ਪੰਜਾਬ

punjab

ETV Bharat / state

ਰਾਸ਼ਟਰਪਤੀ ਵੱਲੋਂ ਖੇਤੀ ਬਿੱਲਾਂ ਨੂੰ ਮਨਜ਼ੂਰੀ, ਸੁਖਬੀਰ ਬਾਦਲ ਨੇ ਦੱਸਿਆ ਕਾਲਾ ਦਿਨ - President passes agriculture bills

ਰਾਸ਼ਟਰਪਤੀ ਨੇ ਖੇਤੀ ਬਿੱਲਾਂ 'ਤੇ ਹਸਤਾਖ਼ਰ ਕਰ ਦਿੱਤੇ ਹਨ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਭਾਰਤ ਲਈ ਇਹ ਅਸਲ ਵਿੱਚ ਇੱਕ ਕਾਲਾ ਦਿਨ ਹੈ।

ਰਾਸ਼ਟਰਪਤੀ ਨੇ ਦੇਸ਼ ਦੀ ਜ਼ਮੀਰ ਵਜੋਂ ਕੰਮ ਕਰਨ ਤੋਂ ਇਨਕਾਰ: ਸੁਖਬੀਰ ਬਾਦਲ
ਰਾਸ਼ਟਰਪਤੀ ਨੇ ਦੇਸ਼ ਦੀ ਜ਼ਮੀਰ ਵਜੋਂ ਕੰਮ ਕਰਨ ਤੋਂ ਇਨਕਾਰ: ਸੁਖਬੀਰ ਬਾਦਲ

By

Published : Sep 27, 2020, 8:27 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਾਲਾ ਅੱਜ ਦਾ ਦਿਨ ਕਾਲਾ ਦਿਨ ਹੈ।

ਤੁਹਾਨੂੰ ਦੱਸ ਦਈਏ ਕਿ ਬੀਤੀ ਕੱਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਜੇਪੀ ਨਾਲੋਂ ਆਪਣਾ ਨਾਤਾ ਤੋੜ ਲਿਆ ਗਿਆ ਸੀ ਅਤੇ ਅੱਜ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ 3 ਖੇਤੀ ਬਿੱਲਾਂ 'ਤੇ ਮੋਹਰ ਲਗਾ ਦਿੱਤੀ ਗਈ। ਜਿਸ ਤੋਂ ਬਾਅਦ ਇਹ ਬਿੱਲ ਹੁਣ ਕਾਨੂੰਨ ਬਣ ਗਏ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਸਾਨੂੰ ਬਹੁਤ ਉਮੀਦ ਸੀ ਕਿ ਰਾਸ਼ਟਰਪਤੀ ਇਨ੍ਹਾਂ ਬਿੱਲਾਂ ਨੂੰ ਮੋੜ ਦੇਣਗੇ ਤਾਂ ਜੋ ਸੰਸਦ ਵਿੱਚ ਮੁੜ ਤੋਂ ਇਨ੍ਹਾਂ ਉੱਤੇ ਵਿਚਾਰ ਹੋ ਸਕੇ, ਪਰ ਰਾਸ਼ਟਰਪਤੀ ਨੇ ਇਨ੍ਹਾਂ ਬਿੱਲਾਂ 'ਤੇ ਆਪਣੇ ਹਸਤਾਖ਼ਰ ਕਰ ਦਿੱਤੇ ਹਨ। ਸੁਖਬੀਰ ਨੇ ਅੱਜ ਦੇ ਦਿਨ ਨੂੰ ਭਾਰਤੀ ਇਤਿਹਾਸ ਦਾ ਕਾਲਾ ਦਿਨ ਦੱਸਿਆ ਹੈ।

ABOUT THE AUTHOR

...view details