ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖ਼ਰੀ ਦਿਨ ਮੁੱਖ ਮੰਤਰੀ ਮਨੋਹਰ ਲਾਲ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ-ਬਿਜਲੀ ਪ੍ਰਾਜੈਕਟਾਂ ’ਤੇ ਲਗਾਏ ਗਏ ਜਲ ਸੈੱਸ ਖ਼ਿਲਾਫ਼ ਸਦਨ ਵਿੱਚ ਮਤਾ ਪੇਸ਼ ਕੀਤਾ। ਸਦਨ ਵਿੱਚ ਇਹ ਪ੍ਰਸਤਾਵ ਵੀ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਮਤਾ ਪੱਤਰ ਵਿੱਚ ਕਿਹਾ ਗਿਆ ਹੈ ਕਿ ਹਿਮਾਚਲ ਸਰਕਾਰ ਨੇ ਹਾਈਡਰੋ ਪਾਵਰ ਪ੍ਰਾਜੈਕਟ ’ਤੇ ਜੋ ਸੈੱਸ ਲਾਉਣ ਦਾ ਫੈਸਲਾ ਕੀਤਾ ਹੈ, ਉਹ ਚਿੰਤਾਜਨਕ ਅਤੇ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ।
Punjab Budget Session Live Updates: ਸਦਨ 'ਚ ਵਿਰੋਧੀਆਂ ਵਲੋਂ ਹੰਗਾਮਾ, ਸੀਐਮ ਮਾਨ ਨੇ ਕਿਹਾ- ਭਾਰਤ ਜੋੜੋ ਨਹੀਂ, ਸਗੋਂ ਭਾਰਤ ਤੋੜੋ ਦੀ ਰਾਹ ‘ਤੇ
17:19 March 22
*ਹਿਮਾਚਲ 'ਚ ਹਾਈਡਰੋ ਪਾਵਰ ਪ੍ਰੋਜੈਕਟਾਂ 'ਤੇ ਪਾਣੀ ਸੈੱਸ ਦੇ ਖਿਲਾਫ ਹਰਿਆਣਾ ਵਿਧਾਨ ਸਭਾ 'ਚ ਮਤਾ ਪਾਸ
16:07 March 22
*ਸਦਨ 'ਚ ਬੋਲੇ ਭਗਵੰਤ ਮਾਨ, ਕਿਹਾ-ਹਿਮਾਚਲ ਦਾ ਵਾਟਰ ਸੈੱਸ ਬੇਤੁਕਾ
ਕਾਂਗਰਸ ਦੇ ਕਈ ਚਿਹਰੇ, ਪੰਜਾਬ ਵਿੱਚ ਹੋਰ, ਹਿਮਾਚਲ ਵਿੱਚ ਹੋਰ ਚਿਹਰਾ ਹੈ। ਹਿਮਾਚਲ ਦਾ ਵਾਟਰ ਸੈੱਸ ਬੇਤੁਕਾ ਹੈ। ਹਿਮਾਚਲ ਪ੍ਰਦੇਸ਼ ਦੇ ਪਾਣੀਆਂ ’ਤੇ ਸੈੱਸ ਲਾਉਣ ਦੇ ਆਰਡੀਨੈਂਸ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਲਿਆਂਦਾ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਹਿਮਾਚਲ ਪ੍ਰਦੇਸ਼ ਵੱਲੋਂ ਸੈੱਸ ਲਗਾਉਣ ਦੀ ਤਜਵੀਜ਼ ਨੂੰ ਕਾਨੂੰਨ ਦੇ ਖ਼ਿਲਾਫ਼ ਦੱਸਿਆ ਗਿਆ ਸੀ। ਕੇਂਦਰ ਨੂੰ ਅਪੀਲ ਕੀਤੀ ਗਈ ਕਿ ਉਹ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਇਸ ਆਰਡੀਨੈਂਸ ਨੂੰ ਵਾਪਸ ਲੈਣ ਦਾ ਹੁਕਮ ਦੇਵੇ। ਜੇਕਰ ਹਿਮਾਚਲ ਪ੍ਰਦੇਸ਼ ਪਾਣੀਪਤ ਲਾਗੂ ਕਰਦਾ ਹੈ, ਤਾਂ ਪੰਜਾਬ ਨੂੰ 500 ਕਰੋੜ ਤੋਂ ਵੱਧ ਦਾ ਬੋਝ ਝੱਲਣਾ ਪਵੇਗਾ। ਇਸੇ ਮੁੱਦੇ ’ਤੇ ਹਰਿਆਣਾ ਵਿਧਾਨ ਸਭਾ ਵਿੱਚ ਵੀ ਮਤਾ ਪਾਸ ਕੀਤਾ ਗਿਆ ਹੈ।
