ਪੰਜਾਬ

punjab

ETV Bharat / state

Manisha Gulati petition rejected: ਮਨੀਸ਼ਾ ਗੁਲਾਟੀ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤਾ ਝਟਕਾ, ਪਟੀਸ਼ਨ ਕੀਤੀ ਰੱਦ - Punjab Haryana High Court

ਪੰਜਾਬ ਮਹਿਲਾ ਚੇਅਰਪਰਸਨ ਦੇ ਅਹੁਦੇ ਤੋਂ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਹਟਾਏ ਜਾਣ ਤੋਂ ਬਾਅਦ ਮਨੀਸ਼ਾ ਗੁਲਾਟੀ ਪੰਜਾਬ ਸਰਕਾਰ ਨੂੰ ਚੁਣੌਤੀ ਦੇਣ ਲਈ ਹਾਈ ਕੋਰਟ ਪਹੁੰਚੇ ਸਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਸ਼ੀ ਗੁਲਾਟੀ ਨੂੰ ਝਟਕਾ ਦਿੰਦੇ ਹੋਏ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

petition of Manisha Gulati was rejected by the High Court
petition of Manisha Gulati was rejected: ਮਨੀਸ਼ਾ ਗੁਲਾਟੀ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤਾ ਝਟਕਾ, ਪਟੀਸ਼ਨ ਕੀਤੀ ਰੱਦ

By

Published : Mar 28, 2023, 11:29 AM IST

Updated : Mar 28, 2023, 12:09 PM IST

ਚੰਡੀਗੜ੍ਹ:ਪੰਜਾਬ-ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਝਟਕਾ ਦਿੰਦਿਆਂ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਤੋਂ ਰਾਹਤ ਦੀ ਉਮੀਦ ਸੀ, ਪਰ ਹਾਈਕੋਰਟ ਵੱਲੋਂ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ। ਦੱਸ ਦਈਏ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੁੰ ਉਨ੍ਹਾਂ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਦੇ ਨਾਲ ਹਟਾ ਦਿੱਤਾ ਸੀ। ਇਸ ਤੋਂ ਇਲਾਵਾ ਸਰਕਾਰ ਨੇ ਉਨ੍ਹਾਂ ਦੀ ਐਕਸਟੈਂਸ਼ਨ ਨੂੰ ਵੀ ਸਵੀਕਾਰ ਨਹੀਂ ਕੀਤਾ ਸੀ। ਇਸ ਤੋਂ ਮਗਰੋਂ ਪੰਜਾਬ ਸਰਕਾਰ ਨੂੰ ਚੁਣੌਤੀ ਦੇਣ ਲਈ ਮਨੀਸ਼ਾ ਗੁਲਾਟੀ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਜਿਸ ਨੂੰ ਕੋਰਟ ਨੇ ਰੱਦ ਕਰ ਦਿੱਤਾ ਹੈ। ਹੁਣ ਇਸ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਦੇ ਵਿਸਤ੍ਰਿਤ ਆਰਡਰ ਦੀ ਉਡੀਕ ਹੈ।

ਕੈਪਟਰ ਸਰਕਾਰ ਸਮੇਂ ਹੋਈ ਸੀ ਨਿਯੁਕਤੀ:ਦੱਸ ਦਈਏ ਕਾਂਗਰਸ ਦੀ ਅਗਵਾਈ ਵਾਲੀ ਕੈਪਟਨ ਅਮਰਿੰਦਰ ਸਿੰਘ ਵਾਲੀ ਸਾਬਕਾ ਸਰਕਾਰ ਦੇ ਕਾਰਜਕਾਲ ਵਿੱਚ ਮਨੀਸ਼ਾ ਗੁਲਾਟੀ ਨੂੰ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਫਿਰ ਸਾਲ 2020 ਵਿੱਚ, ਉਨ੍ਹਾਂ ਦਾ ਕਾਰਜਕਾਲ 3 ਸਾਲ ਲਈ ਵਧਾ ਦਿੱਤਾ ਗਿਆ। ਇਸ ਤੋਂ ਬਾਅਦ 20 ਫਰਵਰੀ, 2022 ਨੂੰ ਉਹ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ, ਪਰ ਆਪਣੇ ਅਹੁਦੇ ਉੱਤੇ ਬਣੇ ਰਹੇ। ਜ਼ਿਕਰਯੋਗ ਹੈ ਕਿ ਮਹਿਲਾ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤੇ ਗਏ ਸਨ ਅਤੇ ਇਸ ਵਿੱਚ ਮਨੀਸ਼ਾ ਗੁਲਾਟੀ ਦੀ ਸੇਵਾਵਾਂ ਵਿੱਚ ਵਾਧਾ ਨਾ ਕਰਦੇ ਹੋਏ ਜਾਰੀ ਪੱਤਰ ਨੂੰ ਖਾਰਜ ਕਰ ਦਿੱਤਾ ਸੀ। ਹਾਲਾਂਕਿ, ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖ਼ਤਮ ਹੋਣ ਵਿੱਚ 6 ਮਹੀਨੇ ਬਚੇ ਹੋਏ ਸਨ।

