ਪੰਜਾਬ

punjab

ETV Bharat / state

PM security breach Update: ਕੇਂਦਰ ਸਰਕਾਰ ਦੀ ਚਿੱਠੀ 'ਤੇ ਬੋਲੇ ਰਾਘਵ ਚੱਢਾ, ਕਿਹਾ- ਜਲਦ ਰਸਮੀ ਜਵਾਬ ਦੇਵੇਗੀ ਪੰਜਾਬ ਸਰਕਾਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਹੋਈ ਸੁਰੱਖਿਆ ਵਿਚ ਕੁਤਾਹੀ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿੱਖ ਕੇ ਰਿਪੋਰਟ ਮੰਗੀ ਹੈ। ਇਸ ਉਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਸਰਕਾਰ ਜਲਦ ਜਵਾਬ ਦੇਵੇਗੀ।

PM security breach: Raghav Chadha said Punjab government respond to the centre's letter soon
ਕੇਂਦਰ ਸਰਕਾਰ ਦੀ ਚਿੱਠੀ 'ਤੇ ਬੋਲੇ ਰਾਘਵ ਚੱਢਾ, ਕਿਹਾ- ਜਲਦ ਰਸਮੀ ਜਵਾਬ ਦੇਵੇਗੀ ਪੰਜਾਬ ਸਰਕਾਰ

By

Published : Mar 13, 2023, 12:22 PM IST

Updated : Mar 13, 2023, 2:26 PM IST

ਚੰਡੀਗੜ੍ਹ : ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਕੇਂਦਰ ਨੇ ਸਖ਼ਤ ਕਾਰਵਾਈ ਕੀਤੀ ਹੈ। ਕੇਂਦਰ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਕੀਤੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੇ ਸਾਲ 5 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ 'ਚ ਵੱਡੀ ਢਿੱਲ ਸਾਹਮਣੇ ਆਈ ਸੀ। ਕੇਂਦਰ ਸਰਕਾਰ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਛੇ ਮਹੀਨੇ ਪਹਿਲਾਂ ਆਪਣੀ ਰਿਪੋਰਟ ਦਿੱਤੀ ਸੀ। ਰਿਪੋਰਟ ਵਿੱਚ ਰਾਜ ਦੇ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾਰੀ, ਪੁਲਿਸ ਮੁਖੀ ਐਸ ਚਟੋਪਾਧਿਆਏ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਕੁਤਾਹੀ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ।ਕੇਂਦਰ ਨੇ ਪਿਛਲੇ ਸਾਲ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਉਲੰਘਣ ਬਾਰੇ ਪੰਜਾਬ ਸਰਕਾਰ ਤੋਂ ਵਿਸਥਾਰਤ ਕਾਰਵਾਈ ਦੀ ਰਿਪੋਰਟ ਮੰਗੀ ਹੈ। ਪੱਤਰ ਵਿੱਚ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਵਿਸਥਾਰਤ ਰਿਪੋਰਟ ਮੰਗੀ ਗਈ ਹੈ। ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੂੰ ਸੂਬਾ ਸਰਕਾਰ ਵੱਲੋਂ ਗਲਤ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਵਿੱਚ ਦੇਰੀ ਦਾ ਹਵਾਲਾ ਦਿੰਦੇ ਹੋਏ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ :Balkaur Singh's Appeal: ਦੇਸ਼-ਵਿਦੇਸ਼ ਵਿੱਚ ਬੈਠੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਬਲਕੌਰ ਸਿੰਘ ਦੀ ਅਪੀਲ

