ਪੰਜਾਬ

punjab

ETV Bharat / state

ਸੰਦੀਪ ਦਾਇਮਾ ਨੂੰ ਭਾਰਤੀ ਜਨਤਾ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਦਾ ਸੂਬਾ ਇਕਾਈ ਨੇ ਕੀਤਾ ਸਵਾਗਤ - Sandeep Dayma expelled from the party

ਪੰਜਾਬ ਭਾਜਪਾ ਦੀ ਮੰਗ ਉੱਤੇ ਤੁਰੰਤ ਕਾਰਵਾਈ ਕਰਦੇ ਹੋਏ ਰਾਜਸਥਾਨ ਦੀ ਪ੍ਰਦੇਸ਼ ਭਾਜਪਾ ਨੇ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। Punjab BJP welcomed the decision to expel Sandeep Dayma from the party

Punjab BJP welcomed the decision to expel Sandeep Dayma from the party
ਸੰਦੀਪ ਦਾਇਮਾ ਨੂੰ ਭਾਰਤੀ ਜਨਤਾ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਦਾ ਸੂਬਾ ਇਕਾਈ ਨੇ ਕੀਤਾ ਸਵਾਗਤ

By ETV Bharat Punjabi Team

Published : Nov 5, 2023, 10:55 PM IST

ਚੰਡੀਗੜ੍ਹ: ਸੰਦੀਪ ਦਾਇਮਾ ਵੱਲੋਂ ਰਾਜਸਥਾਨ ਦੇ ਅਲਵਰ ਵਿੱਚ ਇੱਕ ਰੈਲੀ ਵਿੱਚ ਦਿੱਤੇ ਗਏ ਨਫਰਤੀ ਭਾਸ਼ਣ ਤੇ ਪੰਜਾਬ ਭਾਜਪਾ ਦੀ ਸਖ਼ਤ ਕਾਰਵਾਈ ਦੀ ਮੰਗ ਨੂੰ ਮੰਨਦੇ ਹੋਏ ਰਾਜਸਥਾਨ ਪ੍ਰਦੇਸ਼ ਭਾਜਪਾ ਨੇ ਉਸਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ,ਅੱਜ ਤੋਂ ਬਾਅਦ ਉਹ ਭਾਜਪਾ ਦਾ ਮੈਂਬਰ ਨਹੀਂ ਹੈ। ਪੰਜਾਬ ਭਾਜਪਾ ਨੇ ਉਸਦੇ ਬਿਆਨ ਦੀ ਪੁਰਜੋਰ ਨਿੰਦਾ ਕੀਤੀ ਸੀ ਭਾਜਪਾ, ਪੰਜਾਬ, ਪੰਜਾਬੀਆਂ ਅਤੇ ਖਾਸ ਤੌਰ 'ਤੇ ਸਿੱਖ ਭਾਈਚਾਰੇ ਦੇ ਨਾਲ ਖੜ੍ਹੀ ਹੈ ਤੇ ਹਮੇਸ਼ਾ ਖੜੀ ਰਹੇਗੀ ।ਇਹ ਪ੍ਰੈੱਸ ਨੋਟ ਜਾਰੀ ਕਰਦਿਆਂ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਉਕਤ ਦੋਸ਼ੀ ਖ਼ਿਲਾਫ਼ ਸ਼ਖਤ ਕਾਰਵਾਈ ਦੀ ਮੰਗ ਕਰਦਿਆਂ ਕਈ ਕਦਮ ਚੁੱਕੇ ਸਨ।

ਸੰਦੀਪ ਦਾਇਮਾ ਨੂੰ ਭਾਰਤੀ ਜਨਤਾ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਦਾ ਸੂਬਾ ਇਕਾਈ ਨੇ ਕੀਤਾ ਸਵਾਗਤ

