ਪੰਜਾਬ

punjab

By

Published : Jan 13, 2023, 1:40 PM IST

ETV Bharat / state

Lok Sabha elections 2024 : ਲੋਕ ਸਭਾ ਚੋਣਾਂ ਲਈ ਭਾਜਪਾ ਤਰਲੋ ਮੱਛੀ, ਪਾਰਟੀ ਨੇ ਘੜ ਲਈ ਚੋਣ ਰਣਨੀਤੀ

2024 ਦੀਆਂ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਵੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਪੱਧਰ ਉੱਤੇ ਬੀਜੇਪੀ ਆਗੂਆਂ ਵਲੋਂ ਚੋਣ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਾਰਟੀ ਵਲੋਂ ਹੋਰ ਸਿਆਸੀ ਆਗੂਆਂ ਨੂੰ ਵੀ ਪਾਰਟੀ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਦਫਤਰ ਤੋਂ ਪਾਰਟੀ ਦੇ ਵੱਡੇ ਆਗੂਆਂ ਨੇ ਸੰਗਠਨ ਦੀ ਮਜਬੂਤੀ ਨੂੰ ਲੈ ਕੇ ਪਾਰਟੀ ਦੀ ਰੂਪਰੇਖਾ ਸੰਬੰਧੀ ( Lok Sabha elections 2024) ਵੀ ਬਿਆਨ ਜਾਰੀ ਕੀਤੇ ਹਨ।

Punjab BJP active for Lok Sabha elections
2024 ਦੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਤਰਲੋ ਮੱਛੀ, ਪਾਰਟੀ ਨੇ ਘੜ ਲਈ ਚੋਣ ਰਣਨੀਤੀ

2024 ਦੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਤਰਲੋ ਮੱਛੀ, ਪਾਰਟੀ ਨੇ ਘੜ ਲਈ ਚੋਣ ਰਣਨੀਤੀ






ਚੰਡੀਗੜ੍ਹ:
ਭਾਜਪਾ ਦੀ ਪੰਜਾਬ ਇਕਾਈ ਨੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧਾ ਦਿੱਤੀਆਂ ਹਨ। ਸਾਲ 2023 'ਚ ਸੂਬੇ ਲਈ ਭਾਜਪਾ ਦੀ ਰਣਨੀਤੀ ਅਤੇ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਕਿਸ ਤਰ੍ਹਾਂ ਕੰਮ ਕਰਨਾ ਹੈ ਅਤੇ ਪੰਜਾਬ 'ਚ ਸੰਗਠਨ ਨੂੰ ਕਿਵੇਂ ਅੱਗੇ ਲਿਜਾਣਾ ਹੈ, ਇਸਨੂੰ ਲੈ ਕੇ ਪਾਰਟੀ ਪੱਧਰ 'ਤੇ ਲਗਾਤਾਰ ਮੰਥਨ ਕੀਤਾ ਜਾ ਰਿਹਾ ਹੈ।




117 ਸੀਟਾਂ ਉੱਤੇ ਲੜੀ ਜਾਵੇਗੀ ਚੋਣ:ਇਸ ਦੇ ਮੱਦੇਨਜ਼ਰ ਅੱਜ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਪਾਰਟੀ ਆਗੂਆਂ ਦੀ ਮੀਟਿੰਗ ਹੋਈ। ਇਸ ਵਿੱਚ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਅਹਿਮ ਸੀ। ਮੀਟਿੰਗ ਸਬੰਧੀ ਗੱਲਬਾਤ ਕਰਦਿਆਂ ਪਾਰਟੀ ਦੇ ਉਪ ਪ੍ਰਧਾਨ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪਹਿਲਾਂ ਪਾਰਟੀ ਪੰਜਾਬ ਦੀਆਂ 23 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਦੀ ਸੀ ਅਤੇ ਹੁਣ ਪੂਰੀਆਂ 117 ਸੀਟਾਂ 'ਤੇ ਚੋਣ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ 4 ਲੋਕ ਸਭਾ ਸੀਟਾਂ 'ਤੇ ਚੋਣ ਲੜੀ ਜਾਂਦੀ ਸੀ ਪਰ ਹੁਣ 13 ਵਿੱਚੋਂ 13 ਸੀਟਾਂ 'ਤੇ ਚੋਣਾਂ ਲੜੀਆਂ ਜਾਣੀਆਂ ਹਨ। ਇਸ ਲਈ ਤਿਆਰੀ ਦੇ ਰੂਪ ਵਿੱਚ ਪਾਰਟੀ ਨੇ ਪਹਿਲਾਂ ਹੀ ਸਾਰੇ ਜ਼ਿਲਿਆਂ ਦੇ ਪ੍ਰਧਾਨ ਨਿਯੁਕਤ ਕਰ ਦਿੱਤੇ ਹਨ। ਇਸ ਤੋਂ ਬਾਅਦ ਹੁਣ ਪਾਰਟੀ ਦਾ ਸੰਗਠਨ ਜ਼ਿਲ੍ਹਾ ਪੱਧਰ 'ਤੇ ਕੀਤਾ ਜਾਣਾ ਹੈ।