15:00 March 22
*ਸੀਐਮ ਨੇ ਸਦਨ ਵਿੱਚ ਕਿਹਾ- ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ
ਆਪ੍ਰੇਸ਼ਨ ਅ੍ਰੰਮਿਤਪਾਲ ਨੂੰ ਜਿੱਥੇ ਭਾਜਪਾ ਦਾ ਸਮਰਥਨ ਮਿਲੀਆ ਹੈ, ਉੱਥੇ ਹੀ ਅਕਾਲੀ ਦਲ ਨੇ ਇਸ ਦਾ ਵਿਰੋਧ ਕੀਤਾ ਹੈ। ਮੁੱਥ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਅੰਦਰ ਬੋਲਦਿਆ ਕਿਹਾ ਕਿ ਸੂਬੇ ਵਿੱਚ ਸ਼ਾਂਤੀ ਭੰਗ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਅਮਨ ਸ਼ਾਂਤੀ ਬਣਾਏ ਰੱਖਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।
12:51 March 22
*ਸੀਐਮ ਮਾਨ ਨੇ ਸਦਨ ਵਿੱਚ ਪੇਸ਼ ਕੀਤਾ ਮਤਾ, ਸਰਬਸੰਮਤੀ ਨਾਲ ਮਤਾ ਪਾਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਵਾਰਾ ਏਅਰਪੋਰਟ ਦੇ ਨਾਮ ਨੂੰ ਲੈ ਕੇ ਮਤਾ ਪੇਸ਼ ਕੀਤਾ ਗਿਆ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਉੱਤੇ ਏਅਰਪੋਰਟ ਦਾ ਨਾਂ ਰੱਖਣ ਦੀ ਮੰਗ ਕੀਤੀ ਜਾ ਰਹੀ ਹੈ। ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੀ ਸਿਫਾਰਸ਼ ਕੀਤੀ ਗਈ ਹੈ।
11:42 March 22
*ਆਪ ਸਰਕਾਰ ਨੇ ਸਵਾਲ ਉੱਠਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਫੜ੍ਹਨ ਦੀ ਸਾਜਿਸ਼ ਰਚੀ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਆਪ ਸਰਕਾਰ ਘੇਰਦਿਆ ਕਿਹਾ ਕਿ ਮਾਨ ਸਰਕਾਰ ਨੇ ਆਪ ਹੀ ਅੰਮ੍ਰਿਤਪਾਲ ਨੂੰ ਭਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਕਾਂਡ ਵਿਵਾਦ ਤੋਂ ਬਾਅਦ ਜਦੋਂ ਸਰਕਾਰ ਉੱਤੇ ਸਵਾਲ ਉੱਠੇ ਉਦੋ ਆਪ ਸਰਕਾਰ ਨੇ ਅੰਮ੍ਰਿਤਪਾਲ ਨੂੰ ਫੜ੍ਹਨ ਦੀ ਸਾਜਿਸ਼ ਰਚੀ ਹੈ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਤੋ ਕਹਿ ਰਿਹਾ ਸੀ ਕਿ ਅੰਮ੍ਰਿਪਾਲ ਕਿਸੇ ਏਜੰਸੀ ਦਾ ਬੰਦਾ ਹੈ, ਜੋ ਰਾਤੋਂ-ਰਾਤ ਚਮਕ ਗਿਆ। ਮੈਨੂੰ ਆਪ ਸਰਕਾਰ ਦੀ ਨੀਅਤ ਉੱਤੇ ਸ਼ੱਕ ਹੈ।
11:39 March 22
