ਚੰਡੀਗੜ੍ਹ:27 ਨਵੰਬਰ 2016 ਨੂੰ ਨਾਭਾ ਦੀ ਮੈਕਸੀਮਮ ਸਿਕਿਓਰਿਟੀ ਜੇਲ੍ਹ ਵਿੱਚ ਪੁਲਿਸ ਵਰਦੀ ਪਹਿਨ ਕੇ ਆਏ ਹਮਲਾਵਰਾਂ ਨੇ ਦਿਨ-ਦਿਹਾੜੇ ਫਾਇਰਿਗ ਕਰਦੇ ਹੋਏ ਜੇਲ੍ਹ ਵਿੱਚੋਂ ਖਾਲਿਸਤਾਨੀ ਸਮਰਥਕ ਹਰਮਿੰਦਰ ਸਿੰਘ ਮਿੰਟੂ, ਕਸ਼ਮੀਰ ਸਿੰਘ, ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਗੈਂਗਸਟਰ ਵਿੱਕੀ ਗੌਂਡਰ ਅਤੇ ਗੁਰਪ੍ਰੀਤ ਸਿੰਘ ਸੇਖੋਂ ਦੇ ਸਮੇਤ ਦੋ ਹੋਰ ਸਾਥੀਆਂ ਨੂੰ ਜੇਲ੍ਹ ਵਿੱਚੋਂ ਛੁਡਵਾ ਲਿਆ ਸੀ ਅਤੇ ਇਸ ਮਾਮਲੇ ਨੇ ਉਸ ਸਮੇਂ ਪੂਰੇ ਦੇਸ਼ ਵਿੱਚ ਸੁਰਖੀਆਂ ਵਟੋਰੀਆਂ ਸਨ। ਦੱਸ ਦਈਏ ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਕੁੱਲ 22 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਹੈ। ਮਾਮਲੇ ਵਿੱਚ ਪਟਿਆਲਾ ਅਦਾਲਤ ਨੇ 9 ਗੈਂਗਸਟਰਾਂ ਅਤੇ ਦੋ ਪੁਲਿਸ ਮੁਲਾਜ਼ਮਾਂ ਨੂੰ ਵੀ ਸਜ਼ਾ ਸੁਣਾਈ ਹੈ।
ਇਨ੍ਹਾਂ ਨੂੰ ਸੁਣਾਈ ਗਈ ਸਜ਼ਾ:ਅਦਲਾਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ 22 ਜਣਿਆਂ ਵਿੱਚੋਂ 9 ਹਾਈਪ੍ਰੋਫਾਈਲ ਗੈਂਗਸਟਰ ਹਨ ਜਿਨ੍ਹਾਂ ਦੇ ਨਾਂਅ ਵੀ ਨਸ਼ਰ ਕੀਤੇ ਗਏ ਹਨ ਜੋ ਇਸ ਪ੍ਰਕਾਰ ਹਨ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ, ਅਮਨਦੀਪ ਸਿੰਘ ਉਰਫ਼ ਢੋਟੀਆਂ, ਸੁਲੱਖਣ ਸਿੰਘ ਉਰਫ਼ ਬੱਬਰ, ਮਨੀ ਸੇਖੋਂ, ਨੀਟਾ ਦਿਓਲ, ਗੁਰਪ੍ਰੀਤ ਸਿੰਘ ਖੌੜਾ, ਬਿੱਕਰ ਸਿੰਘ, ਪਲਵਿੰਦਰ ਸਿੰਘ ਅਤੇ ਜਗਜੀਤ ਸਿੰਘ ਸ਼ਾਮਿਲ ਹਨ। ਇਨ੍ਹਾਂ ਤੋਂ ਇਲਾਵਾ ਸਜ਼ਾਯਾਫ਼ਤਾ ਦੋਸ਼ੀਆਂ ਵਿੱਚ ਗੁਰਪ੍ਰੀਤ, ਗੁਰਜੀਤ ਸਿੰਘ , ਹਰਜੋਤ ਸਿੰਘ ਉਰਫ਼ ਜੋਤ, ਕੁਲਵਿੰਦਰ ਸਿੰਘ , ਰਾਜਵਿੰਦਰ ਸਿੰਘ ਉਰਫ਼ ਰਾਜੂ ਸੁਲਤਾਨ, ਰਵਿੰਦਰ ਸਿੰਘ ਉਰਫ਼ ਗਿਆਨਾ, ਸੁਖਚੈਨ ਸਿੰਘ ਉਰਫ਼ ਸੁੱਖੀ, ਮਨਜਿੰਦਰ ਸਿੰਘ, ਅਮਨ ਕੁਮਾਰ, ਸੁਨੀਲ ਕਾਲੜਾ ਅਤੇ ਕਿਰਨ ਸ਼ਾਮਲ ਹਨ। ਦੱਸ ਦਈਏ ਦੋਸ਼ੀਆਂ ਵਿੱਚ ਉਸ ਸਮੇਂ ਦੇ ਜੇਲ੍ਹ ਮੁਲਾਜ਼ਮ ਭੀਮ ਸਿੰਘ ਅਤੇ ਜਗਮੀਤ ਸਿੰਘ ਸ਼ਾਮਲ ਹਨ।