ਚੰਡੀਗੜ੍ਹ: ਪੰਜਾਬ ਭਾਜਪਾ ਨੇ ਉਮੀਦਵਾਰਾਂ ਦੀ ਅਗਲੀ ਲਿਸਟ ਜਾਰੀ ਕਰ ਦਿੱਤੀ ਹੈ। ਲਿਸਟ ਵਿੱਚ ਲੋਕ ਸਭਾ ਚੋਣਾਂ ਲਈ ਗੁਰਦਾਸਪੁਰ ਤੋਂ ਸੰਨੀ ਦਿਓਲ, ਚੰਡੀਗੜ੍ਹ ਤੋਂ ਕਿਰਨ ਖੇਰ ਤੇ ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਹੁਸ਼ਿਆਰਪੁਰ ਤੋਂ ਵਿਜੇ ਸਾਂਪਲਾ ਦੀ ਟਿਕਟ ਕੱਟੇ ਜਾਣ 'ਤੇ ਉਨ੍ਹਾਂ ਟਵਿੱਟਰ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ।
ਦੱਸ ਦਈਏ ਕਿ ਅੱਜ ਹੀ ਸੰਨੀ ਦਿਉਲ ਭਾਜਪਾ 'ਚ ਸ਼ਾਮਲ ਹੋਏ ਹਨ ਤੇ ਸਵੇਰ ਤੋਂ ਹੀ ਉਨ੍ਹਾਂ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਬਣਾਏ ਜਾਣ ਦੇ ਕਿਆਸ ਲਗਾਏ ਜਾ ਰਹੇ ਸਨ। ਸ਼ਾਮ ਖ਼ਤਮ ਹੁੰਦਿਆਂ ਹੀ ਇਨ੍ਹਾਂ ਕਿਆਸਰਾਈਆਂ ਨੂੰ ਯਕੀਨੀ ਬਣਾਉਂਦੇ ਹੋਏ ਭਾਜਪਾ ਨੇ ਉਮੀਦਵਾਰਾਂ ਦੀ ਲਿਸਟ ਵਿੱਚ ਅਧਿਕਾਰਕ ਤੌਰ 'ਤੇ ਸੰਨੀ ਦਿਉਲ ਦਾ ਨਾਂਅ ਐਲਾਨ ਦਿੱਤਾ।
ਹੁਸ਼ਿਆਪੁਰ ਤੋਂ ਟਿਕਟ ਮਿਲਣ 'ਤੇ ਇੱਕ ਪਾਸੇ ਜਿੱਥੇ ਸੋਮ ਪ੍ਰਕਾਸ਼ ਦੇ ਸਮਰਥਕਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ, ਉੱਥੇ ਹੀ ਟਿਕਟ ਕੱਟੇ ਜਾਣ 'ਤੇ ਵਿਜੇ ਸਾਂਪਲਾ ਨੇ ਨਾਰਾਜ਼ਗੀ ਜਤਾਈ। ਉਨ੍ਹਾਂ ਨਾਰਾਜ਼ਗੀ ਜਤਾਉਂਦੇ ਹੋਏ ਆਪਣੇ ਟਵਿੱਟਰ ਅਕਾਉਂਟ 'ਤੇ ਲਿਖਿਆ ਕਿ
ਪੰਜਾਬ ਭਾਜਪਾ ਨੇ ਉਮੀਦਵਾਰਾਂ ਦੀ ਸੂਚੀ ਐਲਾਨੀ, ਵਿਜੇ ਸਾਂਪਲਾ ਨਾਰਾਜ਼ - punjab
ਪੰਜਾਬ ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ। ਵਿਜੇ ਸਾਂਪਲਾ ਨੇ ਟਵਿੱਟਰ 'ਤੇ ਜਤਾਈ ਨਰਾਜ਼ਗੀ।

ਪੰਜਾਬ ਭਾਜਪਾ
ਬਹੁਤ ਦੁੱਖ ਹੋਇਆ ਭਾਜਪਾ ਨੇ ਗਊ ਹੱਤਿਆ ਕਰ ਦਿੱਤੀ।
ਭਾਜਪਾ ਨੇ ਕਿਰਨ ਖੇਰ 'ਤੇ ਮੁੜ ਵਿਸ਼ਵਾਸ ਕਰਦਿਆਂ, ਚੰਡੀਗੜ੍ਹ ਤੋਂ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਕਿਰਨ ਖੇਰ ਨੇ 2014 ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਚੰਡੀਗੜ੍ਹ ਤੋਂ ਜਿੱਤ ਹਾਸਲ ਕੀਤੀ ਸੀ।