ਪੰਜਾਬ

punjab

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੰਮ ਜ਼ੋਰ-ਸ਼ੋਰ ਨਾਲ ਸ਼ੁਰੂ

By

Published : Nov 21, 2019, 7:38 PM IST

ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਇਨਾਂ ਦੇ ਸਾਰੇ ਮੈਚ ਸੱਤ ਜ਼ਿਲ੍ਹਿਆਂ ਕਪੂਰਥਲਾ, ਅੰਮ੍ਰਿਤਸਰ, ਫਿਰੋਜ਼ਪੁਰ, ਬਠਿੰਡਾ, ਪਟਿਆਲਾ, ਰੂਪ ਨਗਰ ਅਤੇ ਗੁਰਦਾਸਪੁਰ ਵਿਖੇ ਕਰਵਾਏ ਜਾਣਗੇ।

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ

ਚੰਡੀਗੜ੍ਹ: ਪੰਜਾਬ ਦੇ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀਆਂ ਹਦਾਇਤਾਂ ਦੇ ਆਧਾਰ ’ਤੇ ਵੱਖ-ਵੱਖ ਵਿਭਾਗ ਨਾਲ ਸਬੰਧਿਤ ਅਧਿਕਾਰੀਆਂ ਨੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਕਰਵਾਉਣ ਲਈ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਵਾਸਤੇ ਜ਼ੋਰ-ਸ਼ੋਰ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਇਹ ਕੰਮ ਟੂਰਨਾਮੈਂਟ ਸ਼ੁਰੂ ਹੋਣ ਤੋਂ ਕਾਫੀ ਪਹਿਲਾਂ ਕਰ ਲੈਣ ਦਾ ਦਾਅਵਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਇਨਾਂ ਦੇ ਸਾਰੇ ਮੈਚ ਸੱਤ ਜ਼ਿਲ੍ਹਿਆਂ ਕਪੂਰਥਲਾ, ਅੰਮ੍ਰਿਤਸਰ, ਫਿਰੋਜ਼ਪੁਰ, ਬਠਿੰਡਾ, ਪਟਿਆਲਾ, ਰੂਪ ਨਗਰ ਅਤੇ ਗੁਰਦਾਸਪੁਰ ਵਿਖੇ ਕਰਵਾਏ ਜਾਣਗੇ। ਇਨਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੈਨਿਊ ਕਮੇਟੀਆਂ ਅਤੇ ਹੋਰ ਅਧਿਕਾਰੀ ਪ੍ਰਬੰਧਾਂ ਨੂੰ ਮੁਕੰਮਲ ਕਰਨ ਵਿੱਚ ਲੱਗੇ ਹੋਏ ਹਨ।

ਬੁਲਾਰੇ ਅਨੁਸਾਰ ਸਟੇਡੀਅਮਾਂ ਨੂੰ ਨਵਿਆਉਣ, ਉਨਾਂ ਦੀ ਮੁਰੰਮਤ ਕਰਨ, ਖੇਡ ਮੈਦਾਨਾਂ ਨੂੰ ਦਰੁੱਸਤ ਕਰਨ ਤੋਂ ਇਲਾਵਾ ਬਾਥਰੂਮਾਂ ਤੇ ਪਖਾਨਿਆਂ ਦੀ ਮੁਰੰਮਤ, ਲਾਈਟਾਂ ਤੇ ਬੈਕ ਅੱਪ ਜਨਰੇਟਰਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਬੁਲਾਰੇ ਅਨੁਸਾਰ ਖਿਡਾਰੀਆਂ ਦੇ ਰਿਟਾਇਰਿੰਗ ਰੂਮਜ਼, ਉਨਾਂ ਦੀ ਬੋਰਡਿੰਗ, ਲੋਜਿੰਗ ਦੇ ਨਾਲ-ਨਾਲ 15 ਤੋਂ 20 ਹਜ਼ਾਰ ਦਰਸ਼ਕਾਂ ਦੇ ਬੈਠਣ ਲਈ ਥਾਂ, ਸਟੇਡੀਅਮਾਂ ਦੇ ਬਾਹਰ ਪਾਰਕਿੰਗਾਂ ਅਤੇ ਲੋਕਾਂ ਦੇ ਆਉਣ ਤੇ ਵਾਪਿਸ ਜਾਣ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।

ਸਟੇਡੀਅਮਾਂ ਨੂੰ ਜਾਣ ਵਾਲੀਆਂ ਸੜਕਾਂ ਅਤੇ ਚੌਕਾਂ ਦੀ ਸਜਾਵਟ ਕੀਤੀ ਜਾ ਰਹੀ ਹੈ ਅਤੇ ਸਾਫ ਸਫਾਈ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਇਸ ਵਾਰ ਸਟੇਡੀਅਮਾਂ ਦੀ ਡੈਕੋਰੇਸ਼ਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਬੈਕਡਰੋਪ, ਹੋਰਡਿੰਗ ਅਤੇ ਬੈਨਰ ਲਾਏ ਜਾ ਰਹੇ ਹਨ।

ABOUT THE AUTHOR

...view details