ਚੰਡੀਗੜ੍ਹ ਡੈਸਕ:ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਕਾਂ ਉੱਤੇ ਕਥਿਤ ਘੁਟਾਲੇ ਦੇ ਇਲਜ਼ਾਮ ਲੱਗ ਰਹੇ ਹਨ। ਜਾਣਕਾਰੀ ਮੁਤਾਬਿਕ ਇਨ੍ਹਾਂ ਕਲੀਨਕਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧਾ-ਚੜ੍ਹਾ ਕੇ ਦੱਸੀ ਜਾ ਰਹੀ ਹੈ। ਇਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਵੀ ਕਥਿਤ ਘੁਟਾਲੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਦੇ ਸਿਹਤ ਵਿਭਾਗ ਦੇ ਵੱਡੇ ਅਧਿਕਾਰੀਆਂ ਦੀ ਛਤਰਛਾਇਆ ਹੇਠ ਇਸ ਗੱਲੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਕਲੀਨਕਾਂ ਵਿੱਚ ਘੁਟਾਲਾ ਹੋਇਆ ਹੈ। ਬਾਜਵਾ ਨੇ ਕਿਹਾ ਕਿ ਮੁਹੱਲਾ ਤੇ ਆਮ ਆਦਮੀ ਕਲੀਨਿਕਾਂ ਵਿੱਚ ਹੋਏ ਇਸ ਕਥਿਤ ਘੁਟਾਲੇ ਦੀ ਜਾਂਚ ਕਰਨ ਲਈ ਵਿਸ਼ੇਸ਼ ਆਡਿਟ ਹੋਣਾ ਚਾਹੀਦਾ ਹੈ।
Pratap Singh Bajwa's Statement On Aam Aadmi clinics: ਆਮ ਆਦਮੀ ਕਲੀਨਿਕਾਂ ਵਿੱਚ 'ਮਰੀਜ਼ ਫਰਜ਼ੀਵਾੜਾ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਸਰਕਾਰ...
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ ਦੇ (Pratap Singh Bajwa's Statement On Aam Aadmi clinics) ਕਲੀਨਕਾਂ ਉੱਤੇ ਸਵਾਲ ਚੁਕਦਿਆਂ ਕਿਹਾ ਕਿ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘੁਟਾਲਾ ਹੋਣਾ ਸੰਭਵ ਹੈ।
Published : Oct 16, 2023, 4:15 PM IST
ਇਹ ਕਲੀਨਕ ਸ਼ੱਕ ਦੇ ਦਾਇਰੇ ਵਿੱਚ : ਸੂਤਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਕਲੀਨਿਕਾਂ ਵਿੱਚ ਇਸ ਫਰਜੀਵਾੜੇ ਤੋਂ ਬਾਅਦ ਸਰਕਾਰ ਵੀ ਚੌਕੰਨੀ ਹੋ ਗਈ ਹੈ। ਸਿਹਤ ਵਿਭਾਗ ਮਰੀਜ਼ਾਂ ਨਾਲ ਸਿੱਧਾ ਸਪੰਰਕ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਵਿੱਚ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਅਤੇ ਡੀਸੀ ਨੇ ਜ਼ਿਲ੍ਹੇ ਦੇ ਪੰਜ ਆਮ ਆਦਮੀ ਕਲੀਨਿਕਾਂ ਦਾ ਵਿਸ਼ੇਸ਼ ਆਡਿਟ ਕਰਵਾਉਣ ਲਈ ਹੁਕਮ ਜਾਰੀ ਕੀਤਾ ਹੈ। ਇਹ ਉਹ ਕਲੀਨਕ ਹਨ ਜਿਨ੍ਹਾਂ ਵਿੱਚ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 100 ਪਾਰ ਕਰ ਗਿਆ ਹੈ। ਦੂਜੇ ਪਾਸੇ ਲੁਧਿਆਣਾ ਵਿਚ 75 ਆਮ ਆਦਮੀ ਕਲੀਨਿਕਾਂ ਵਿੱਚੋਂ ਬਹੁਤੇ ਅਜਿਹੇ ਕਲੀਨਿਕਾਂ ਹਨ, ਜਿਨ੍ਹਾਂ ਵਿੱਚ ਪ੍ਰਤੀ ਕਲੀਨਿਕ ਮਰੀਜ਼ਾਂ ਦੀ ਗਿਣਤੀ 200 ਤੋਂ ਪਾਰ ਹੋ ਗਈ ਹੈ।
- CM Met Family of Agniveer Amritpal Singh: ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ, 1 ਕਰੋੜ ਦੀ ਸਹਾਇਤਾ ਰਾਸ਼ੀ ਦਿੱਤੀ...
- 70 Biryani's Order By One Family: ਭਾਰਤ-ਪਾਕਿ ਦੇ ਮੈਚ ਦਾ ਇੰਨਾ ਉਤਸ਼ਾਹ! ਮੈਚ ਦੇਖਦੇ ਹੋਏ ਪਰਿਵਾਰ ਨੇ ਦਿੱਤਾ 70 ਪਲੇਟ ਬਿਰਯਾਨੀ ਦਾ ਆਰਡਰ
- Manpreet Badal got interim bail: ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ, ਗ੍ਰਿਫ਼ਤਾਰੀ ਦੇ ਡਰ ਤੋਂ ਚੱਲ ਰਹੇ ਨੇ ਫਰਾਰ
ਹਾਲਾਂਕਿ ਸਿਹਤ ਮੰਤਰੀ ਡਾ.ਬਲਵੀਰ ਸਿੰਘ ਨੇ ਕਿਹਾ ਹੈ ਕਿ ਕਲੀਨਕਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ ਅਤੇ ਕਲੀਨਿਕਾਂ ਵਿੱਚ ਸ਼ਾਮ ਦੀ ਸ਼ਿਫ਼ਟ ਸ਼ੁਰੂ ਕਰਨ ਦੀ ਵੀ ਸਰਕਾਰ ਵੱਲੋਂ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਕਾਂ ਵਿੱਚ ਮਰੀਜਾਂ ਦੀ ਆਨਲਾਈਨ ਰਜਿਸਟਰੇਸ਼ਨ ਹੁੰਦੀ ਹੈ ਅਤੇ ਜੇ ਕੋਈ ਗੜਬੜ ਹੁੰਦੀ ਹੈ ਤਾਂ ਕਾਰਵਾਈ ਵੀ ਹੁੰਦੀ ਹੈ।