ਵਕੀਲ ਨੇ ਰੱਖਿਆ ਸੀ ਪੱਖ: ਮਾਮਲੇ ਵਿੱਚ ਹੋਈ ਪਿਛਲੀ ਸੁਣਵਾਈ ਦੌਰਾਨ ਮਨੀਸ਼ਾ ਗੁਲਾਟੀ ਦੇ ਵਕੀਲ ਚੇਤਨ ਮਿੱਤਲ ਨੇ ਦੱਸਿਆ ਸੀ ਕਿ ਮਨੀਸ਼ਾ ਗੁਲਾਟੀ ਨੂੰ ਪਹਿਲਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ ਤਹਿਤ 3 ਸਾਲ ਲਈ ਨਿਯੁਕਤੀ ਮਿਲੀ ਸੀ। ਫਿਰ ਸਰਕਾਰ ਨੇ ਇਸ ਨੂੰ 3 ਸਾਲ, 2024 ਤੱਕ ਵਧਾ ਦਿੱਤਾ। ਫਿਰ ਅਚਾਨਕ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੱਤਰ ਜਾਰੀ ਕਰ ਦਿੱਤਾ ਕਿ ਸਾਡੇ ਕੋਲ ਮਿਆਦ ਵਧਾਉਣ ਦਾ ਅਧਿਕਾਰ ਨਹੀਂ ਹੈ। ਉਸ ਵਿਰੁੱਧ ਕੋਈ ਕਾਰਨ ਦੱਸੋ ਨੋਟਿਸ ਵੀ ਜਾਰੀ ਨਹੀਂ ਕੀਤਾ ਗਿਆ। ਅਚਾਨਕ ਹੁਕਮ ਆ ਜਾਂਦੇ ਹਨ ਕਿ ਉਨ੍ਹਾਂ ਨੂੰ ਹਟਾ ਦਿੱਤਾ ਜਾਵੇ। ਅਸੀਂ ਤਿੰਨ ਆਧਾਰਾਂ 'ਤੇ ਪਟੀਸ਼ਨ ਦਾਇਰ ਕੀਤੀ ਸੀ, ਇਕ ਨਿਯੁਕਤੀ ਦੀ ਸ਼ਕਤੀ ਅਤੇ ਦੂਸਰੀ ਮਿਆਦ ਵਧਾਉਣ ਦੀ ਸ਼ਕਤੀ। ਉਨ੍ਹਾਂ ਦੇ ਕੰਮ ਨੂੰ ਦੇਖਦੇ ਹੋਏ ਸਰਕਾਰ ਨੇ 3 ਸਾਲ ਦਾ ਐਕਸਟੈਂਸ਼ਨ ਦੇ ਦਿੱਤਾ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਕੋਲ ਕੋਈ ਤਾਕਤ ਨਹੀਂ ਹੈ, ਜੋ ਬਿਲਕੁਲ ਗਲਤ ਹੈ। ਅਜਿਹਾ ਹੀ ਇੱਕ ਮਾਮਲਾ ਸੁਪਰੀਮ ਕੋਰਟ ਕੋਲ ਵੀ ਹੈ, ਜਿਸ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਚੱਲ ਰਹੀ ਹੈ।

ਇਹ ਵੀ ਪੜ੍ਹੋ:Hearing in Amritpal Singh case: ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਅਹਿਮ ਸੁਣਵਾਈ

Last Updated : Mar 28, 2023, 12:09 PM IST

ABOUT THE AUTHOR

...view details