ਵੱਡੇ ਆਗੂ ਆਉਣਗੇ ਪੰਜਾਬ:ਉਨ੍ਹਾਂ ਕਿਹਾ ਕਿ ਜਿਵੇਂ ਹੀ ਪਾਰਟੀ ਦੀ ਜੱਥੇਬੰਦੀ ਤਿਆਰ ਹੁੰਦੀ ਹੈ ਤਾਂ ਸਾਰੇ ਜ਼ਿਲ੍ਹਿਆਂ ਵਿੱਚ ਪਾਰਟੀ ਆਗੂਆਂ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਰੈਲੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਇਨ੍ਹਾਂ ਰੈਲੀਆਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਦੇ ਨਾਲ-ਨਾਲ ਪਾਰਟੀ ਦੇ ਸਾਰੇ ਵੱਡੇ ਆਗੂ ਵੀ ਸ਼ਿਰਕਤ ਕਰਨਗੇ। ਮੀਟਿੰਗ ਵਿੱਚ ਵੀ ਇਸੇ ਬਾਰੇ ਚਰਚਾ ਕੀਤੀ ਜਾ ਰਹੀ ਹੈ।




ਇਹ ਵੀ ਪੜ੍ਹੋ:Encounter In Firozpur: ਫਿਰੋਜ਼ਪੁਰ 'ਚ ਗੈਂਗਸਟਰ ਅਰਸ਼ ਡੱਲਾ ਦੇ ਸਾਥੀ ਅਤੇ ਪੁਲਿਸ ਵਿਚਾਲੇ ਹੋਈ ਮੁਠਭੇੜ





ਨਸ਼ਿਆਂ ਦੇ ਖਿਲਾਫ ਭਾਜਪਾ ਦੀ ਯਾਤਰਾ:
ਦੂਜੇ ਪਾਸੇ ਪੰਜਾਬ ਭਾਜਪਾ ਨੇ ਨਸ਼ਿਆਂ ਦੇ ਮੁੱਦੇ 'ਤੇ ਆਉਣ ਵਾਲੇ ਦਿਨਾਂ 'ਚ ਯਾਤਰਾ ਕੱਢਣ ਦੀ ਵੀ ਗੱਲ ਕਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਵਿੱਚ ਇਹ ਯਾਤਰਾ ਕੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਇਸ ਬਾਰੇ ਪਾਰਟੀ ਪੱਧਰ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ ਅਤੇ ਆਉਂਦੇ ਹਫ਼ਤੇ ਪਾਰਟੀ ਇਸ ਸਬੰਧੀ ਪ੍ਰੈੱਸ ਕਾਨਫਰੰਸ ਵੀ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਕੋਸ਼ਿਸ਼ ਹੈ ਕਿ 20 ਸਾਲ ਤੋਂ 35-40 ਸਾਲ ਤੱਕ ਦੇ ਨੌਜਵਾਨ ਅੱਗੇ ਆਉਣ। ਕਿਉਂਕਿ ਉਹ ਪਾਰਟੀ ਲਈ ਲੰਮਾ ਸਮਾਂ ਕੰਮ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।




