ਪੰਜਾਬ

punjab

ETV Bharat / state

ਅਮਨਦੀਪ ਕੌਰ ਨੂੰ ਬਹਾਦਰੀ ਪੁਰਸਕਾਰ ਤੇ ਮੁਫਤ ਸਿੱਖਿਆ ਦੇਣ ਦਾ ਐਲਾਨ - ਅਮਨਦੀਪ ਕੌਰ

ਪੰਜਾਬ ਸਰਕਾਰ ਲੌਂਗੋਵਾਲ ਵਿਖੇ ਸਕੂਲ ਵੈਨ ਨਾਲ ਵਾਪਰੇ ਦਰਦਨਾਕ ਹਾਦਸੇ ਵਿੱਚ ਬਹਾਦਰੀ ਤੇ ਸਾਹਸ ਦਿਖਾ ਕੇ 4 ਬੱਚਿਆਂ ਨੂੰ ਬਚਾਉਣ ਵਾਲੀ ਨੌਵੀਂ ਕਲਾਸ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਸਨਮਾਨਤ ਕਰੇਗੀ।

ਫ਼ੋਟੋ
ਫ਼ੋਟੋ

By

Published : Feb 17, 2020, 11:35 PM IST

ਚੰਡੀਗੜ੍ਹ: ਪੰਜਾਬ ਸਰਕਾਰ ਲੌਂਗੋਵਾਲ ਵਿਖੇ ਸਕੂਲ ਵੈਨ ਨਾਲ ਵਾਪਰੇ ਦਰਦਨਾਕ ਹਾਦਸੇ ਵਿੱਚ ਬਹਾਦਰੀ ਤੇ ਸਾਹਸ ਦਿਖਾ ਕੇ 4 ਬੱਚਿਆਂ ਨੂੰ ਬਚਾਉਣ ਵਾਲੀ ਨੌਵੀਂ ਕਲਾਸ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਸਨਮਾਨਤ ਕਰੇਗੀ।

ਮੁੱਖ ਮੰਤਰੀ ਨੇ ਸੋਮਵਾਰ ਨੂੰ ਕਿਹਾ ਕਿ ਇਸ ਲੜਕੀ ਨੂੰ ਆਜ਼ਾਦੀ ਦਿਵਸ ਮੌਕੇ ਬਹਾਦਰੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਇਸ ਦੀ ਪੜ੍ਹਾਈ ਦਾ ਸਾਰਾ ਖਰਚਾ ਵੀ ਚੁੱਕੇਗੀ।

ਅਮਨਦੀਪ ਕੌਰ ਜੋ ਆਪਣੇ ਪਿਤਾ ਸਤਨਾਮ ਸਿੰਘ ਅਤੇ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ ਦੇ ਨਾਲ ਅੱਜ ਸ਼ਾਮ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮਿਲੀ, ਨੇ ਮੁੱਖ ਮੰਤਰੀ ਨੂੰ ਸ਼ੁੱਕਰਵਾਰ ਨੂੰ ਵਾਪਰੇ ਇਸ ਖੌਫ਼ਨਾਕ ਹਾਦਸੇ ਬਾਰੇ ਦੱਸਿਆ ਅਤੇ ਇਹ ਵੀ ਦੱਸਿਆ ਕਿ ਕਿਵੇਂ ਉਹ ਸਕੂਲ ਵੈਨ ਵਿੱਚੋਂ 4 ਸਕੂਲ ਦੇ ਬੱਚਿਆਂ ਨੂੰ ਬਚਾਉਣ ਵਿੱਚ ਸਫਲ ਰਹੀ ।

ਮੁੱਖ ਮੰਤਰੀ ਨੇ ਇਸ ਮੌਕੇ ਪੀੜਤ ਪਰਿਵਾਰ ਦੇ ਰਿਸ਼ਤੇਦਾਰ ਕੁਲਦੀਪ ਸਿੰਘ ਬਾਜਵਾ ਨਾਲ ਵੀ ਦੁੱਖ ਸਾਂਝਾ ਕੀਤਾ ਜਿਨ੍ਹਾਂ ਨੇ ਆਪਣੇ ਬੱਚੇ ਇਸ ਦੁਖਦਾਈ ਹਾਦਸੇ ਵਿੱਚ ਖੋ ਲਏ।

ABOUT THE AUTHOR

...view details