ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਦੇ ਮੁੱਦੇ 'ਤੇ ਆਪਣੀ ਹੀ ਸਰਕਾਰ 'ਤੇ ਤੰਜ ਕਸਣ ਵਾਲੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਕਾਂਗਰਸ ਸਰਕਾਰ 'ਤੇ ਹਮਲਾ ਬੋਲਿਆ ਹੈ। ਬਾਜਵਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਮੈਂ ਅਤੇ ਦੂਲੋ ਨੇ ਜਨਤਾ ਦੇ ਹਿੱਤ ਦੇ ਚੱਲਦਿਆਂ ਆਵਾਜ਼ ਬੁਲੰਦ ਕੀਤੀ ਹੈ ਨਾ ਕਿ ਕੋਈ ਪਬਲਿਕ ਏਜੰਡੇ ਦੇ ਚੱਲਦੇ ਹੋਏ। ਉਨ੍ਹਾਂ ਨੇ ਕਿਹਾ ਕਿ ਸ਼ਰਾਬ ਮਾਫੀਆ ਦਾ ਕਿੰਨਾ ਬੋਲਬਾਲਾ ਹੈ, ਇਸ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਆਵਾਜ਼ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਪੀੜਤਾਂ ਦੀ ਸਾਰ ਲੈਣੀ ਚਾਹੀਦੀ ਹੈ।
ਕਾਂਗਰਸ 'ਚ ਛਿੜੀ ਜੰਗ, ਬਾਜਵਾ ਨੇ ਕੀਤਾ ਜਾਖੜ 'ਤੇ ਪਲਟਵਾਰ
ਬਾਜਵਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਮੈਂ ਅਤੇ ਦੂਲੋ ਨੇ ਜਨਤਾ ਦੇ ਹਿੱਤ ਦੇ ਚੱਲਦਿਆਂ ਆਵਾਜ਼ ਬੁਲੰਦ ਕੀਤੀ ਹੈ ਨਾ ਕਿ ਕੋਈ ਪਬਲਿਕ ਏਜੰਡੇ ਦੇ ਚੱਲਦੇ ਹੋਏ।
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਰਾਜ ਸਭਾ ਐੱਮਪੀ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਖ਼ਿਲਾਫ਼ ਸਖ਼ਤ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਕਿਹਾ 'ਇੰਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ, ਜਿਸ ਥਾਲੀ ਵਿੱਚ ਖਾਧਾ, ਉਸੇ ਵਿੱਚ ਛੇਕ ਕੀਤਾ, ਹੁਣ ਉਸੀ ਦੀ ਪਿੱਠ ਵਿੱਚ ਛੁਰਾ ਮਾਰਿਆ' ਸਿਰਫ਼ ਇੰਨਾ ਹੀ ਨਹੀਂ ਉਨ੍ਹਾਂ ਕਿਹਾ ਇਸ ਮਾਮਲੇ ਵਿੱਚ ਉਹ ਜਲਦ ਹੀ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਅਨੁਸ਼ਾਸਨਿਕ ਕਾਰਵਾਈ ਲੈਣ ਦੀ ਮੰਗ ਕੀਤੀ ਹੈ। ਜਿੰਨਾਂ ਨੇ ਆਪਣੀ ਹੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਜਾਖੜ ਨੇ ਕਿਹਾ ਕਿ ਸਾਨੂੰ ਵੀ ਸ਼ਰਾਬ ਕਾਂਡ ਵਿੱਚ ਮਾਰੇ ਗਏ ਪਰਿਵਾਰਾਂ ਨਾਲ ਹਮਦਰਦੀ ਹੈ ਪਰ ਇਹ ਭਿਆਨਕ ਵਾਰਦਾਤ ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਅਨੁਸ਼ਾਸਨ ਭੰਗ ਕਰਨ ਦਾ ਲਾਇਸੈਂਸ ਨਹੀਂ ਦਿੰਦੀ ਹੈ।