ਪੰਜਾਬ

punjab

Former SSP Kuldeep Chahal: ਸਾਬਕਾ ਐੱਸਐੱਸਪੀ ਕੁਲਦੀਪ ਚਾਹਲ ਉੱਤੇ ਸ਼ਿਕੰਜਾ, ਸੀਬੀਆਈ ਨੇ ਖੋਲ੍ਹੀ ਜਾਂਚ

By

Published : Feb 2, 2023, 4:41 PM IST

ਚੰਡੀਗੜ੍ਹ ਪੁਲਿਸ ਦੇ ਸਾਬਕਾ ਐੱਸਐੱਸਪੀ ਅਤੇ ਜਲੰਧਰ ਦੇ ਪਲਿਸ ਕਮਿਸ਼ਨਰ ਕੁਲਦੀਪ ਚਾਹਲ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੀਬੀਆਈ ਜਾਂਚ ਕੀਤੀ ਜਾ ਰਹੀ ਹੈ।

probe against Former SSP of Chandigarh Police
Former SSP Kuldeep Chahal: ਸਾਬਕਾ ਐੱਸਐੱਸਪੀ ਕੁਲਦੀਪ ਚਾਹਲ ਉੱਤੇ ਸ਼ਿਕੰਜਾ, ਸੀਬੀਆਈ ਨੇ ਖੋਲ੍ਹੀ ਜਾਂਚ

ਚੰਡੀਗੜ੍ਹ:ਚੰਡੀਗੜ੍ਹ ਪੁਲਿਸ ਦੇ ਸਾਬਕਾ ਐੱਸਐੱਸਪੀ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਦੀਆਂ ਮੁਸ਼ਕਿਲਾਂ ਵਧ ਰਹੀਆਂ ਹਨ। ਉਨ੍ਹਾਂ ਖਿਲਾਫ ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਪ੍ਰਸ਼ਾਸਕ ਵਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਦੀ ਸੀਬੀਆਈ ਜਾਂਚ ਸ਼ੁਰੂ ਹੋਈ ਹੈ।

10 ਮਹੀਨੇ ਪਹਿਲਾਂ ਹੋਈ ਸੀ ਅਹੁਦੇ ਦੀ ਛੁੱਟੀ:ਜਾਣਕਾਰੀ ਮੁਤਾਬਿਕ ਸਾਬਕਾ ਐੱਸਐੱਸਪੀ ਕੁਲਦੀਪ ਚਾਹਲ ਨੂੰ ਇਨ੍ਹਾਂ ਇਲਜ਼ਾਮਾਂ ਦੇ ਕਾਰਣ ਉਨ੍ਹਾਂ ਦੇ 3 ਸਾਲ ਦੇ ਕਾਰਜਕਾਲ ਤੋਂ 10 ਮਹੀਨੇ ਪਹਿਲਾਂ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਜਦੋਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੂੰ ਇਸ ਮਾਮਲੇ ਦੀ ਸ਼ਿਕਾਇਤ ਮਿਲੀ ਤਾਂ ਉਨ੍ਹਾਂ ਨੇ 12 ਦਸੰਬਰ ਨੂੰ ਕੁਲਦੀਪ ਚਾਹਲ ਨੂੰ ਰਿਲੀਵ ਕਰਨ ਦੇ ਹੁਕਮ ਦਿੱਤੇ ਸਨ। ਦੱਸ ਦੇਈਏ ਕਿ 2009 ਬੈਚ ਦੇ ਆਈਪੀਐਸ ਅਧਿਕਾਰੀ ਚਾਹਲ ਨੇ 29 ਸਤੰਬਰ 2020 ਨੂੰ ਐਸਐਸਪੀ ਚੰਡੀਗੜ੍ਹ ਦਾ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਮੁਹਾਲੀ ਦੇ ਐਸ.ਐਸ.ਪੀ. ਸਨ।

ਇਹ ਵੀ ਪੜ੍ਹੋ:Amritpal Singh : ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ, ਪੜ੍ਹੋ ਕਿਹੜਾ ਬਿਆਨ ਬਣਿਆਂ ਵਿਵਾਦ ਦਾ ਕਾਰਨ

ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਜਾਰੀ :14 ਦਸੰਬਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਜਾਰੀ ਕਰਕੇ ਕਿਹਾ ਸੀ ਕਿ ਚਾਹਲ ਖਿਲਾਫ ਗੰਭੀਰ ਦੁਰਵਿਹਾਰ ਦੀ ਸ਼ਿਕਾਇਤ ਹੈ। ਜਿਸ ਤੋਂ ਬਾਅਦ ਚਾਹਲ ਨੂੰ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ 28 ਨਵੰਬਰ 2022 ਤੱਕ ਪੰਜਾਬ ਦੇ ਮੁੱਖ ਸਕੱਤਰ ਨਾਲ ਵਿਚਾਰ ਵਟਾਂਦਰਾ ਕਰਕੇ ਕੀਤਾ ਗਿਆ ਸੀ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਐਸਐਸਪੀ ਲਈ 3 ਯੋਗ ਆਈਪੀਐਸ ਅਧਿਕਾਰੀਆਂ ਦਾ ਪੈਨਲ ਭੇਜਣ ਲਈ ਕਿਹਾ ਗਿਆ ਸੀ।

ਇੱਕ ਮਾਲ ਵਿੱਚ ਫੂਡ ਕੋਰਟ ਖਾਲੀ ਕਰਵਾਉਣ ਦੀ ਭੂਮਿਕਾ:ਦੂਜੇ ਪਾਸੇ ਸੂਤਰਾਂ ਅਨੁਸਾਰ ਪ੍ਰਸ਼ਾਸਕ ਵੱਲੋਂ ਬਦਸਲੂਕੀ ਦੇ ਇਲਜ਼ਾਮਾਂ ਤਹਿਤ ਚਾਹਲ ਨੂੰ ਹਟਾਉਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਸੂਤਰਾਂ ਮੁਤਾਬਕ ਚਾਹਲ 'ਤੇ ਲੱਗੇ ਇਲਜ਼ਾਮਾਂ 'ਚੋਂ ਇਕ ਇਲਜ਼ਾਮ ਉਸ 'ਤੇ ਨਿੱਜੀ ਤੌਰ 'ਤੇ ਵੱਡੇ ਮਾਲਾਂ 'ਚ ਫੂਡ ਕੋਰਟ ਖਾਲੀ ਕਰਵਾਉਣ ਦਾ ਹੈ। ਇਸ ਦੇ ਨਾਲ ਹੀ ਇੱਕ ਪ੍ਰਭਾਵਸ਼ਾਲੀ ਵਿਅਕਤੀ ਦੇ ਖਿਲਾਫ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਐਫਆਈਆਰ ਦਰਜ ਨਾ ਹੋਣ ਦੇ ਮਾਮਲੇ ਵਿੱਚ ਵੀ ਚਾਹਲ ਦੀ ਭੂਮਿਕਾ ਸ਼ੱਕੀ ਸੀ।

ABOUT THE AUTHOR

...view details