ਚੰਡੀਗੜ੍ਹ: ਡਿਜੀਟਲ ਦੀ ਦੁਨੀਆ ਵਿੱਚ ਲੋਕਾਂ ਵੱਲੋਂ ਸਭ ਤੋਂ ਜ਼ਿਆਦਾ ਪ੍ਰਵਾਨ ਕੀਤੀ ਗਈ ਵੈੱਬ ਸੀਰੀਜ਼ 'ਪਾਤਾਲ ਲੋਕ' ਪਿਛਲੇ ਕਈ ਸਮੇਂ ਤੋਂ ਵਿਵਾਦਾਂ 'ਚ ਘਿਰੀ ਹੋਈ ਹੈ। ਹਾਲ ਹੀ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਇਸ ਵੈੱਬ ਸੀਰੀਜ਼ ਖ਼ਿਲਾਫ਼ ਪਟੀਸ਼ਨ ਦਰਜ ਕੀਤੀ ਗਈ ਸੀ।
ਪੰਜਾਬ ਹਰਿਆਣਾ ਹਾਈਕੋਰਟ ਨੇ ਵੈੱਬ ਸੀਰੀਜ਼ 'ਪਾਤਾਲ ਲੋਕ' ਮਾਮਲੇ ਸਬੰਧੀ ਡੀਜੀਪੀ ਤੋਂ ਮੰਗੀ ਸਟੇਟਸ ਰਿਪੋਰਟ - ਅਦਾਕਾਰਾ ਅਨੁਸ਼ਕਾ ਸ਼ਰਮਾ
ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਵੱਲੋਂ ਪ੍ਰੋਡਿਊਸ ਕੀਤੀ ਗਈ ਵੈੱਬ ਸੀਰੀਜ਼ 'ਪਾਤਾਲ ਲੋਕ' ਦਾ ਵਿਵਾਦ ਖ਼ਤਮ ਹੋਣ ਦਾ ਨਾਂਅ ਹੀ ਨਹੀਂ ਲੈ ਰਿਹਾ ਹੈ। ਦੱਸ ਦੇਈਏ ਕਿ ਇਸ ਵੈਬ ਸੀਰੀਜ਼ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਤੇ ਐਸਐਸਪੀ ਤੋਂ ਇਸ ਮਾਮਲੇ ਸਬੰਧੀ ਸਟੇਟਸ ਰਿਪੋਰਟ ਦੀ ਮੰਗ ਕੀਤੀ ਹੈ।
ਪੰਜਾਬ ਹਰਿਆਣਾ ਹਾਈਕੋਰਟ ਨੇ ਵੈੱਬ ਸੀਰੀਜ਼ 'ਪਾਤਾਲ ਲੋਕ' ਮਾਮਲੇ ਸਬੰਧੀ ਡੀਜੀਪੀ ਤੋਂ ਮੰਗੀ ਸਟੇਟਸ ਰਿਪੋਰਟ
ਇਸ ਦੇ ਨਾਲ ਹੀ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਨੇ ਜਵਾਬ ਦੇਣ ਲਈ ਕੁਝ ਸਮਾਂ ਮੰਗਿਆ ਹੈ ਤੇ ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਤੋਂ ਇਸ ਮਾਮਲੇ ਸਬੰਧੀ ਸਟੇਟਸ ਰਿਪੋਰਟ ਮੰਗੀ ਹੈ। ਦੱਸ ਦੇਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਨੂੰ ਹੋਵੇਗੀ।
ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਗੁਰਪਿੰਦਰ ਸਿੰਘ ਢਿੱਲੋਂ ਨੇ ਕਿਹਾ ਹੈ ਕਿ 'ਪਾਤਾਲ ਲੋਕ' ਸੀਰੀਜ਼ ਦੇ ਤੀਸਰੇ ਐਪੀਸੋਡ 'ਚ ਜੋ ਕੰਟੈਂਟ ਦਿਖਾਇਆ ਗਿਆ ਹੈ, ਉਹ ਕਿਤੇ ਨਾ ਕਿਤੇ ਦੋ ਭਾਈਚਾਰੇ 'ਚ ਨਫ਼ਰਤ ਪੈਦਾ ਕਰ ਰਿਹਾ ਹੈ ਤੇ ਇਸ ਤੋਂ ਇਲਾਵਾ ਸਿੱਖ ਭਾਈਚਾਰੇ ਦੀ ਛਵੀ ਵੀ ਖ਼ਰਾਬ ਕਰ ਰਿਹਾ ਹੈ।