ਜੰਲਧਰ/ ਅੰਮ੍ਰਿਤਸਰ/ਲੁਧਿਆਣਾ : ਮੋਗਾ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਛੇ ਸਾਥੀਆਂ ਸਣੇ ਗ੍ਰਿਫਤਾਰ ਕੀਤਾ ਹੈ। ਇਹ ਵੀ ਜਿਕਰਯੋਗ ਹੈ ਅਜਨਾਲਾ ਥਾਣਾ ਵਿਖੇ ਕੀਤੇ ਗਏ ਹੰਗਾਮੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮਾਮਲਾ ਵੀ ਦਰਜ ਹੋਇਆ ਸੀ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਨਫਰਤ ਭਰੇ ਭਾਸ਼ਣ ਦੇਣ ਸਣੇ ਹੋਰ ਤਿੰਨ ਮਾਮਲੇ ਦਰਜ ਕੀਤੇ ਹਨ। ਪੰਜਾਬ ਪੁਲਿਸ ਅੱਜ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਦੇ ਕੁਝ ਸਾਥੀਆਂ ਨੂੰ ਅਸਾਮ ਲੈ ਕੇ ਗਈ ਹੈ। ਹਾਲਾਂਕਿ ਅੰਮ੍ਰਿਤਪਾਲ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।
ਦੱਸਣਯੋਗ ਹੈ ਕਿ ਸ਼ਨਿਚਰਵਾਰ ਤਕ ਖ਼ਬਰ ਇਹ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਮਹਿਤਪੁਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਪਰ ਰਾਤ ਤੱਕ, ਪੁਲਿਸ ਨੇ ਅੰਮ੍ਰਿਤਪਾਲ ਨੂੰ ਭਗੌੜਾ ਦੱਸਿਆ ਹੈ। ਹੁਣ ਪੰਜਾਬ 'ਚ ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਐਤਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ। ਅੰਮ੍ਰਿਤਪਾਲ ਸਿੰਘ ਦੀ ਭਾਲ ਸਬੰਧੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਖ-ਵੱਖ ਸ਼ਹਿਰਾਂ ਵਿਚ ਫਲੈਗ ਮਾਰਚ ਕੱਢਿਆ ਹੈ।
ਇਹ ਵੀ ਪੜ੍ਹੋ :Amritpal Fugitive : ਅੰਮ੍ਰਿਤਪਾਲ ਸਿੰਘ ਨੂੰ ਐਲਾਨਿਆਂ ਭਗੌੜਾ, ਸਰਕਾਰੀ ਬੱਸਾਂ ਤੇ ਇੰਟਰਨੈੱਟ ਸੇਵਾਵਾਂ ਬੰਦ
ਜਲੰਧਰ ਵਿਚ ਫਲੈਗ ਮਾਰਚ :ਪੰਜਾਬ ਪੁਲਿਸ ਵੱਲੋਂ ਜਲੰਧਰ ਵਿਚ ਐੱਸਐੱਸਪੀ ਅਰਬਨ ਤੇ ਐੱਸਐੱਸਪੀ ਦਿਹਾਤੀ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਮੇਂ ਸ਼ਹਿਰ ਵਿਚ ਸਭ ਕੁਝ ਕਾਬੂ ਹੇਠ ਚੱਲ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਅੰਮ੍ਰਿਤਪਾਲ ਬਾਰੇ ਵੀ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਜਾਰੀ ਹੈ। ਉਨ੍ਹਾਂ ਦੱਸਿਆ ਕਿ ਅਸੀਂ ਹਰ ਖੇਤਰ 'ਤੇ ਨਜ਼ਰ ਰੱਖ ਰਹੇ ਹਾਂ। ਸਾਰੇ ਇਲਾਕੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਖੁਦ ਸਰਚ ਆਪਰੇਸ਼ਨ ਦਾ ਹਿੱਸਾ ਹਨ।
