ਚੰਡੀਗੜ੍ਹ: ਪੰਜਾਬ ਸੂਬੇ ਵਿੱਚ 10 ਅਤੇ 11 ਜੁਲਾਈ ਨੂੰ ਪੰਜਵੀਂ ਜਮਾਤ ਦੀਆਂ ਹੋਣ ਵਾਲੀਆਂ ਪ੍ਰੀਖਿਆ ਨੂੰ ਸੂਬੇ ਵਿੱਚ ਹੋਈ ਭਾਰੀ ਬਰਸਾਤ ਕਾਰਣ ਰੱਦ ਕਰ ਦਿੱਤਾ ਸੀ। ਉਸ ਸਮੇਂ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਇਹ ਫੈਸਲਾ ਲਿਆ ਸੀ। ਹੁਣ ਇਹ ਰੱਦ ਹੋਈਆਂ ਪ੍ਰੀਖਿਆਵਾਂ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ਡਿਊਲ ਜਾਰੀ ਕਰ ਦਿੱਤਾ ਹੈ ਅਤੇ ਇਹ ਪ੍ਰੀਖਿਆਵਾਂ ਹੁਣ 3 ਅਤੇ 4 ਅਗਸਤ ਨੂੰ ਲਈਆਂ ਜਾਣਗੀਆਂ।
PSEB Exam News: ਹੜ੍ਹ ਕਾਰਣ ਮੁਲਤਵੀ ਹੋਈਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਇਸ ਤਰੀਕ ਤੋਂ ਲਈ ਜਾਵੇਗੀ ਪ੍ਰੀਖਿਆ - PSEB Exam news
PSEB Exam News: ਪੰਜਾਬ ਵਿੱਚ ਹੜ੍ਹਾਂ ਦੀ ਮਾਰ ਕਾਰਣ ਸੂਬਾ ਸਰਕਾਰ ਵੱਲੋਂ ਰੱਦ ਕੀਤੀਆਂ ਗਈਆਂ ਸਕੂਲਾਂ ਦੀਆਂ ਪ੍ਰੀਖਿਆ ਹੁਣ 3 ਅਤੇ 4 ਅਗਸਤ ਨੂੰ ਹੋਣਗੀਆਂ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਸਬੰਧੀ ਡੇਟਸ਼ੀਟ ਜਾਰੀ ਕੀਤੀ ਹੈ।
ਇਸ ਵੈੱਬਸਾਈਟ ਉੱਤੋਂ ਲਓ ਸਾਰੀ ਜਾਣਕਾਰੀ: ਪੰਜਾਬ ਸਿੱਖਿਆ ਬੋਰਡ ਦੇ ਉੱਪ-ਸਕੱਤਰ ਮਨਮੀਤ ਸਿੰਘ ਪਟੇਲ ਨੇ ਦੱਸਿਆ ਕਿ ਪੰਜਵੀਂ ਜਮਾਤ ਦੀ ਇਸ ਪ੍ਰੀਖਿਆ ਨਾਲ ਸਬੰਧਤ ਸੋਧੀ ਹੋਈ ਡੇਟਸ਼ੀਟ ਅਤੇ ਹੋਰ ਵਾਧੂ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਵੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਵੇਰੇ 10:00 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਇਨ੍ਹਾਂ ਵਿਸ਼ਿਆਂ ਦੀ ਪ੍ਰੀਖਿਆ ਦਾ ਸਮਾਂ 3 ਘੰਟੇ ਦਾ ਹੋਵੇਗਾ। ਉਮੀਦਵਾਰਾਂ ਨੂੰ ਪ੍ਰਸ਼ਨ ਪੱਤਰ ਪੜ੍ਹਨ ਲਈ 15 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਂਦਾ ਹੈ।
- ਭਾਜਪਾ ਨੇ 2024 ਦੀਆਂ ਲੋਕ ਸਭਾ ਚੋਣਾਂ ਦੀ ਖਿੱਚੀ ਤਿਆਰੀ, ਪੰਜਾਬ ਦੇ ਤਰੁਣ ਚੁੱਘ ਸਮੇਤ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ
- Punjab Weather Update: ਭਾਖੜਾ 'ਚ ਵਧਿਆ ਪਾਣੀ ਦਾ ਪੱਧਰ, ਪੰਜਾਬ ਦੇ 11 ਜ਼ਿਲ੍ਹਿਆ ਵਿੱਚ ਮੀਂਹ ਦਾ ਅਲਰਟ
- Punjabi youth in Canada: ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ , ਸਦਮੇ 'ਚ ਮਾਂ ਨੇ ਵੀ ਤੋੜਿਆ ਦਮ
ਦੱਸ ਦਈਏ ਹੜ੍ਹ ਦੌਰਾਨ ਪ੍ਰੀਖਿਆਵਾਂ ਨੂੰ ਰੱਦ ਕਰਦਿਆਂ ਸੂਬਾ ਸਰਕਾਰ ਵੱਲੋਂ ਸਕੂਲਾਂ 'ਚ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ। ਉਸ ਸਮੇਂ ਕਿਹਾ ਗਿਆ ਸੀ ਕਿ ਕਈ ਨਦੀਆਂ ਅਤੇ ਘੱਗਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੇ ਹਨ। ਇੱਕ ਪਿੰਡ ਖਾਲੀ ਕਰਵਾਏ ਜਾ ਰਹੇ ਹਨ। ਸਰਕਾਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਪਣਾ ਬਚਾਅ ਕੀਤਾ ਜਾਵੇ ਕਿਸੇ ਵੀ ਪ੍ਰਕਾਰ ਕੋਈ ਅਣਗਹਿਲੀ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਹਰ ਜ਼ਿਲ੍ਹੇ 'ਚ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਅਤੇ ਹੜ੍ਹਾਂ ਸਬੰਧੀ ਕੋਈ ਵੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਉਸ ਸਮੇਂ ਪੰਜਾਬ 'ਚ ਵਿਗੜਦੇ ਹਾਲਾਤਾਂ ਨੂੰ ਵੇਖਦੇ ਹੋਏ ਪੰਜਾਬੀ ਯੂਨੀਵਰਸਿਟੀ 'ਚ 10-7-2023 ਨੂੰ ਹੋਣ ਵਾਲੀਆਂ ਸਾਰੀਆਂ ਹੀ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਲਿਖਿਆ ਗਿਆ ਸੀ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪੰਜਾਬ 'ਚ ਜਾਰੀ ਕੀਤੇ ਰੈੱਡ ਅਲਰਟ ਨੂੰ ਵੇਖਦੇ ਹੋਏ ਮਿਤੀ 10-7-23 ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਸਬੰਧੀ ਬਾਅਦ ਵਿੱਚ ਸੂਚਿਤ ਕਰ ਦਿੱਤਾ ਜਾਵੇਗਾ। ਇਨ੍ਹਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਸਬੰਧੀ ਡੇਟ-ਸ਼ੀਟਾ ਯੂਨੀਵਰਸਿਟੀ ਦੀ ਵੈਬ-ਸਾਈਟ 'ਤੇ ਅਪਲੋਡ ਕਰ ਦਿੱਤੀਆਂ ਜਾਣਗੀਆਂ।