ਚੰਡੀਗੜ੍ਹ :ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜ਼ੀਡੈਂਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪ੍ਰੈਲ ਤੋਂ 25 ਅਪ੍ਰੈਲ ਤੱਕ ਲਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.ਪ੍ਰੀਤਿ ਯਾਦਵ ਨੇ ਦੱਸਿਆ ਕਿ ਰੋਇੰਗ ਖੇਡ ਲਈ ਲੜਕੇ ਤੇ ਲੜਕੀਆਂ ਅੰਡਰ 14, 17 ਅਤੇ 19 ਉਮਰ ਵਰਗ ਦੇ ਖਿਡਾਰੀਆਂ ਦੇ ਟਰਾਇਲ ਰੂਪਨਗਰ ਦੇ ਨਹਿਰੂ ਸਟੇਡੀਅਮ ਵਿਖੇ 3 ਤੇ 4 ਅਪ੍ਰੈਲ ਨੂੰ ਲਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਉਂਦਿਆਂ ਵੱਖ-ਵੱਖ ਖੇਡਾਂ ਦੇ ਟਰਾਇਲ 11 ਸਥਾਨਾਂ ਤੇ ਲਏ ਜਾਣਗੇ, ਜਿਸ ਤੋਂ ਬਾਅਦ ਇਨਾਂ੍ਹ ਟਰਾਇਲਾਂ ਵਿੱਚੋਂ ਚੁਣੇ ਗਏ ਖਿਡਾਰੀਆਂ ਦੇ ਫਾਈਨਲ ਟਰਾਇਲ 24 ਅਪਰੈਲ ਤੋਂ ਸ਼ੁਰੂ ਹੋਣਗੇ ਜੋ ਕਿ 26 ਅਪ੍ਰੈਲ ਤੱਕ ਚੱਲਣਗੇ।
ਵੱਖ-ਵੱਖ ਖੇਡਾਂ ਵਿੱਚ ਛੇ ਉਮਰ ਗਰੁੱਪ:ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਸਾਲ ਪਹਿਲੀ ਵਾਰ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਵੱਡਾ ਹੁਲਾਰਾ ਮਿਲਿਆ। 3 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਜਿਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਨਵੇ ਸੈਸ਼ਨ ਲਈ ਖੇਡ ਵਿੰਗਾਂ ਦੇ ਟਰਾਇਲਾਂ ਦਾ ਦਾਇਰਾ ਵਧਾਇਆ ਜਾਵੇ। ਵੱਖ-ਵੱਖ ਖੇਡਾਂ ਵਿੱਚ ਛੇ ਉਮਰ ਗਰੁੱਪ ਅੰਡਰ 10, ਅੰਡਰ 12, ਅੰਡਰ 14, ਅੰਡਰ 17, ਅੰਡਰ 19 ਤੇ ਅੰਡਰ 21 ਦੇ ਟਰਾਇਲ ਪਹਿਲਾਂ ਜ਼ਿਲਾ ਵਾਰ ਬਣਾਏ ਜ਼ੋਨਾਂ ਵਿੱਚ ਹੋਣਗੇ ਅਤੇ ਇਸ ਤੋਂ ਬਾਅਦ ਜ਼ਿਲ੍ਹਿਆਂ ਵਿੱਚੋਂ ਚੁਣੇ ਖਿਡਾਰੀਆਂ ਦੇ ਫਾਈਨਲ ਟਰਾਇਲ ਇਕ ਸਥਾਨ ਉਤੇ ਹੋਣਗੇ।
ਇਹ ਵੀ ਪੜ੍ਹੋ :French Open 2023: ਪੀਵੀ ਸਿੰਧੂ ਅਤੇ ਕਿਦਾਂਬੀ ਸ਼੍ਰੀਕਾਂਤ ਨੇ ਦੂਜੇ ਗੇੜ 'ਚ ਮਾਰੀ ਐਂਟਰੀ