ਚੰਡੀਗੜ੍ਹ: 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਭਾਰਤ 'ਤੇ ਪਾਕਿਸਤਾਨ ਦੀਆਂ ਸਰਕਾਰਾਂ 'ਤੇ ਦੋਵਾਂ ਦੇਸ਼ਾਂ ਦੇ ਸਿਆਸੀ ਦਲਾਂ ਨੂੰ ਸ੍ਰੀਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਕੋਈ ਵੀ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ। ਚੀਮੇ ਦਾ ਕਹਿਣਾ ਹੈ ਕੀ ਜਿਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੋਵੇ ਅਜਿਹਾ ਕੋਈ ਵੀ ਕਦਮ ਚੁੱਕਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਸ ਲਾਂਘੇ ਨਾਲ ਦੁਨੀਆ ਭਰ 'ਚ ਵਸਦੀ ਸੰਗਤ ਦੀ ਸ਼ਰਧਾ-ਆਸਥਾ ਜੁੜੀ ਹੋਈ ਹੈ।
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ 'ਤੇ ਕੋਈ ਧਿਰ ਸਿਆਸਤ ਨਾ ਕਰੇ- ਹਰਪਾਲ ਸਿੰਘ ਚੀਮਾ - PUNJAB NEWS
ਹਰਪਾਲ ਸਿੰਘ ਚੀਮਾ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ 'ਤੇ ਸਾਰੀਆਂ ਸੰਬੰਧਿਤ ਧਿਰਾਂ ਨੂੰ ਕਿਸੇ ਕਿਸਮ ਦੀ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ। ਦੋਵੇਂ ਦੇਸ਼ਾਂ ਨੂੰ ਹਰ ਉਸ ਕਦਮ ਤੋਂ ਗੁਰੇਜ਼ ਕਰਨ ਚਾਹੀਦਾ ਹੈ ਜਿਸ ਨਾਲ ਕੋਰੀਡੋਰ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੋਵੇ। ਪਾਕਿਸਤਾਨ ਭਾਰਤ ਦੇ ਇਤਰਾਜ਼ਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਹਰਪਾਲ ਸਿੰਘ ਚੀਮਾ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਹੋਈ ਤਾਜ਼ਾ ਬੈਠਕ ਦੌਰਾਨ ਦੋਵਾਂ ਦੇਸ਼ਾਂ 'ਚ ਉੱਭਰੇ ਮਤਭੇਦਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਵੱਲੋਂ ਗਠਿਤ ਕਮੇਟੀ 'ਤੇ ਭਾਰਤ ਸਰਕਾਰ ਵੱਲੋਂ ਕੀਤੇ ਗਏ ਇਤਰਾਜ਼ਾਂ ਨੂੰ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਸ ਪਵਿੱਤਰ ਕਾਜ ਲਈ ਗਠਿਤ ਕਮੇਟੀ 'ਚ ਕੋਈ ਵੀ ਅਜਿਹਾ ਨਾਮ ਸ਼ਾਮਿਲ ਨਹੀਂ ਕਰਨਾ ਚਾਹੀਦਾ, ਜਿਸ 'ਤੇ ਉਂਗਲਾਂ ਉੱਠਦੀਆਂ ਹੋਣ।
ਚੀਮਾ ਨੇ ਕਿਹਾ ਕਿ ਇਸ ਲਈ ਸਾਰੀਆਂ ਧਿਰਾਂ ਨੂੰ ਮਿਲ ਕੇ ਬੈਠਕ ਕਰ ਕੇ ਮਸਲੇ 'ਤੇ ਮਤਭੇਦ ਦੂਰ ਕਰਨੇ ਚਹੀਦੇ ਹਨ। ਉਨ੍ਹਾਂ ਨੇ ਭਾਰਤ ਸਰਕਾਰ ਦੇ ਨਾਲ-ਨਾਲ ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀਕਰਤਾਰਪੁਰ ਸਾਹਿਬ ਲਾਂਘੇ ਦਾ ਕਾਰਜ ਨਾ ਕੇਵਲ ਨਿਰਧਾਰਿਤ ਸਮੇਂ ਦੇ ਅੰਦਰ ਸਗੋਂ ਤੈਅ ਸਮੇਂ ਤੋਂ ਪਹਿਲਾਂ ਪੂਰਾ ਕਰਨ ਦੀ ਕੋਸ਼ਿਸ਼ ਕਰਨ। ਹਰਪਾਲ ਸਿੰਘ ਚੀਮਾ ਨੇ ਇਹ ਵੀ ਮੰਗ ਕੀਤੀ ਹੈ ਕਿ ਸ੍ਰੀਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਸ੍ਰੀਕਰਤਾਰਪੁਰ ਸਾਹਿਬ ਦੇ ਦਰਸ਼ਨ-ਏ-ਦੀਦਾਰ ਬਗੈਰ ਵੀਜ਼ਾ 'ਤੇ ਘੱਟੋ-ਘੱਟ ਸ਼ਰਤਾਂ 'ਤੇ ਆਧਾਰਿਤ ਕਰਨਾ ਚਾਹੀਦਾ ਹੈ।