ਪੰਜਾਬ

punjab

ETV Bharat / state

ਨਵਜੋਤ ਸਿੱਧੂ ਦੇ ਖਿਲਾਫ਼ ਐਕਸ਼ਨ ਦੀ ਤਿਆਰੀ ? - ਪ੍ਰਸ਼ਾਂਤ ਕਿਸ਼ੋਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ਼ ਦੇ ਵਿਚਾਲ ਚੱਲੀ ਆ ਰਹੀ ਬਿਾਨਬਾਜ਼ੀ ਨੂੰ ਲੈ ਕੇ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਰਾ ਹਾਈਕਾਮ ਉਤੇ ਦਬਾਅ ਬਣਾ ਰਹੇ ਹਨ ਕਿ ਸਿੱਧੂ ਉਤੇ ਸਖਤ ਕਾਰਵਾਈ ਹੋਵੇ। ਕਿਉਕਿ ਸਿੱਧੂ ਦੀ ਬਗਾਬਤ ਕਾਰਨ ਪਾਰਟੀ ਨੂੰ 2022 ਵਿਧਾਨ ਸਭਾ ਚੋਣਾਂ ਚ ਵੱਡਾ ਨੁਕਾਸਨਾ ਹੋ ਸਕਦਾ ਹੈ।

ਨਵਜੋਤ ਸਿੱਧੂ ਦੇ ਖਿਲਾਫ਼ ਐਕਸ਼ਨ ਦੀ ਤਿਆਰੀ ?
ਨਵਜੋਤ ਸਿੱਧੂ ਦੇ ਖਿਲਾਫ਼ ਐਕਸ਼ਨ ਦੀ ਤਿਆਰੀ ?

By

Published : May 5, 2021, 9:42 AM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਤੇ ਨਵਜੋਤ ਸਿੱਧੂ਼ ਦੇ ਵਿਚਾਲ ਚੱਲੀ ਆ ਰਹੀ ਬਿਾਨਬਾਜ਼ੀ ਨੂੰ ਲੈ ਕੇ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਰਾ ਹਾਈਕਾਮ ਉਤੇ ਦਬਾਅ ਬਣਾ ਰਹੇ ਹਨ ਕਿ ਸਿੱਧੂ ਉਤੇ ਸਖਤ ਕਾਰਵਾਈ ਹੋਵੇ। ਕਿਉਕਿ ਸਿੱਧੂ ਦੀ ਬਗਾਬਤ ਕਾਰਨ ਪਾਰਟੀ ਨੂੰ 2022 ਵਿਧਾਨ ਸਭਾ ਚੋਣਾਂ ਚ ਵੱਡਾ ਨੁਕਾਸਨਾ ਹੋ ਸਕਦਾ ਹੈ।

ਉਧਰ ਸੂਬੇ ਪ੍ਰਧਾਨ ਸੁਨੀਲ ਜਾਖੜ ਇਸ ਮੁੱਦੇ ਨੂੰ ਲੈ ਕੇ ਲਗਾਤਰਾ ਕਾਂਗਰਸੀ ਵਿਧਾਇਕਾਂ ਨਾਲ ਬੈਠਕਾਂ ਕਰ ਰਹੇ ਹਨ। ਤਾਂ ਜੋ ਸਭ ਦੀ ਰਾਏ ਜਾਨਣ ਤੋਂ ਬਾਅਦ ਇੱਕ ਰਿਪੋਰਟ ਤਿਆਰ ਕਰਕੇ ਪੰਜਾਬ ਕਾਂਗਰਸ ਹਰੀਸ਼ ਰਾਵਤ ਨੂੰ ਸੌਂਪੀ ਜਾਵੇਗੀ। ਤੇ ਇਸੇ ਰਿਪੋਰਟ ਦੇ ਅਧਾਰ ਉਤੇ ਨਵਜੋਤ ਸਿੱਧੂ ਖਿਲਾਫ ਹਾਈਕਾਮਨ ਕੋਈ ਐਕਸ਼ਨ ਲਵੇਗੀ।

ਸਿੱਧੂ ਦੇ ਟਵੀਟ ਅਤੇ ਵੀਡੀਓ ਨੇ ਬਣਾਇਆ ਅਧਾਰ?

ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਲਗਾਤਾਰ ਕੀਤੇ ਜਾ ਰਹੇ ਨਿਰੰਤਰ ਟਵੀਟ ਅਤੇ ਜਨਤਕ ਖੇਤਰ ਵਿਚ ਕੀਤੀਆਂ ਜਾ ਰਹੀਆਂ ਬਿਆਨਬਾਜੀਆਂ ਸਬੰਧੀ 8 ਨੁਕਤਿਆਂ 'ਤੇ ਇਕ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ, ਜਿਸ ਨੂੰ ਜਲਦੀ ਹੀ ਹਰੀਸ਼ ਰਾਵਤ ਦੇ ਨਾਲ-ਨਾਲ ਹਾਈਕਮਾਂਡ ਨੂੰ ਭੇਜਿਆ ਜਾਵੇਗਾ, ਜਿਸ ਵਿਚ ਕੈਪਟਨ ਸਰਕਾਰ ਉਤੇਂ ਸਵਾਲ ਸਿੱਧੂ ਵੱਲੋਂ ਕੀਤੇ ਟਵਿਟ ਅਤੇ ਵੀਡੀਓ ਨੂੰ ਸ਼ਾਮਲ ਕੀਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਪ੍ਰਸ਼ਾਂਤ ਕਿਸ਼ੋਰ ਨੂੰ ਪ੍ਰਮੁੱਖ ਸਲਾਹਕਾਰ ਨਿਯੁਕਤ ਕਰਨ ਤੋਂ ਬਾਅਦ ਪ੍ਰਸ਼ਾਂਤ ਕਿਸ਼ੋਰ ਨੇ 2022 ਦੀ ਰਣਨੀਤੀ ਨੂੰ ਪਹਿਲੀ ਵਾਰ 30 ਵਿਧਾਇਕਾਂ ਨਾਲ ਮਿਲਣਾ ਸ਼ੁਰੂ ਕੀਤਾ ਸੀ, ਜਦੋਂਕਿ ਬੰਗਾਲ ਦੀ ਚੋਣ ਤੋਂ ਬਾਅਦ ਪ੍ਰਸ਼ਾਂਤ ਕਿਸ਼ੋਰ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ, ਇਕ ਪਾਸੇ ਨਵਜੋਤ ਸਿੰਘ ਸਿੱਧੂ ਆਪਣੀ ਹੀ ਸਰਕਾਰ ਤੋਂ ਦੂਰੀ ਬਣਾ ਰਹੇ ਹਨ ਅਤੇ ਮੁੱਖ ਮੰਤਰੀ ਕੈਪਟਨ ਨੂੰ ਨਿਸ਼ਾਨਾ ਬਣਾ ਰਹੇ ਹਨ, ਜਦੋਂਕਿ ਦੂਜੇ ਪਾਸੇ ਪੰਜਾਬ ਵਿੱਚ ਮੁੜ ਤੋਂ ਕਾਂਗਰਸ ਦੀ ਸਰਕਾਰ ਬਣਾਉਣ ਦਾ ਦਾਅਵਾ ਕਰਨ ਵਾਲੇ ਵਿਧਾਇਕ ਅਤੇ ਮੰਤਰੀ ਵੀ ਸ਼ਾਂਤ ਅਤੇ ਬੇਚੈਨ ਦੇ ਹਨ ਜੋ ਬਹਿਬਲਕਲਾ ਗੋਲੀਕਾਂਡ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਚ ਦੋਸ਼ੀਆਂ ਨੂੰ ਸਜਾ ਦੀ ਮੰਗ ਕਰ ਰਹੇ ਹਨ

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਮਾਲਵਾ ਮਾਝਾ ਅਤੇ ਦੋਆਬਾ ਦੇ ਵਿਧਾਇਕਾਂ ਨਾਲ ਹੋਈ ਮੀਟਿੰਗ ਵਿੱਚ ਉਨ੍ਹਾਂ ਨੂੰ ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਕਰਨ ਲਈ ਵੀ ਚਰਚਾ ਹੋਈ ਸੀ।

ਕਈ ਕੈਬਨਿਟ ਮੰਤਰੀਆਂ ਨੇ ਵੀ ਸਿੱਧੂ ਨੂੰ ਨਿਸ਼ਾਨਾ ਬਣਾਇਆ

ਤੁਹਾਨੂੰ ਦੱਸ ਦੇਈਏ ਕਿ ਕੈਬਨਿਟ ਮੰਤਰੀਆਂ ਸ਼ਾਮ ਸੁੰਦਰ ਅਰੋੜਾ, ਸਾਧੂ ਸਿੰਘ ਧਰਮਸੋਤ, ਸੁਖਵਿੰਦਰ ਸਿੰਘ ਸੁੱਖ ਸਰਕਾਰੀਆ, ਬਲਬੀਰ ਸਿੰਘ ਸਿੱਧੂ, ਤ੍ਰਿਪਤਰਜਿੰਦਰ ਸਿੰਘ ਬਾਜਵਾ ਨੇ ਵੀ ਸਿੱਧੂ ਨੂੰ ਅਨੁਸ਼ਾਸਨ ਵਿਚ ਰਹਿਣ ਬਾਰੇ ਗੱਲ ਕੀਤੀ ਹੈ, ਜੇਕਰ ਗੱਲ ਕੀਤੀ ਜਾਵੇ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਧੜੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸਿੱਧੂ ਲਈ ਆਪਣੇ ਦਰਬਾਜ਼ੇ ਬੰਦ ਕਰ ਦਿੱਤੇ ਹਨ, ਹੁਣ ਸਿੱਧੂ ਨੂੰ ਕਾਂਗਰਸ ਤੋਂ ਆਉਟ ਕਰਨ ਅਤੇ ਉਸ ਖਿਲਾਫ ਵੱਡੀ ਕਾਰਵਾਈ ਕਰਨ ਲਈ ਜਲਦੀ ਹੀ ਹਾਈਕਮਾਂਡ ਨੂੰ ਰਿਪੋਰਟ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।

ABOUT THE AUTHOR

...view details