ਨਵੀਂ ਦਿੱਲੀ: ਕਾਂਗਰਸ ਅੱਜ(28 ਦਸੰਬਰ) ਆਪਣੇ 135ਵੇ ਸਥਾਪਨਾ ਦਿਵਸ ਮੌਕੇ ਦੇਸ਼ ਭਰ ਵਿੱਤ ਸੰਵਿਧਾਨ ਬਚਾਓ, ਭਾਰਤ ਬਚਾਓ ਦੇ ਸੁਨੇਹੇ ਨਾਲ ਫ਼ਲੈਗ ਮਾਰਚ ਕੱਢੇਗੀ। ਇਸ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰੋਗਰਾਮ ਵੀ ਰੱਖੇ ਗਏ ਹਨ ਜਿੰਨਾਂ ਵਿੱਚ ਕਾਂਗਰਸ ਦੇ ਆਗੂ ਅਤੇ ਵਰਕਰ ਵਧ ਚੜ੍ਹ ਕੇ ਹਿੱਸਾ ਲੈਣਗੇ।
ਕਾਂਗਰਸ ਦੀ ਮੌਜੂਦਾ ਪ੍ਰਧਾਨ ਸੋਨੀਆ ਗਾਂਧੀ ਨੇ ਦਿੱਲੀ ਆਪਣੀ ਪਾਰਟੀ ਦਾ ਝੰਡਾ ਲਹਿਰਾਇਆ। ਇਸ ਤੋਂ ਇਲਾਵਾ ਰਾਹੁਲ ਗਾਂਧੀ ਅਸਮ ’ਚ ਅਤੇ ਪਾਰਟੀ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਦੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ।