ਚੰਡੀਗੜ੍ਹ: ਪ੍ਰੋਫੈਸਰ ਪੰਡਿਤ ਧਰੇਨਵਰ ਰਾਓ ਵੱਲੋਂ ਹਾਈਕੋਰਟ ਵਿੱਚ ਸ਼ਰਾਬ, ਹਥਿਆਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗਾਇਕਾਂ ਵਿਰੁੱਧ ਅਰਜ਼ੀ ਦਾਖ਼ਲ ਕੀਤੀ ਗਈ ਸੀ। 22-07-2019 ਨੂੰ ਹਾਈ ਕੋਰਟ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਪੰਜਾਬ ਸਰਕਾਰ ਵੱਲੋਂ ਨਹੀਂ ਕੀਤੀ ਜਾ ਰਹੀ ਸੀ।
ਪ੍ਰੋਫੈਸਰ ਪੰਡਿਤ ਧਰੇਨਵਰ ਰਾਓ ਦੀ ਅਰਜ਼ੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 22-07-2019 ਨੂੰ ਇੱਕ ਹਿਦਾਇਤ ਜਾਰੀ ਕੀਤੀ ਸੀ ਕਿ ਸੂਬੇ ਵਿੱਚ ਕੋਈ ਵੀ ਲੱਚਰ, ਹਥਿਆਰ ਤੇ ਨਸ਼ੇ ਦਾ ਗਾਣਾ ਨਹੀਂ ਚੱਲੇਗਾ। ਇਸ ਦੇ ਬਾਵਜੂਦ ਨਵੇਂ ਸਾਲ ਦੇ ਪ੍ਰੋਗਰਾਮਾਂ ਵਿੱਚ ਪਰਮੀਸ਼ ਵਰਮਾ ਤੋਂ ਲੈ ਕੇ ਕਰਨ ਔਜਲਾ ਵਰਗੇ ਗਾਇਕਾਂ ਨੇ ਜੰਮ ਕੇ ਹਾਈਕੋਰਟ ਦੇ ਨਿਰਦੇਸ਼ਾਂ ਦੀਆਂ ਧੱਜੀਆਂ ਉਡਾਈਆਂ ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸੈਕਟਰੀ ਨੂੰ 24-04-2020 ਤੱਕ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ।