ਚੰਡੀਗੜ੍ਹ:ਪੰਜਾਬ ਦੀ ਸਿਆਸਤ ਵਿੱਚ ਹੁਣ ਨਵੀਂ ਚਰਚਾ ਦਾ ਵਿਸ਼ਾ ਹਰ ਸਾਲ ਜਾਰੀ ਹੋਣ ਵਾਲੀ ਪੰਜਾਬ ਸਰਕਾਰ ਦੀ ਇੱਕ ਪੁਸਤਕ ਬਣੀ ਹੈ। ਦਰਅਸਲ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਡਾਇਰੀ ਦੀ ਰਵਾਇਤੀ ਪ੍ਰਥਾ ਨੂੰ ਬਦਲ ਦਿੱਤਾ ਹੈ। ਹਰ ਸਾਲ ਜਾਰੀ ਹੋਣ ਵਾਲੀ ਸਰਕਾਰੀ ਡਾਇਰੀ 'ਤੇ ਪੰਜਾਬ ਸਰਕਾਰ ਦਾ ਲੋਗੋ ਹੁੰਦਾ ਸੀ ਪਰ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੀ ਗਈ ਡਾਇਰੀ 'ਚ ਪੰਜਾਬ ਸਰਕਾਰ ਦੇ ਸ਼ੇਰ ਲੋਗੋ ਦੀ ਬਜਾਏ ਉਨ੍ਹਾਂ ਦੀ ਆਪਣੀ ਫੋਟੋ ਹੈ। ਜਦੋਂ ਕਿ ਭਗਵੰਤ ਮਾਨ ਨੇ ਕਿਹਾ ਸੀ ਕਿ ਸੂਬੇ ਦੇ ਸਾਰੇ ਥਾਣਿਆਂ ਵਿੱਚ ਕਿਸੇ ਵੀ ਸਿਆਸਤਦਾਨ ਦੀ ਫੋਟੋੇ ਨਹੀਂ ਹੋਵੇਗੀ ਅਤੇ ਕੇਵਲ ਸ਼ਹੀਦ ਏ ਆਜ਼ਮ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਹੋਣਗੀਆਂ।
ਸੁਖਪਾਲ ਖਹਿਰਾ ਨੇ ਕੱਸਿਆ ਤੰਜ:ਸੁਖਪਾਲ ਖਹਿਰਾ ਨੇ ਇਸ ਮਾਮਲੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਉੱਤੇ ਤੰਜ ਕੱਸਦਿਆਂਟਵੀਟ ਰਾਹੀਂ ਕਿਹਾ ਹੈ ਕਿ, 'ਭਗਵੰਤ ਮਾਨ ਜੋ ਰਾਸ਼ਨ ਕਾਰਡ, ਸਾਈਕਲ ਐਂਬੂਲੈਂਸ ਆਦਿ 'ਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਫੋਟੋਆਂ 'ਤੇ ਕਾਮੇਡੀ ਕਰਦੇ ਸਨ। ਹੁਣ ਉਹ ਆਪ ਵੀ ਉਸੇ ਰਾਹ ਤੁਰ ਪਿਆ ਹੈ, ਭਗਵੰਤ ਮਾਨ ਨੇ ਘਟੀਆਪਮਣੇ ਦੇ ਮਾਮਲੇ 'ਚ ਦੋਵਾਂ ਦੇ ਰਿਕਾਰਡ ਤੋੜ ਦਿੱਤੇ ਹਨ। ਵਿਅੰਗ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਆਮ ਸਿਆਸਤਦਾਨ ਹੁਣ ਰੰਗ ਬਦਲ ਰਿਹਾ ਹੈ।