ਚੰਡੀਗੜ੍ਹ: ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦੌਰਾਨ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ ਵਿੱਚ ਕੁੱਲ 5 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਤੇ ਅੰਤਰਰਾਸ਼ਟਰੀ ਬਾਜ਼ਾਰ 'ਚ 5 ਕਰੋੜ ਰੁਪਏ ਦੀ ਕੀਮਤ ਦੀ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਮੋਹਾਲੀ ਪੁਲਿਸ ਨੇ 5 ਕਰੋੜ ਰੁਪਏ ਦੀ ਹੈਰੋਇਨ ਕੀਤੀ ਜ਼ਬਤ - ਮੋਹਾਲੀ ਪੁਲਿਸ
ਮੋਹਾਲੀ ਪੁਲਿਸ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦੌਰਾਨ 2 ਵੱਖ-ਵੱਖ ਮਾਮਲਿਆਂ ਵਿੱਚ ਕੁੱਲ 5 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਤੇ ਅੰਤਰਰਾਸ਼ਟਰੀ ਬਾਜ਼ਾਰ 'ਚ 5 ਕਰੋੜ ਰੁਪਏ ਦੀ ਕੀਮਤ ਦੀ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਪਹਿਲੇ ਕੇਸ ਵਿੱਚ ਸੀਆਈਏ ਸਟਾਫ਼, ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ, ਮੋਹਾਲੀ ਨੇ ਫੇਜ਼ -1, ਮੋਹਾਲੀ ਵਿਖੇ ਐੱਨਡੀਪੀਐੱਸ ਐਕਟ ਦੀ ਧਾਰਾ 21/22-61-85 ਤਹਿਤ ਕੇਸ ਦਰਜ ਕੀਤਾ ਸੀ ਅਤੇ ਹਰਿਆਣਾ ਦੇ ਸਿਰਸਾ ਦੇ ਰਹਿਣ ਵਾਲਾ ਸਚਿਨ ਕੁਮਾਰ ਤੇ ਜਸਬੀਰ ਕੌਰ ਉਰਫ ਸਿਮਟੀ ਨੂੰ ਉਦਯੋਗਿਕ ਖੇਤਰ ਫੇਜ਼ -7 ਤੋਂ ਗ੍ਰਿਫ਼ਤਾਰ ਕੀਤਾ ਹੈ। ਮੋਹਾਲੀ ਪੁਲਿਸ ਨੇ ਉਨ੍ਹਾਂ ਕੋਲੋਂ 1 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੀ ਪੁੱਛਗਿੱਛ 'ਤੇ ਰਘਬੀਰ ਸਿੰਘ ਵਾਸੀ ਖਰੜ ਨੂੰ 5 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਉਸ ਕੋਲੋਂ 45 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇੱਕ ਕਿੱਲੋ ਤੇ 45 ਗ੍ਰਾਮ ਜ਼ਬਤ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਹੈ।
ਹੋਰ ਮਾਮਲੇ ਵਿੱਚ ਜ਼ਿਲ੍ਹਾ ਪੁਲਿਸ ਨੂੰ ਮਿਲੀ ਸੂਹ 'ਤੇ ਕਾਰਵਾਈ ਕਰਦਿਆਂ ਐੱਨਡੀਪੀਐੱਸ ਐਕਟ ਦੀ ਧਾਰਾ 15, 61, 85 ਤਹਿਤ ਮਾਮਲਾ ਦਰਜ ਕਰ ਲਿਆ ਤੇ ਟਾਟਾ ਟਰੱਕ ਨੰ. ਪੀਬੀ 65-ਏਐੱਚ -0731 ਨੂੰ ਪਿੰਡ ਹਰਲਾਲਪੁਰ ਜੰਡਪੁਰ ਰੋਡ ਤੋਂ ਕਬਜ਼ੇ ਵਿੱਚ ਲਿਆ ਹੈ, ਜਿਸ ਸਦਕਾ ਬਲਬੀਰ ਸਿੰਘ ਵਾਸੀ ਪਿੰਡ ਹਰਲਾਲਪੁਰ ਤੇ ਗੁਰਨਾਮ ਸਿੰਘ ਗੋਗੀ ਵਾਸੀ ਪਿੰਡ ਜੰਡਪੁਰ, ਤਹਿਸੀਲ ਖਰੜ ਨੂੰ ਗਿ੍ਫ਼ਤਾਰ ਕੀਤਾ ਉਨ੍ਹਾਂ ਕੋਲੋਂ ਕੁੱਲ 31 ਕਿੱਲੋਗ੍ਰਾਮ ਭੁੱਕੀ ਬਰਾਮਦ ਹੋਈ।