ਕਈ ਵੱਡੇ ਆਗੂ ਭਾਜਪਾ ਵਿੱਚ ਸ਼ਾਮਿਲ:ਕਈ ਵੱਡੇ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਨਾਲ ਹੱਥ ਮਿਲਾਇਆ ਹੈ। ਭਾਜਪਾ ਦਫ਼ਤਰ ਚੰਡੀਗੜ੍ਹ ਵਿਖੇ ਉਲੀਕੇ ਗਏ ਪ੍ਰੋਗਰਾਮ ‘ਚ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਹਨਾਂ ਆਗੂਆਂ ਅਤੇ ਉਹਨਾਂ ਦੇ ਸਮਰਥਕਾਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਭਾਜਪਾ ਪਰਿਵਾਰ ‘ਚ ਸ਼ਾਮਿਲ ਕੀਤਾ। ਇਸ ਮੌਕੇ ਭਾਜਪਾ ਪ੍ਰਧਾਨ ਦੇ ਨਾਲ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ, ਮੋਨਾ ਜੈਸਵਾਲ, ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ, ਗੁਰਪ੍ਰੀਤ ਸਿੰਘ ਕਾਂਗੜ, ਸੂਬਾ ਮੀਤ ਪ੍ਰਧਾਨ ਦਿਆਲ ਸਿੰਘ ਸੋਢੀ, ਅਰਵਿੰਦ ਖੰਨਾ, ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ ਉੱਭਾ, ਜਿਲਾ ਪ੍ਰਧਾਨ ਕੇ. ਕੇ. ਮਲਹੋਤਰਾ, ਸੁਰਜੀਤ ਸਿੰਘ ਗੜ੍ਹੀ ਆਦਿ ਵੀ ਹਾਜਰ ਸਨ।



ਬਿਕਰਮਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੂਬਾ ਮੀਤ ਪ੍ਰਧਾਨ ਜੈਇੰਦਰ ਕੌਰ ਦੀ ਪ੍ਰੇਰਨਾ ਸਦਕਾ ਅੱਜ ਯੂਥ ਕਾਂਗਰਸ ਦੇ ਸਾਬਕਾ ਕੌਮੀ ਜਨਰਲ ਸਕੱਤਰ ਬੀਰਦਵਿੰਦਰ ਸਿੰਘ ਸਿੱਧੂ (ਪਟਿਆਲਾ), ਸ਼ਿਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਸਾਬਕਾ ਸੀਨੀਅਰ ਵਾਈਸ ਪ੍ਰਧਾਨ ਮੰਜੂ ਕੁਰੈਸ਼ੀ (ਪਟਿਆਲਾ) ਅਤੇ ਭਾਜਪਾ ਦੇ ਜਿਲਾ ਪ੍ਰਧਾਨ ਕਨਵਰਵੀਰ ਸਿੰਘ ਢਿੱਲੋ ਦੀ ਪ੍ਰੇਰਨਾ ਸਦਕਾ ਬਹੁਜਨ ਸਮਾਜ ਪਾਰਟੀ ਖੰਨਾ ਦੇ ਜਿਲਾ ਜਨਰਲ ਸਕੱਤਰ ਐਡਵੋਕੇਟ ਅਵਤਾਰ ਸਿੰਘ ਖੰਨਾ ਆਪਣੇ ਸਾਥੀਆਂ ਮਨਿੰਦਰ ਸਿੰਘ ਗਰੇਵਾਲ਼ (ਪਟਵਾਰੀ), ਇੰਦਰਜੀਤ ਸਿੰਘ ਪੱਤਰਕਾਰ, ਸੁਖਚੈਨ ਸਿੰਘ ਸੋਨੀ, ਕਰਨਲ ਪਰਮਿੰਦਰ ਸਿੰਘ ਆਦਿ ਸਮੇਤ ਸੈਕੜੇ ਸਾਥੀਆਂ ਸਮੇਤ ਭਾਜਪਾ ਪਰਿਵਾਰ ‘ਚ ਸ਼ਾਮਿਲ ਹੋਏ ਹਨ।

For All Latest Updates

TAGGED:

ABOUT THE AUTHOR

...view details