ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹੀਂ ਦਿਨੀਂ ਇੰਗਲੈਂਡ ਦੌਰੇ ਉੱਤੇ ਹਨ। ਇਸ ਦੌਰਾਨ ਉਨ੍ਹਾਂ ਦਾ ਕਾਫਲਾ ਰਸਤੇ ਵਿੱਚੋਂ ਲੰਘ ਰਿਹਾ ਸੀ ਤਾਂ ਉੱਥੇ ਉਨ੍ਹਾਂ ਦਾ ਵਿਰੋਧ ਹੋਇਆ। ਵਿਰੋਧ ਕਰਨ ਵਾਲੇ ਖਾਲਿਸਤਾਨ ਪੱਖੀ ਦੱਸੇ ਜਾ ਰਹੇ ਹਨ।
ਇੰਗਲੈਂਡ ਵਿੱਚ ਹੋਏ ਵਿਰੋਧ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ - ਇੰਗਲੈਂਡ ਵਿੱਚ ਕੈਪਟਨ ਦਾ ਵਿਰੋਧ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੰਗਲੈਂਡ ਵਿੱਚ ਵਿਰੋਧ ਕੀਤਾ ਗਿਆ। ਇਹ ਵਿਰੋਧ ਖਾਲਿਸਤਾਨ ਸਮਰਥਕਾਂ ਵੱਲੋਂ ਕੀਤਾ ਗਿਆ ਦੱਸਿਆ ਜਾ ਰਿਹਾ ਹੈ।
ਉਨ੍ਹਾਂ ਖਾਲਿਸਤਾਨ ਤੇ ਰੈਫਰੈਂਡਮ 2020 ਦੇ ਪੱਖ ਵਿੱਚ ਨਾਅਰੇਬਾਜ਼ੀ ਕੀਤੀ। ਦਰਅਸਲ ਕੈਪਟਨ ਅਮਰਿੰਦਰ ਸਿੰਘ ਰੈਫਰੈਂਡਮ 2020 ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਉਨ੍ਹਾਂ ਇਸ ਵਿਰੁੱਧ ਭਾਰਤ ਸਰਕਾਰ ਨੂੰ ਕਾਰਵਾਈ ਕਰਨ ਲਈ ਵੀ ਕਿਹਾ ਸੀ। ਇਸ ਤੋਂ ਇਲਾਵਾ ਗੂਗਲ ਉੱਤੇ ਰੈਫਰੈਂਡਮ 2020 ਐਪ ਵੀ ਆਈ ਸੀ ਜਿਸ ਦਾ ਕੈਪਟਨ ਦੇ ਵਿਰੋਧ ਕੀਤਾ ਅਤੇ ਉਹ ਐਪ ਹਟ ਦਿੱਤੀ ਗਈ।
ਜਾਣਕਾਰੀ ਮੁਤਾਬਕ ਖਾਲਿਸਤਾਨ ਪੱਖੀ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਵਿੱਚ ਕੁਝ ਲੋਕਾਂ ਨੇ ਕੈਪਟਨ ਦੇ ਕਾਫਲੇ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਕੈਪਟਨ ਨੇ ਬਰਮਿੰਘਮ ਵਿੱਚ ਲੋਕਾਂ ਨੂੰ ਸੰਬੋਧਨ ਕੀਤਾ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ, ਆਈਐਸਆਈ ਨੂੰ ਐਸਐਫਜੇ ਵਰਗੀਆਂ ਸੰਸਥਾਵਾਂ ਨਾਲ ਮਿਲ ਕੇ ਦੇਸ਼ ਨੂੰ ਤੋੜਨ ਦਾ ਕੰਮ ਨਹੀਂ ਕਰਨ ਦੇਵੇਗਾ।
TAGGED:
ਇੰਗਲੈਂਡ ਵਿੱਚ ਕੈਪਟਨ ਦਾ ਵਿਰੋਧ