ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚੱਲਦਿਆਂ ਗ੍ਰਹਿ ਮੰਤਰਾਲੇ ਵੱਲੋਂ 50 ਲੋਕਾਂ ਨੂੰ ਵਿਆਹ ਸਮਾਗਮਾਂ ਵਿੱਚ ਸ਼ਾਮਿਲ ਹੋਣ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ, ਪਰ ਕਈ ਥਾਵਾਂ ਉੱਤੇ ਦੇਖਿਆ ਗਿਆ ਕਿ ਵਿਆਹ ਸਮਾਗਮਾਂ ਵਿੱਚ 50 ਤੋਂ ਜ਼ਿਆਦਾ ਲੋਕ ਸ਼ਾਮਲ ਹੋ ਰਹੇ ਸਨ।
ਇਸੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਲੋਕ-ਹਿੱਤ ਪਟੀਸ਼ਨ ਵੀ ਪਾਈ ਗਈ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਕਿ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਵਿੱਚ ਦਾਜ ਪ੍ਰਹੇਜ ਐਕਟ 1961 ਦੇ ਤਹਿਤ 25 ਲੋਕਾਂ ਤੋਂ ਜ਼ਿਆਦਾ ਦੀ ਬਰਾਤ ਲੈ ਕੇ ਜਾਣਾ ਅਪਰਾਧ ਹੈ।