ਚੰਡੀਗੜ੍ਹ:9 ਜਨਵਰੀ 2022 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ (Sri Guru Gobind Singh) ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹੀਦੀ ਦੀ ਯਾਦ ਵਿੱਚ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਹੁਣ ਆਪਣੇ ਕੀਤੇ ਐਲਾਨ ਨੂੰ ਪੂਰਾ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰ ਬਾਲ ਦਿਵਸ ਮੌਕੇ ਦਿੱਲੀ ਵਿਖੇ ਭਾਰਤ ਮੰਡਪਮ ਵਿੱਚ ਪਹੁੰਚ ਕੇ ਸਹਿਬਾਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ।
ਸ਼ਹਾਦਤ ਤੋਂ ਮਿਲਦੀ ਹੈ ਅਸਲ ਸੇਧ:ਪੀਐੱਮ ਨਰਿੰਦਰ ਮੋਦੀ (PM Narendra Modi) ਨੇ ਸਮਾਗਮ ਵਿੱਚ ਸੰਬੋਧਨ ਦੌਰਾਨ ਕਿਹਾ ਕਿ ਛੋਟੀ ਉਮਰ ਵਿੱਚ ਮੁਗਲ ਸਲਤਨ ( Mughal Sultanate) ਦੇ ਜ਼ਬਰ ਖਿਲਾਫ਼ ਡਟਣ ਵਾਲੇ ਸਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਨੇ ਜੋ ਭਾਰਤ ਦੇ ਲੋਕਾਂ ਨੂੰ ਕੁਰਬਾਨੀ ਦਾ ਜਜ਼ਬਾ ਸਿਖਾਇਆ ਉਹ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਵੀ ਵੇਖਣ ਨੂੰ ਨਹੀਂ ਮਿਲਦਾ। ਪੀਐੱਮ ਮੁਤਾਬਿਕ ਭਾਰਤ ਦੇ ਲੋਕਾਂ ਦੇ ਧਰਮ ਅਤੇ ਅਜ਼ਾਦੀ ਨੂੰ ਬਚਾਉਣ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪੂਰਾ ਪਰਿਵਾਰ ਸ਼ਹੀਦ ਹੋਇਆ ਅਤੇ ਭਾਰਤ ਉਨ੍ਹਾਂ ਦੀਆਂ ਕੁਰਬਾਨੀਆਂ ਦੀ ਬਦੋਲਤ ਹੀ ਆਪਣੇ ਇਤਿਹਾਸ ਅਤੇ ਸੰਸਕ੍ਰਿਤੀ ਨੂੰ ਬਚਾਉਣ ਵਿੱਚ ਸਫਲ ਰਿਹਾ।
- ਪੰਜਾਬ ਕਾਂਗਰਸ ਦੀ ਦਿੱਲੀ 'ਚ ਪਾਰਟੀ ਹਾਈਕਮਾਂਡ ਨਾਲ ਮੀਟਿੰਗ, ਲੋਕ ਸਭਾ ਚੋਣਾਂ ਅਤੇ INDIA ਗਠਜੋੜ ਦੇ ਮੁੱਦੇ 'ਤੇ ਮੰਥਨ ਸੰਭਵ
- Veer Bal Diwas In UAE: UAE ਦੇ ਗੁਰਦੁਆਰਾ ਸਾਹਿਬ ’ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ, ਭਾਰਤ ਸਰਕਾਰ ਦਾ ਕੀਤਾ ਧੰਨਵਾਦ
- Shaheedi Jor Mel : ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਨਮਨ; ਜਾਣੋ, ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨਾਮ 'ਚ ਲੁੱਕਿਆ ਇਤਿਹਾਸ