ਸ਼ਹੀਦ ਡੀਐੱਸਪੀ ਨੂੰ ਲੋਕਾਂ ਨੇ ਦਿੱਤੀ ਅੰਤਮ ਸ਼ਰਧਾਂਜਲੀ - dsp aman thakur
ਕੁਲਗਾਮ ਅੱਤਵਾਦੀਆਂ ਨਾਲ ਹੋਈ ਮੁਠਭੇੜ ਵਿੱਚ ਸ਼ਹੀਦ ਹੋਏ ਜੰਮੂ-ਕਸ਼ਮੀਰ ਪੁਲਿਸ ਦੇ ਡੀਐੱਸਪੀ ਅਮਨ ਠਾਕੁਰ ਨੂੰ ਅੱਜ ਜੰਮੂ ਵਿਖੇ ਲੋਕਾਂ ਨੇ ਅੰਤਮ ਸ਼ਰਧਾਂਜਲੀ ਦਿੱਤੀ। ਇਸ ਮੌਕੇ ਜੰਮੂ-ਕਸ਼ਮੀਰ ਦੇ ਗਵਰਨਰ ਸੱਤਿਆ ਪਾਲ ਮਲਿਕ ਵੀ ਮੌਜੂਦ ਸਨ।
ਜੰਮੂ-ਕਸ਼ਮੀਰ: ਕੁਲਗਾਮ ਜ਼ਿਲ੍ਹੇ ਵਿੱਚ ਬੀਤੇ ਦਿਨੀਂ ਅੱਤਵਾਦੀਆਂ ਨਾਲ ਹੋਈ ਮੁਠਭੇੜ ਵਿੱਚ ਸ਼ਹੀਦ ਹੋਏ ਜੰਮੂ-ਕਸ਼ਮੀਰ ਪੁਲਿਸ ਦੇ ਡੀਐੱਸਪੀ ਅਮਨ ਠਾਕੁਰ ਨੂੰ ਅੱਜ ਜੰਮੂ ਵਿਖੇ ਲੋਕਾਂ ਨੇ ਅੰਤਮ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਭਾਰੀ ਗਿਣਤੀ ਵਿੱਚ ਸਥਾਨਕ ਲੋਕ ਇੱਕਠਾ ਹੋਏ।
ਜ਼ਿਕਰਯੋਗ ਹੈ ਕਿ ਰਾਸ਼ਟਰੀ ਰਾਈਫ਼ਲਜ਼, ਸੀਆਰਪੀਐੱਫ਼ ਤੇ ਐੱਸਓਜੀ ਵੱਲੋਂ ਚਲਾਈ ਗਈ ਸਾਂਝੀ ਮੁਹਿੰਮ ਦੌਰਾਨ ਜੈਸ਼–ਏ–ਮੁਹੰਮਦ ਦੇ ਤਿੰਨ ਵੀ ਅੱਤਵਾਦੀ ਮਾਰੇ ਗਏ ਸਨ।
ਮਿਲੀ ਜਾਣਕਾਰੀ ਮੁਤਾਬਕ ਕੁਝ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖ਼ਬਰ ਮਿਲਦਿਆਂ ਹੀ ਸੁਰੱਖਿਆ ਬਲਾਂ ਨੇ ਕੁਲਗਾਮ ਜ਼ਿਲ੍ਹੇ ਦੇ ਤੁਰੀਗਾਮ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ ਜਿਸ ਤੋਂ ਬਾਅਦ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਉੱਤੇ ਗੋਲੀਬਾਰੀ ਕੀਤੀ। ਫ਼ੌਜ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ ਜੋ ਕਿ ਦੇਰ ਸ਼ਾਮ ਤੱਕ ਚੱਲਿਆ।