ਸ਼ਿਕਾਇਤ ਕਰਵਾਈ ਸੀ ਦਰਜ :ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨੂੰ ਅਨੁਸ਼ਾਸਨੀ ਕਾਰਵਾਈ ਕਰਨ ਦੀ ਮੰਗ ਕੀਤੀ ਸੀ ।ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਉਕਤ ਸੰਦੀਪ ਦਾਇਮਾ ਨਾਂ ਦੇ ਵਿਅਕਤੀ ਵਿਰੁੱਧ ਪੁਲਿਸ ਸਟੇਸ਼ਨ ਸੈਕਟਰ 39, ਚੰਡੀਗੜ੍ਹ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਹਦੂਦ ਅੰਦਰ ਪੰਜਾਬ ਭਾਜਪਾ ਦਾ ਮੁੱਖ ਦਫ਼ਤਰ ਆਉਂਦਾ ਹੈ।ਸ਼ਿਕਾਇਤ 'ਚ ਨਫ਼ਰਤੀ ਭਾਸ਼ਣ ਦਾ ਵੇਰਵਾ ਦਿੰਦੇ ਹੋਏ ਅਪੀਲ ਕੀਤੀ ਗਈ ਸੀ ਕਿ ਉਕਤ ਨਫ਼ਰਤ ਭਰੇ ਭਾਸ਼ਣ ਕਾਰਨ ਪੰਜਾਬ ‘ਚ ਅਸੁਰੱਖਿਆ ਦਾ ਮਾਹੌਲ ਪੈਦਾ ਹੋਇਆ ਹੈ ਅਤੇ ਵੱਡੇ ਪੱਧਰ ‘ਤੇ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਦਰਖ਼ਾਸਤ ਵਿੱਚ ਉਕਤ ਦੋਸ਼ੀ ਸੰਦੀਪ ਦਾਇਮਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ ਹੈ। ਪੰਜਾਬ ਭਾਜਪਾ ਨੇ ਸੂਬੇ ਦੀ ਇੱਕ ਜ਼ਿੰਮੇਵਾਰ ਵਿਰੋਧੀ ਪਾਰਟੀ ਹੋਣ ਦੇ ਨਾਤੇ, ਲੋਕਾਂ ਦੀਆਂ ਭਾਵਨਾਵਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਲੋਕਤਾਂਤਰਿਕ ਵਿਵਸਥਾ ਵਿੱਚ ਇਸ ਸਥਿਤੀ ਨਾਲ ਨਜਿੱਠਣ ਲਈ ਯੋਗ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ ਹੈ।

ਉਹਨਾਂ ਦੱਸਿਆ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਵੀ ਇਸ ਮੁੱਦੇ 'ਤੇ ਰਾਜਸਥਾਨ ਸਰਕਾਰ ਨੂੰ ਨੋਟਿਸ ਭੇਜ ਕੇ ਪੂਰੇ ਮਾਮਲੇ ਦੀ ਜਾਂਚ ਉਪਰੰਤ ਰਿਪੋਰਟ ਦੇਣ ਲਈ ਕਾਰਵਾਈ ਕਰਨ ਦੇ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ। ਅੱਗੇ ਦੀ ਕਾਰਵਾਈ ਰਾਜਸਥਾਨ ਦੀ ਕਾਂਗਰਸ ਸਰਕਾਰ ਨੇ ਕਰਨੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਉਕਤ ਵਿਅਕਤੀ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਸੀ, ਜਿਸ ਤੇ ਸੰਦੀਪ ਦਾਏਮਾ ਨੇ ਸਪੱਸ਼ਟ ਅਤੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ ਅਤੇ ਸਪੱਸ਼ਟ ਵੀ ਕੀਤਾ ਹੈ ਕਿ ਉਸ ਤੋ ਆਪਣੇ ਭਾਸ਼ਣ ਵਿੱਚ ਸਿੱਖ ਕੌਮ ਦਾ ਨਾਂ ਗਲਤੀ ਨਾਲ ਲਿਆ ਗਿਆ ਹੈ ਅਤੇ ਅਜਿਹਾ ਕਰਨਾ ਉਸ ਦਾ ਕਦੇ ਵੀ ਇਰਾਦਾ ਨਹੀਂ ਸੀ। (ਪ੍ਰੈੱਸ ਨੋਟ)

ABOUT THE AUTHOR

...view details