*ਸ਼੍ਰੋਮਣੀ ਅਕਾਲੀ ਦਲ ਵੱਲੋਂ ਗ੍ਰਿਫਤਾਰੀਆਂ ਦਾ ਵਿਰੋਧ
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਹੋਰ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਅਤੇ ਐਨਐਸਏ ਲਾਏ ਜਾਣ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਸਵਾਲ ਚੁੱਕਦਿਆ ਕਿਹਾ ਕਿ ਨੌਜਵਾਨਾਂ ਉੱਤੇ NSA ਲਾਉਣਾ ਗ਼ਲਤ ਹੈ।
11:39 March 22
ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਦਾ ਵਾਕਆਊਟ
ਕਾਂਗਰਸ ਪਾਰਟੀ ਦੇ ਨੇਤਾਵਾਂ ਵੱਲੋਂ ਸਦਨ ਵਿੱਚ ਕਾਨੂੰਨ ਵਿਵਸਥਾ ਉੱਤੇ ਚਰਚਾ ਕਰਨ ਲਈ ਸਮਾਂ ਮੰਗਿਆ ਗਿਆ। ਇਸ ਦੌਰਾਨ ਕਾਂਗਰਸ ਪਾਰਟੀ ਦੇ ਨੇਤਾਵਾਂ ਵੱਲੋਂ ਸਦਨ ਵਿੱਚ ਕਾਫੀ ਹੰਗਾਮਾ ਕੀਤਾ ਗਿਆ। ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਵੱਲੋਂ ਸਦਨ ਚੋਂ ਵਾਕਆਊਟ ਕੀਤਾ ਗਿਆ ਹੈ।
11:07 March 22
*ਸਪੀਕਰ ਨੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਵੱਲੋਂ ਪੇਸ਼ ਕੀਤਾ ਕੰਮ ਰੋਕੂ ਮਤਾ ਕੀਤਾ ਰੱਦ
ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਪੱਖ ਤੋਂ ਕਾਫੀ ਹੰਗਾਮਾ ਹੋ ਰਿਹਾ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੰਮ ਰੋਕੂ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਰੱਦ ਕਰ ਦਿੱਤਾ ਜਿਸ ਕਾਰਨ ਕਾਂਗਰਸ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾ ਖਿਲਾਫ ਕਾਫੀ ਹੰਗਾਮਾ ਕੀਤਾ ਜਾ ਰਿਹਾ ਹੈ ਅਤੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਉਨ੍ਹਾਂ ਨੂੰ ਬੈਠਣ ਲਈ ਵਾਰ-ਵਾਰ ਯਤਨ ਕੀਤੇ ਜਾ ਰਹੇ ਹਨ, ਪਰ ਕਾਂਗਰਸ ਪਾਰਟੀ ਦੇ ਵਿਧਾਇਕ ਮੰਨਣ ਨੂੰ ਤਿਆਰ ਨਹੀਂ ਹਨ।
11:06 March 22
"ਭਗਵੰਤ ਮਾਨ ਇਕ ਦਿਨ ਏਕਨਾਥ ਸ਼ਿੰਦੇ ਬਣੇਗਾ"
ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਕ ਦਿਨ ਏਕਨਾਥ ਸ਼ਿੰਦੇ ਬਣੇਗਾ। ਇਹ ਆਪ ਸਰਕਾਰ ਭਾਜਪਾ ਦੀ ਬੀ ਟੀਮ ਹੈ। ਉਨ੍ਹਾਂ ਕਿਹਾ ਕਿ ਸ਼ਾਂਤ ਸੂਬਾ ਵੋਟਾਂ ਤੋਂ ਪਹਿਲਾਂ ਇਨ੍ਹਾਂ ਨੂੰ ਸੌਂਪਿਆ ਸੀ, ਪਰ ਅੱਜ ਹਾਲਾਤ ਵੇਖੋ ਕੀ ਹੋ ਗਏ ਹਨ।
11:05 March 22
*ਪੰਜਾਬ ਹਾਲਾਤ ਵਿਗਾੜਨ ਵਾਲੇ 'ਤੇ ਕਾਰਵਾਈ- ਆਪ ਆਗੂ
ਅੰਮ੍ਰਿਤਪਾਲ ਮੁੱਦੇ ਉੱਤੇ ਆਪ ਆਗੂ ਬੁੱਧ ਰਾਮ ਨੇ ਕਿਹਾ ਕਿ ਜੋ ਵੀ ਪੰਜਾਬ ਵਿੱਚ ਹਾਲਾਤ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਉਸ ਉੱਤੇ ਕਾਰਵਾਈ ਹੋਵੇਗੀ। ਯੂਨੀਵਰਸਿਟੀ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਉੱਥੇ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
10:35 March 22
*ਵਿਧਾਨਸਭਾ ਵਿੱਚ ਨਾਅਰੇਬਾਜ਼ੀ
ਵਿਰੋਧੀਆਂ ਵੱਲੋਂ ਪ੍ਰਸ਼ਨਕਾਲ ਦੌਰਾਨ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਸਦਨ ਵਿੱਚ ਇਸ ਸਮੇਂ ਪ੍ਰਸ਼ਨਕਾਲ ਚੱਲ ਰਿਹਾ ਹੈ ਜਿਸ ਦੌਰਾਨ ਵਿਰੋਧੀ ਹੰਗਾਮਾ ਕਰ ਰਹੇ ਹਨ।
10:24 March 22
*ਸਦਨ ਦੀ ਕਾਰਵਾਈ ਸ਼ੁਰੂ
ਪੰਜਾਬ ਵਿਧਾਨ ਸਭ ਅੰਦਰ ਸਦਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਵਿਰੋਧੀਆਂ ਵੱਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ।
09:32 March 22
* ਵਿਧਾਨ ਸਭਾ ਦਾ ਘਿਰਾਓ ਕਰੇਗੀ ਪੰਜਾਬ ਕਾਂਗਰਸ, ਔਰਤਾਂ ਨੂੰ 1000 ਰੁਪਏ ਦੇਣ ਦੇ ਵਾਅਦੇ ਖਿਲਾਫ ਪ੍ਰਦਰਸ਼ਨ
ਪੰਜਾਬ ਕਾਂਗਰਸ ਵੱਲੋਂ ਅੱਜ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ਕਿ 'ਆਪ' ਸਰਕਾਰ ਨੇ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਪੰਜਾਬ 'ਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1-1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ 365 ਦਿਨ ਬੀਤ ਜਾਣ 'ਤੇ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭੈਣਾਂ ਦੇ ਹੱਕ ਦਿਵਾਉਣ ਲਈ ਪੰਜਾਬ ਕਾਂਗਰਸ ਵਿਧਾਨ ਸਭਾ ਦਾ ਘਿਰਾਓ ਕਰੇਗੀ ਅਤੇ ਸਰਕਾਰ ਤੋਂ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਕਰੇਗੀ।
