ਲੁਧਿਆਣਾ: ਪੁਲਿਸ ਨੇ ਛਾਉਣੀ ਮਹੱਲੇ ਇਲਾਕੇ ਦੇ ਵਿੱਚ ਬੀਤੀ ਰਾਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। 3 ਥਾਣਿਆਂ ਦੀ ਪੁਲਿਸ ਵੱਲੋਂ ਇਹ ਤਲਾਸ਼ੀ ਮੁਹਿੰਮ ਇੱਕ ਸਿਆਸੀ ਪਾਰਟੀ ਨਾਲ ਸਬੰਧਤ ਆਗੂ ਦੇ ਘਰ ਚਲਾਈ ਗਈ। ਏਸੀਪੀ ਵਰਿਆਮ ਸਿੰਘ ਵੱਲੋਂ ਖੁਦ ਇਸ ਤਲਾਸ਼ੀ ਮੁਹਿੰਮ ਦੀ ਅਗਵਾਈ ਕੀਤੀ ਗਈ। ਸੂਤਰਾਂ ਦੇ ਮੁਤਾਬਕ ਮੈਡੀਕਲ ਨਸ਼ੇ ਨੂੰ ਲੈ ਕੇ ਇਹ ਛਾਪੇਮਾਰੀ ਕੀਤੀ ਗਈ ਹੈ, ਜਦੋਂ ਕੇ ਪੁਲਿਸ ਨੇ ਇਸ ਮਾਮਲੇ ਤੇ ਜਾਂਚ ਪ੍ਰਭਾਵਿਤ ਹੋਣ ਦਾ ਹਵਾਲਾ ਦਿੱਤਾ ਹੈ। ਸੂਤਰਾਂ ਮੁਤਾਬਕ ਪੁਲਿਸ ਨੇ ਇਸ ਮਾਮਲੇ ਦੇ ਵਿੱਚ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਦੱਸਿਆ ਜਾ ਰਿਹਾ ਹੈ ਕੇ ਪੁਲਿਸ ਵੱਲੋਂ ਬੀਤੀ ਰਾਤ ਤਲਾਸ਼ੀ ਮੁਹਿੰਮ ਲਈ ਜਦੋਂ ਛਾਉਣੀ ਮੁਹੱਲੇ ਦੇ ਵਿੱਚ ਘਿਰਾਓ ਕੀਤਾ ਗਿਆ ਤਾਂ ਉਨ੍ਹਾਂ ਨੂੰ ਤਲਾਸ਼ੀ ਨਹੀਂ ਲੈਣ ਦਿੱਤੀ ਗਈ। ਕਿਉਂਕਿ ਉਸ ਵੇਲੇ ਉਨ੍ਹਾਂ ਕੋਲ ਲੋੜੀਂਦਾ ਦਸਤਾਵੇਜ਼ ਨਹੀਂ ਸਨ ਪਰ ਬਾਅਦ ਵਿੱਚ ਪੁਲਿਸ ਵੱਲੋਂ ਕਾਗਜ਼ੀ ਕਾਰਵਾਈ ਕੀਤੀ ਗਈ। ਇਸ ਦੌਰਾਨ ਜਿਨ੍ਹਾਂ ਦੇ ਘਰ ਦੀ ਤਲਾਸ਼ੀ ਲੈਣੀ ਸੀ ਉਥੋਂ ਨਾ ਤਾਂ ਕੋਈ ਬਾਹਰ ਆ ਸਕੇ ਅਤੇ ਨਾ ਹੀ ਕੋਈ ਅੰਦਰ ਜਾ ਸਕਿਆ। ਇਸ ਤੋਂ ਬਾਅਦ ਪੁਲਿਸ ਵੱਲੋਂ ਤਕਰੀਬਨ ਕਈ ਘੰਟੇ ਤਲਾਸ਼ੀ ਕੀਤੀ ਗਈ।