ਪੰਜਾਬ ਸਰਕਾਰ ਜਲਦ ਸੌਂਪੇਗੀ ਰਿਪੋਰਟ :ਕੇਂਦਰ ਵੱਲੋਂ ਮੰਗੀ ਗਈ ਰਿਪੋਰਟ ਉਤੇ ਆਮ ਆਦਮੀ ਪਾਰਟੀ ਦੇ ਪੰਜਾਬ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਯਕੀਨਨ ਤੌਰ ਉਤੇ ਕੇਂਦਰ ਦੀ ਚਿੱਠੀ ਦਾ ਰਸਮੀ ਜਵਾਬ ਦੇਵੇਗੀ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿਚ ਲੋੜੀਂਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਕੀ ਹੈ ਪੂਰਾ ਮਾਮਲਾ?:ਫ਼ਿਰੋਜ਼ਪੁਰ ਦਾ ਦੌਰਾ ਸੀ। ਭਾਰੀ ਮੀਂਹ ਕਾਰਨ ਪ੍ਰਧਾਨ ਮੰਤਰੀ ਨੂੰ ਸੜਕੀ ਰਸਤੇ ਜਾਣਾ ਪਿਆ, ਪਰ ਇਸ ਦੌਰਾਨ ਹੁਸੈਨੀਵਾਲਾ ਤੋਂ 30 ਕਿਲੋਮੀਟਰ ਦੂਰ ਪ੍ਰਦਰਸ਼ਨਕਾਰੀਆਂ ਨੂੰ ਰਸਤੇ ਵਿੱਚ ਹੀ ਮਿਲ ਗਿਆ, ਜਿਸ ਕਾਰਨ ਉਨ੍ਹਾਂ ਦਾ ਕਾਫਲਾ ਕਰੀਬ 20 ਮਿੰਟ ਤੱਕ ਬੇਹੱਦ ਅਸੁਰੱਖਿਅਤ ਇਲਾਕੇ ਵਿੱਚ ਰਿਹਾ। ਅੱਤਵਾਦੀਆਂ ਤੋਂ ਇਲਾਵਾ ਜਿਸ ਇਲਾਕੇ 'ਚ ਪੀਐਮ ਮੋਦੀ ਦੇ ਕਾਫ਼ਲੇ ਨੂੰ ਰੋਕਿਆ ਗਿਆ ਸੀ, ਉਹ ਹੈਰੋਇਨ ਸਮੱਗਲਰਾਂ ਦਾ ਗੜ੍ਹ ਮੰਨਿਆ ਜਾਂਦਾ ਹੈ। ਪਿਛਲੇ ਸਾਲ ਸਤੰਬਰ ਮਹੀਨੇ 'ਚ ਇਸ ਇਲਾਕੇ 'ਚ ਅੱਤਵਾਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਅੱਤਵਾਦੀਆਂ ਤੋਂ ਇਲਾਵਾ ਇਸ ਨੂੰ ਹੈਰੋਇਨ ਸਮੱਗਲਰਾਂ ਦਾ ਗੜ੍ਹ ਮੰਨਿਆ ਜਾਂਦਾ ਹੈ। ਪਿਛਲੇ ਸਾਲ ਸਤੰਬਰ ਮਹੀਨੇ 'ਚ ਇਸ ਇਲਾਕੇ 'ਚ ਅੱਤਵਾਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ :Farmers march Parliament: ਅੱਜ ਸੰਸਦ ਵੱਲ ਕੂਚ ਕਰਨਗੇ ਕਿਸਾਨ, ਬੰਗਲਾ ਸਾਹਿਬ ਹੋਇਆ ਵੱਡਾ ਇਕੱਠ

ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ 'ਤੇ ਲਾਇਆ ਸੀ ਦੋਸ਼:ਪੰਜਾਬ ਸਰਕਾਰ ਨੂੰ ਇਸ ਯੋਜਨਾ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਇਸ ਸਬੰਧੀ ਪ੍ਰਬੰਧ ਕਰਨੇ ਸਨ, ਜੋ ਨਹੀਂ ਕੀਤੇ ਗਏ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਜਦੋਂ ਯਾਤਰਾ ਦਾ ਰੂਟ ਬਦਲਿਆ ਗਿਆ ਸੀ, ਤਾਂ ਪੰਜਾਬ ਸਰਕਾਰ ਨੂੰ ਸੜਕ ਰਾਹੀਂ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਵਾਧੂ ਸੁਰੱਖਿਆ ਤਾਇਨਾਤ ਕਰਨੀ ਪਈ ਸੀ, ਪਰ ਵਾਧੂ ਪ੍ਰਬੰਧ ਨਹੀਂ ਕੀਤੇ ਗਏ ਸਨ।

Last Updated : Mar 13, 2023, 2:26 PM IST

ABOUT THE AUTHOR

...view details