ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਦਿਨ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਬਾਅਦ ਦੁਪਹਿਰ 1 ਵਜੇ ਹੋਵੇਗਾ। ਇਸ ਤੋਂ ਪਹਿਲਾਂ 26 ਅਪ੍ਰੈਲ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਵੇਰੇ 10 ਵਜੇ ਲੋਕਾਂ ਦੇ ਦਰਸ਼ਨਾਂ ਲਈ ਰੱਖੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ।
ਬਿਕਰਮ ਸਿੰਘ ਮਜੀਠੀਆ ਚਲਾ ਰਹੇ ਐਂਬੂਲੈਂਸ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਰਧਾਂਜਲੀ ਦੇਣ ਤੋਂ ਬਾਅਦ ਪਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ। ਬਿਕਰਮ ਸਿੰਘ ਮਜੀਠੀਆ ਖੁਦ ਐਂਬੂਲੈਂਸ ਚਲਾ ਰਹੇ ਹਨ।
PM ਮੋਦੀ ਨੇ ਬਾਬਾ ਬਾਦਲ ਨੂੰ ਦਿੱਲੀ ਸ਼ਰਧਾਂਜਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜੇ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਵੀਰਵਾਰ ਨੂੰ ਹੋਵੇਗਾ। ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਮੰਗਲਵਾਰ ਨੂੰ 95 ਸਾਲ ਦੀ ਉਮਰ 'ਚ ਉਨ੍ਹਾਂ ਦਾ ਦੇਹਾਂਤ ਹੋ ਗਿਆ।