ਚੰਡੀਗੜ੍ਹ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ(ਪੀ.ਐਸ.ਪੀ.ਸੀ.ਐਲ.) ਨੇ ਖਾਲੀ ਅਸਾਮੀਆਂ ਭਰਨ ਦਾ ਐਲਾਨ ਕੀਤਾ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ ਨੇ ਵੱਖ-ਵੱਖ ਅਹੁਦਿਆਂ ਦੀਆਂ 1745 ਅਸਾਮੀਆਂ ਭਰਨ ਦੀ ਫੈਸਲਾ ਕੀਤਾ ਹੈ।
ਪੀ.ਐਸ.ਪੀ.ਸੀ.ਐਲ. ਦੇ ਚੀਫ ਮੈਨੇਜਿੰਗ ਡਾਇਰੈਕਟਰ(ਸੀ.ਐਮ.ਡੀ) ਇੰਜਨੀਅਰ ਬਲਦੇਵ ਸਿੰਘ ਸਰਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਇਸ ਭਾਰਤੀ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਵੀ ਮਿਲੇਗੀ।
ਇੰਜਨੀਅਰ ਸਰਾਂ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਯੋਗ ਉਮੀਦਵਾਰਾਂ ਤੋਂ ਆਨਲਾਈਨ ਬਿਨੇ ਪੱਤਰ ਮੰਗੇ ਹਨ।
ਸੀ.ਐਮ.ਡੀ. ਨੇ ਅੱਗੇ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਇੱਕ ਆਊਟ ਸੋਰਸਡ ਏਜੰਸੀ ਵੱਲੋਂ ਪ੍ਰੀਖਿਆ ਲਈ ਜਾਵੇਗੀ। ਇਸ ਉਪਰੰਤ ਨਤੀਜਾ ਐਲਾਨਿਆ ਜਾਵੇਗਾ ਅਤੇ ਮੈਰਿਟ ਵਿੱਚ ਆਉਣ ਵਾਲੇ ਉਮੀਦਵਾਰਾਂ ਨੂੰ ਦਸਤਾਵੇਜ਼ ਚੈਕ ਕਰਵਾਉਣ ਲਈ ਬੁਲਾਇਆ ਜਾਵੇਗਾ।