ਚੰਡੀਗੜ੍ਹ:ਪੰਜਾਬ ਵਿੱਚ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਲੋਕ ਘਰਾਂ ਵਿੱਚ ਲੁਕਣ ਲਈ ਮਜਬੂਰ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਅੱਜ ਵੀ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਦੋਂ ਕਿ ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਮੁਹਾਲੀ ਦਾ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਰਿਹਾ। ਵਿਭਾਗ ਨੇ ਲੋਕਾਂ ਨੂੰ ਵਾਹਨ ਹੌਲੀ ਚਲਾਉ ਸੈਰ ਆਦਿ ਨਾ ਕਰਨ ਦੀ ਸਲਾਹ ਦਿੱਤੀ ਹੈ।
ਹੋਰ ਕੁਝ ਦਿਨ ਰਹੇ ਸੰਘਣੀ ਧੁੰਦ ਦਾ ਅਲਰਟ: ਮੌਸਮ ਵਿਭਾਗ ਮੁਤਾਬਕ ਚੱਕਰਵਾਤੀ ਹਵਾਵਾਂ ਦਾ ਘੇਰਾ ਹਰਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਤੇ ਹੈ। ਇਸ ਕਾਰਨ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਅੱਜ ਤੋਂ 6 ਜਨਵਰੀ ਤੱਕ ਸੰਘਣੀ ਧੁੰਦ ਛਾਈ ਰਹੇਗੀ। ਅਜਿਹੇ 'ਚ ਲੋਕਾਂ ਨੂੰ ਆਪਣਾ ਧਿਆਨ ਰੱਖਣਾ ਹੋਵੇਗਾ।
ਪੰਜਾਬ ਦੇ ਚੱਡੇ ਸ਼ਹਿਰਾਂ ਦਾ ਤਾਪਮਾਨ:ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 10.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 6.7 ਡਿਗਰੀ ਘੱਟ ਸੀ। ਇਸੇ ਤਰ੍ਹਾਂ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 11.6 ਡਿਗਰੀ ਦਰਜ ਕੀਤਾ ਗਿਆ। ਜਦਕਿ ਲੁਧਿਆਣਾ 11.7 ਡਿਗਰੀ, ਰੋਪੜ 11.1 ਡਿਗਰੀ ਰਿਹਾ। ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਵੀ ਇਹੋ ਸਥਿਤੀ ਬਣੀ ਹੋਈ ਹੈ।
ਪ੍ਰਦੂਸ਼ਣ ਤੋਂ ਮਾਮੂਲੀ ਰਾਹਤ: ਉਧਰ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਉਥੇ ਤੇਜ਼ ਹਵਾਵਾਂ ਕਾਰਨ ਪ੍ਰਦੂਸ਼ਣ 'ਚ ਕੁਝ ਰਾਹਤ ਮਿਲੀ ਹੈ ਪਰ ਵੱਧਦੇ ਤਾਪਮਾਨ ਨੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧਾ ਦਿੱਤੀਆਂ ਹਨ। ਭਾਰਤੀ ਮੌਸਮ ਵਿਭਾਗ ਮੁਤਾਬਕ ਬੁੱਧਵਾਰ ਸਵੇਰੇ 6:30 ਵਜੇ ਦਿੱਲੀ ਦਾ ਤਾਪਮਾਨ ਛੇ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਕਈ ਇਲਾਕਿਆਂ 'ਚ ਸੀਤ ਲਹਿਰ ਦਾ ਪ੍ਰਕੋਪ ਦੇਖਿਆ ਗਿਆ।
ਹੋਰ ਕੁਝ ਦਿਨ ਰਹੇਗਾ ਦਿੱਲੀ ਦਾ ਅਜਿਹਾ ਮੌਸਮ: ਐਨਸੀਆਰ ਸ਼ਹਿਰਾਂ ਦੀ ਗੱਲ ਕਰੀਏ ਤਾਂ ਫਰੀਦਾਬਾਦ ਵਿੱਚ 6 ਡਿਗਰੀ ਸੈਲਸੀਅਸ, ਗੁੜਗਾਉਂ ਵਿੱਚ 6 ਡਿਗਰੀ ਸੈਲਸੀਅਸ, ਗਾਜ਼ੀਆਬਾਦ ਵਿੱਚ 6 ਡਿਗਰੀ ਸੈਲਸੀਅਸ, ਨੋਇਡਾ ਵਿੱਚ 6 ਡਿਗਰੀ ਸੈਲਸੀਅਸ ਅਤੇ ਗ੍ਰੇਟਰ ਨੋਇਡਾ ਵਿੱਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਬੁੱਧਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅੱਜ ਹਵਾ ਵਿੱਚ ਨਮੀ ਦਾ ਪੱਧਰ 99 ਫੀਸਦੀ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਨਾਲ ਹੀ ਪੰਜ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ 4 ਜਨਵਰੀ ਤੋਂ ਬਾਅਦ ਤਾਪਮਾਨ ਵਿੱਚ ਇੱਕ ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ ਅਤੇ ਪੂਰਾ ਹਫ਼ਤਾ ਇਹ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ।
ਸ਼ਹਿਰਾਂ ਦਾ ਇਹ ਰਿਹਾ ਏਅਰ ਕੁਆਲਿਟੀ ਇੰਡੈਕਸ:ਦੂਜੇ ਪਾਸੇ ਜੇਕਰ ਏਅਰ ਕੁਆਲਿਟੀ ਇੰਡੈਕਸ (AQI) ਦੀ ਗੱਲ ਕਰੀਏ ਤਾਂ ਬੁੱਧਵਾਰ ਸਵੇਰੇ ਦਿੱਲੀ ਦਾ AQI 332 ਦਰਜ ਕੀਤਾ ਗਿਆ, ਜੋ ਕਿ ਬਹੁਤ ਹੀ ਖਰਾਬ ਸ਼੍ਰੇਣੀ 'ਚ ਆਉਂਦਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ NCR ਦੇ ਸ਼ਹਿਰਾਂ ਵਿੱਚ ਫਰੀਦਾਬਾਦ ਦਾ AQI 391, ਗੁਰੂਗ੍ਰਾਮ ਦਾ AQI 254, ਗਾਜ਼ੀਆਬਾਦ ਦਾ AQI 195, ਗ੍ਰੇਟਰ ਨੋਇਡਾ ਦਾ AQI 273 ਅਤੇ ਨੋਇਡਾ ਦਾ AQI 265 ਬੁੱਧਵਾਰ ਸਵੇਰੇ ਦਰਜ ਕੀਤਾ ਗਿਆ।