ਫ਼ਤਿਹਗੜ੍ਹ ਸਾਹਿਬ: ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਸਭਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪਹੁੰਚੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਅੱਜ ਉਹ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪਹੁੰਚੇ ਹਨ। ਉੱਥੇ ਹੀ ਉਨ੍ਹਾਂ ਨੇ ਗੱਲਬਾਤ ਕਰਦੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਅੜੀ ਹੋਈ ਹੈ, ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਪਹਿਲੇ ਇੱਕ ਅਜਿਹੇ ਪ੍ਰਧਾਨ ਮੰਤਰੀ ਹਨ ਜੋ ਕਿ ਕਿਸਾਨਾਂ ਦੀ ਗੱਲ ਸੁਣਨ ਦੇ ਲਈ ਤਿਆਰ ਨਹੀਂ ਹਨ।
'ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਹੰਕਾਰ ਗਏ ਨੇ'