ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਅਤੇ 12ਵੀਂ ਕਲਾਸ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਬੋਰਡ ਵਲੋਂ 8ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ 3 ਮਾਰਚ, 2020 ਤੋਂ ਲਈਆਂ ਜਾਣਗੀਆਂ। 10ਵੀਂ ਦੀਆਂ ਪ੍ਰੀਖਿਆਵਾਂ 17 ਮਾਰਚ ਤੋਂ ਸਵੇਰ ਦੇ ਸੈਸ਼ਨ ਵਿੱਚ ਕਰਵਾਈਆਂ ਜਾਣਗੀਆਂ।
PSEB ਨੇ ਐਲਾਨੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।
ਫ਼ੋਟੋ।
ਬੋਰਡ ਨੇ 8ਵੀਂ ਸ਼੍ਰੇਣੀ ਦੀ ਪ੍ਰੀਖਿਆ ਮਾਰਚ-2020 ਦਾ ਸੰਚਾਲਨ ਕਰਨ ਲਈ 10ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦੀ ਤਰਜ਼ 'ਤੇ ਤਿਕੋਣੀ ਵਿਧੀ ਅਨੁਸਾਰ ਪ੍ਰੀਖਿਆ ਕੇਂਦਰ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ।