ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਸੂਬੇ ਵਿੱਚ ਕਿਸਾਨਾਂ ਦੀ ਮੁਫਤ ਬਿਜਲੀ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਇਹ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਉਹ ਸਰਕਾਰ ਦੀ ਅਗਵਾਈ ਕਰ ਰਹੇ ਹਨ।
ਮੇਰੇ ਮੁੱਖ ਮੰਤਰੀ ਹੁੰਦਿਆਂ ਬਿਜਲੀ ਸਹੂਲਤ ਕਦੇ ਬੰਦ ਨਹੀਂ ਹੋ ਸਕਦੀ: ਕੈਪਟਨ - free electricity
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਸ਼ਬਦਾਂ ਵਿੱਚ ਮੁਫ਼ਤ ਬਿਜਲੀ ਸਹੂਲਤ ਬੰਦ ਨਾ ਕਰਨ ਬਾਰੇ ਕਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਹ ਸਰਕਾਰ ਦੀ ਅਗਵਾਈ ਕਰਦੇ ਰਹਿਣਗੇ ਉਦੋਂ ਤੱਕ ਮੁਫ਼ਤ ਬਿਜਲੀ ਸਹੂਲਤ ਬੰਦ ਨਹੀਂ ਹੋਵੇਗੀ। ਮੌਕੇ 'ਤੇ ਮੌਜੂਦ ਆਹਲੂਵਾਲੀਆ ਨੇ ਵੀ ਬਿਜਲੀ ਸਹੂਲਤ ਬੰਦ ਕਰਨ ਸਬੰਧੀ ਮੀਡੀਆ ਰਿਪੋਰਟਾਂ ਨੂੰ ‘ਗੁੰਮਰਾਹਕੁੰਨ’ ਦੱਸਿਆ।
ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ, ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਮਾਹਿਰਾਂ ਦੇ ਗਰੁੱਪ ਦੀ ਰਿਪੋਰਟ ਮੁੱਢਲੀ ਹੈ ਅਤੇ ਉਨਾਂ ਦੀ ਸਰਕਾਰ ਕਿਸੇ ਵੀ ਮਾਹਿਰ ਵੱਲੋਂ ਮੁਫ਼ਤ ਬਿਜਲੀ ਵਾਪਸ ਲੈਣ ਦੀ ਕੋਈ ਸਿਫਾਰਸ਼ ਨਹੀਂ ਮੰਨੇਗੀ। ਮੀਡੀਆ ਰਿਪੋਰਟਾਂ ’ਤੇ ਪ੍ਰਤੀਕਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ,‘‘ਜਦੋਂ ਤੱਕ ਮੈਂ ਇੱਥੇ ਹਾਂ, ਟਿਊਬਵੈਲਾਂ ਲਈ ਮੁਫਤ ਬਿਜਲੀ ਜਾਰੀ ਰਹੇਗੀ।’’
ਮੁੱਖ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਨਾਲ ਵਿਚਾਰ-ਚਰਚਾ ਦੌਰਾਨ ਮੌਨਟੇਕ ਸਿੰਘ ਆਹੂਲਵਾਲੀਆ ਨੇ ਖੁਦ ਸਪੱਸ਼ਟ ਕੀਤਾ ਕਿ ਮਾਹਿਰਾਂ ਦੀ ਰਿਪੋਰਟ ਕਿਸਾਨ ਵਿਰੋਧੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਵਿੱਚ ਜੋ ਕਿਹਾ ਗਿਆ ਹੈ, ਉਹ ਗੁੰਮਰਾਹਕੁੰਨ ਹੈ ਜਦਕਿ ਮਾਹਿਰਾਂ ਨੇ ਸੁਝਾਅ ਦਿੱਤਾ ਸੀ ਕਿ ਪੰਜਾਬ ਦੇ ਖੇਤੀਬਾੜੀ ਵਿਕਾਸ ਲਈ ਫਸਲੀ ਵੰਨ-ਸੁਵੰਨਤਾ ਹੀ ਇਕੋ-ਇਕ ਉਮੀਦ ਹੈ।