ਇਹ ਵੀ ਪੜ੍ਹੋ :Search Opration Amritpal Live Updates: ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਜਾਰੀ, ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅਸਮ ਲੈਕੇ ਪਹੁੰਚੀ ਪੁਲਿਸ
ਅੰਮ੍ਰਿਤਸਰ ਵਿਚ ਵੀ ਪੁਲਿਸ ਚੌਕਸ :ਬੀਤੇ ਕੱਲ੍ਹ ਤੋਂ ਪੰਜਾਬ ਭਰ ਦੇ ਵਿੱਚ ਪੰਜਾਬ ਪੁਲਿਸ ਵਲੋਂ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਸਾਂਝਾ ਵੱਡਾ ਆਪ੍ਰੇਸ਼ਨ ਚਲਾ ਕੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵੱਲੋਂ ਲਗਾਤਾਰ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਵੀ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਇਸੇ ਸਬੰਧ ਵਿਚ ਅੰਮ੍ਰਿਤਸਰ ਵਿਚ ਵੀ ਪੁਲਿਸ ਵੱਲੋਂ ਸੁਰੱਖਿਆ ਬਲਾਂ ਦੇ ਸਹਿਯੋਗ ਨਾਲ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਰੈਪਿਡ ਐਕਸ਼ਨ ਫੋਰਸ ਅਤੇ ਪੰਜਾਬ ਪੁਲਿਸ ਦੇ ਸੁਰੱਖਿਆ ਦਸਤਿਆਂ ਵਲੋਂ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਉਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਦੌਰਾਨ ਵਜਰ ਵਾਹਨਾਂ ਤੋਂ ਇਲਾਵਾ CCTV ਲੈਸ ਵਾਹਨ ਵੀ ਮੌਜੂਦ ਹਨ ਅਤੇ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਗਿਣਤੀ ਵਿੱਚ ਫੋਰਸ ਤਾਇਨਾਤ ਕੀਤਾ ਗਿਆ ਹੈ।
ਅੰਮ੍ਰਿਤਸਰ ਵਿਚ ਵੀ ਪੁਲਿਸ ਚੌਕਸ ਇਹ ਵੀ ਪੜ੍ਹੋ : Amritpal Singh: ਅਜਨਾਲਾ ਕਾਂਡ ਤੋਂ ਬਾਅਦ ਪੰਜਾਬ ਪੁਲਿਸ ਦੀ ਰਡਾਰ 'ਤੇ ਸੀ ਅੰਮ੍ਰਿਤਪਾਲ ਸਿੰਘ
ਲੁਧਿਆਣਾ ਵਿਚ ਫਲੈਗ ਮਾਰਚ :ਲੁਧਿਆਣਾ ਵਿੱਚ ਪੁਲਿਸ ਵੱਲੋਂ ਲਗਾਤਾਰ ਫਲੈਗ ਮਾਰਚ ਕੱਢੇ ਜਾ ਰਹੇ ਹਨ ਅਤੇ ਸ਼ਹਿਰ ਵਾਸੀਆਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ ਐਤਵਾਰ ਹੋਣ ਦੇ ਬਾਵਜੂਦ ਲੁਧਿਆਣਾ ਦੇ ਸੀਨੀਅਰ ਪੁਲਿਸ ਅਧਿਕਾਰੀ ਤਾਇਨਾਤ ਹਨ ਅਤੇ ਆਈਜੀ ਰੇਂਜ ਲੁਧਿਆਣਾ ਡਾ. ਕੌਸਤੁਭ ਸ਼ਰਮਾ ਖੁਦ ਫਲੈਗ ਮਾਰਚ ਦੀ ਅਗਵਾਈ ਕਰਦੇ ਹੋਏ ਨਜ਼ਰ ਆਏ। ਲੁਧਿਆਣਾ ਦੇ ਮੁੱਲਾਪੁਰ ਦਾਖਾ ਵਿਖੇ ਫਲੈਗ ਮਾਰਚ ਕੱਢਿਆ ਗਿਆ ਅਤੇ ਆਈਜੀ ਵੱਲੋਂ ਸਪੱਸ਼ਟ ਕਿਹਾ ਗਿਆ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਭ ਕੁਝ ਠੀਕ ਠਾਕ ਚੱਲ ਰਿਹਾ ਹੈ, ਇਸ ਤੋਂ ਇਲਾਵਾ ਉਨ੍ਹਾਂ ਅੰਮ੍ਰਿਤਪਾਲ ਬਾਰੇ ਵੀ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਜਾਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਹਰ ਖੇਤਰ 'ਤੇ ਨਜ਼ਰ ਰੱਖ ਰਹੇ ਹਾਂ। ਉਨ੍ਹਾਂ ਦੱਸਿਆ ਕਿ ਮਾਛੀਵਾੜਾ ਅਤੇ ਸਿੱਧਵਾ ਬੇਟ ਇਲਾਕੇ 'ਤੇ ਸਾਡੀ ਖਾਸ ਨਜ਼ਰ ਹੈ ਕਿਉਂਕਿ ਇਹ ਇਨ੍ਹਾਂ ਨੂੰ ਬਾਕੀ ਜ਼ਿਲ੍ਹਿਆਂ ਨਾਲ ਜੋੜਦਾ ਹੈ, ਜਿਸ ਕਰਕੇ ਇਨ੍ਹਾਂ ਇਲਾਕਿਆਂ 'ਚ ਪੁਲਿਸ ਵੱਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ।
ਬਰਨਾਲਾ ਵਿਚ ਵੀ ਪੁਲਿਸ ਅਲਰਟ :ਬਰਨਾਲਾ ਵਿੱਚ ਕਾਨੂੰਨ ਵਿਵਸਥਾ ਬਹਾਲ ਰੱਖਣ ਲਈ ਪੰਜਾਬ ਪੁਲਿਸ ਅਲਰਟ ਹੋਈ। ਪੁਲਿਸ ਵਲੋਂ ਐਸਐਸਪੀ ਦੀ ਅਗਵਾਈ ਵਿੱਚ ਬਰਨਾਲਾ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਵਿੱਚ ਇੱਕ ਕੇਂਦਰੀ ਅਤੇ ਦੋ ਪੰਜਾਬ ਪੁਲਿਸ ਦੀਆਂ ਕੰਪਨੀਆਂ ਸ਼ਾਮਲ ਹੋਈਆਂ। ਐਸਐਸਪੀ ਬਰਨਾਲਾ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸ਼ਾਂਤਮਈ ਮਾਹੌਲ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬਰਨਾਲਾ ਵਿੱਚ ਇੱਕ ਕੇਂਦਰੀ ਅਤੇ ਦੋ ਪੰਜਾਬ ਦੀਆਂ ਕੰਪਨੀਆਂ ਬਰਨਾਲਾ ਪਹੁੰਚ ਚੁੱਕੀਆਂ ਹਨ।
ਅੰਮ੍ਰਿਤਪਾਲ 'ਤੇ ਕਾਰਵਾਈ ਦਾ ਮਾਮਲਾ, ਸੂਬੇ ਭਰ 'ਚ ਕੱਢੇ ਜਾ ਰਹੇ ਫਲੈਗ ਮਾਰਚ ਜ਼ਿਲ੍ਹੇ ਭਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਹੈ। ਕਿਸੇ ਨੂੰ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ। ਜ਼ਿਲ੍ਹੇ ਵਿੱਚ ਹਰ ਗਤੀਵਿਧੀ ’ਤੇ ਪੁਲੀਸ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੈਸੇਜ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦਾ ਹੈ ਤਾਂ ਉਸ ਨੂੰ ਬਿਨਾਂ ਤਸਦੀਕ ਕੀਤੇ ਸਾਂਝਾ ਨਾ ਕੀਤਾ ਜਾਵੇ। ਬਰਨਾਲਾ ਦੀ ਸਮੁੱਚੀ ਪੁਲੀਸ ਅਫ਼ਸਰਸ਼ਾਹੀ ਅਤੇ ਥਾਣਿਆਂ ਦੇ ਐਸਐਚਓ ਫੀਲਡ ਵਿੱਚ ਹਨ, ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ। ਜਦੋਂ ਵੀ ਕੋਈ ਵਿਅਕਤੀ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।