ਚੰਡੀਗੜ੍ਹ: ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ। ਇਸ ਪਾਵਨ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਣੇ ਕਈ ਸਿਆਸੀ ਆਗੂਆਂ ਨੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਦੇ ਘਰ 1656 ਈਸਵੀਂ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਸ੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਹਰਕ੍ਰਿਸ਼ਨ ਜੀ ਨੂੰ ਪੰਜ ਸਾਲ ਦੀ ਉਮਰ ਵਿਚ ਹੀ ਗੁਰਿਆਈ ਮਿਲੀ ਸੀ ਅਤੇ ਅੱਠ ਸਾਲ ਦੀ ਉਮਰ ਵਿਚ ਜੋਤੀ ਜੋਤ ਸਮਾ ਗਏ ਸਨ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।