ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ, ਜਿਸ ਵਿੱਚ ਪੰਜਾਬ ਦੇ ਪਾਣੀ ਦੀ ਲੜਾਈ 'ਤੇ ਸਰਬ ਦਲ ਫ਼ੈਸਲਾ ਹੋਇਆ ਹੈ। ਉਨ੍ਹਾਂ ਨੇ ਕਿ ਪੰਜਾਬ ਦੇ ਪਾਣੀਆਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਐਸ.ਵਾਈ.ਐਲ. ਮੁੱਦਾ ਸਮਾਪਤ ਹੋਣਾ ਚਾਹੀਦਾ ਹੈ।
SYL ਦਾ ਮੁੱਦਾ ਹੁਣ ਖ਼ਤਮ ਹੋਣਾ ਚਾਹੀਦੈ: ਚੰਦੂਮਾਜਰਾ
ਪੰਜਾਬ ਵਿੱਚ ਪਾਣੀ ਦੇ ਸੰਕਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।
ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਦੀ ਵੀ ਉਸ ਗੱਲ 'ਤੇ ਮੋਹਰ ਲੱਗੀ ਹੈ ਜੋ ਉਹ ਹਮੇਸ਼ਾ ਕਹਿੰਦਾ ਰਿਹਾ ਕਿ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਦੱਸ ਦਈਏ ਕਿ ਸਰਬ ਪਾਰਟੀ ਮੀਟਿੰਗ ਦੌਰਾਨ ਪੰਜਾਬ ਵਿੱਚ ਪਾਣੀ ਦੇ ਸੰਕਟ ਦੇ ਮਾਮਲੇ ਉੱਤੇ ਸਾਰੀਆਂ ਪਾਰਟੀਆਂ ਨੇ ਪੂਰੀ ਇੱਕਜੁਟਤਾ ਵਿਖਾਈ ਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ ਤੇ ਇਹ ਮਾਮਲਾ ਬੇਹੱਦ ਨਿਆਂਪੂਰਨ ਤਰੀਕੇ ਹੱਲ ਕੀਤਾ ਜਾਣਾ ਚਾਹੀਦਾ ਹੈ।
ਬੈਠਕ ਖ਼ਤਮ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਣੀ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦਾ ਵਫਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਕਿਹਾ ਹਰ 6 ਮਹਿਨੇ ਬਾਅਦ ਆਲ ਪਾਰਟੀ ਮੀਟਿੰਗ ਰੱਖੀ ਜਾਵੇਗੀ।