ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਆੜ੍ਹਤੀਏ ਕ੍ਰਿਸ਼ਨ ਲਾਲ ਵਿਰੁੱਧ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਲੁਧਿਆਣਾ ਡਾ. ਅਜੀਤ ਅਤਰੀ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਮੰਤਰੀ ਨੂੰ 22 ਅਗਸਤ, 2022 ਨੂੰ ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਅਧੀਨ ਠੇਕੇਦਾਰ ਤੇਲੂ ਰਾਮ ਅਤੇ ਹੋਰਨਾਂ ਸਣੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਦਰਜ FIR ਨੰਬਰ 11 ਮਿਤੀ 16-08-2022 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।