ਚੰਡੀਗੜ੍ਹ: ਦੁਨੀਆ ਭਰ ਵਿੱਚ ਨਾਨਕ ਨਾਮ ਲੇਵਾ ਸੰਗਤ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਸਿਆਸੀ ਆਗੂਆਂ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇੱਕ ਨਿਆਂਪੂਰਨ ਅਤੇ ਦਇਆਵਾਨ ਸਮਾਜ ਦੇ ਨਿਰਮਾਣ ਦੇ ਸਾਡੇ ਪ੍ਰਯਾਸ ਵਿੱਚ ਉਨ੍ਹਾਂ ਦੀਆਂ ਨੇਕ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰਦੀਆਂ ਰਹਿਣ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ। ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ। ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ।