨ ਉਸ ਤੋਂ ਬਹੁਤ ਜ਼ਿਆਦਾ ਨਿਰਾਸ਼ ਹਨ। ਹਾਈ ਕਮਾਂਡ ਦੇ ਫੈਸਲੇ ਦਾ ਸਤਿਕਾਰ ਕਰਦਿਆਂ, ਕੈਪਟਨ ਤਦ ਸਿੱਧੂ ਨੂੰ ਪ੍ਰਧਾਨ ਬਣਾਉਣ ਲਈ ਸਹਿਮਤ ਹੋਏ ਸਨ ਤੇ ਇੱਕ ਮਾਮੂਲੀ ਸ਼ਰਤ ਰੱਖੀ ਸੀ ਕਿ ਸਿੱਧੂ ਨੂੰ ਜਨਤਕ ਤੌਰ 'ਤੇ ਉਨ੍ਹਾਂ 'ਤੇ ਕੀਤੀ ਗਈ ਗ਼ਲਤ ਕਿਸਮ ਦੀ ਟਿੱਪਣੀ ਲਈ ਮੁਆਫੀ ਮੰਗਣੀ ਚਾਹੀਦੀ ਹੈ, ਤਾਂ ਹੀ ਉਹ ਸਿੱਧੂ ਨਾਲ ਗੱਲ ਕਰਨਗੇ।
Last Updated : Jul 20, 2021, 12:09 PM IST