07:55 March 22
ਬਜਟ ਸੈਸ਼ਨ ਦਾ ਆਖਰੀ ਦਿਨ, ਕਈ ਪ੍ਰਸਤਾਵ ਹੋਏ ਪੇਸ਼
ਚੰਡੀਗੜ੍ਹ:ਪੰਜਾਬ ਬਜਟ ਸੈਸ਼ਨ ਦਾ ਅੱਜ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਦੱਸ ਦਈਏ ਕਿ ਅੱਜ ਸੈਸ਼ਨ ਦੇ ਵਿੱਚ ਡਰੱਗ ਮੁੱਦੇ ਉੱਤੇ ਚਰਚਾ ਹੋਵੇਗੀ। ਉਥੇ ਹੀ ਵਿਰੋਧੀਆਂ ਨੇ ਵੀ ਸਰਕਾਰ ਨੂੰ ਘੇਰਣ ਦੀ ਪੂਰੀ ਤਿਆਰੀ ਕੀਤੀ ਹੋਈ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਕਈ ਪ੍ਰਸਤਾਵ ਪੇਸ਼ ਕੀਤੇ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਅੱਜ ਕਈ ਪ੍ਰਸਤਾਵਾਂ 'ਤੇ ਮੋਹਰ ਲੱਗ ਸਕਦੀ ਹੈ। ਇਨ੍ਹਾਂ ਵਿੱਚ ਐਸਸੀ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਲਈ ਬਿੱਲ ਪਾਸ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਤ ਬਿੱਲ 'ਤੇ ਵੀ ਮੋਹਰ ਲਗਾਈ ਜਾ ਸਕਦੀ ਹੈ।
ਇਹ ਵੀ ਪੜੋ:Daily Hukamnama: ੯ ਚੇਤ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸੈਸ਼ਨ ਵਿੱਚ ਚੁੱਕਿਆ ਜਾ ਸਕਦਾ ਹੈ ਅੰਮ੍ਰਿਤਪਾਲ ਦਾ ਮੁੱਦਾ:ਦੱਸ ਦਈਏ ਕਿ ਵਿਰੋਧੀਆਂ ਨੇ ਮਾਨ ਸਰਕਾਰ ਨੂੰ ਘੇਰਣ ਦੀ ਪੂਰੀ ਤਿਆਰੀ ਕੀਤੀ ਹੋਈ ਹੈ। ਵਿਰੋਧੀਆਂ ਵੱਲੋਂ ਸੈਸ਼ਨ ਵਿੱਚ ਅੱਜ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਵੀ ਚੁੱਕਿਆ ਜਾ ਸਕਦਾ ਹੈ, ਕਿਉਂਕਿ ਅੰਮ੍ਰਿਤਪਾਲ ਉੱਤੇ ਹੋਏ ਕਾਰਵਾਈ ਦੀ ਗੂੰਜ਼ ਵਿਦੇਸ਼ਾਂ ਤਕ ਵੀ ਪਹੁੰਚ ਗਈ ਹੈ।
3 ਮਾਰਚ ਤੋਂ ਸ਼ੁਰੂ ਹੋਇਆ ਸੀ ਪੰਜਾਬ ਸਰਕਾਰ ਦਾ ਬਜਟ ਸੈਸ਼ਨ:ਪੰਜਾਬ ਸਰਕਾਰ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਇਆ ਸੀ ਜੋ ਕਿ 11 ਮਾਰਚ ਤਕ ਚੱਲਿਆ। ਬਜਟ ਸੈਸ਼ਨ ਦੇ ਪਹਿਲੇ ਪੜਾਅ ਵਿੱਚ ਸਰਕਾਰ ਵੱਲੋਂ ਪੰਜਾਬ ਬਜਟ 2023 ਪੇਸ਼ ਕੀਤਾ ਗਿਆ ਸੀ, ਜਿਸ ਉੱਤੇ ਵਿਰੋਧੀਆਂ ਵੱਲੋਂ ਕਾਫ਼ੀ ਹੰਗਾਮਾ ਵੀ ਕੀਤਾ ਗਿਆ ਸੀ। ਬਜਟ ਸੈਸ਼ਨ ਦੋ ਪੜਾਵਾਂ ਵਿੱਚ ਇਸ ਕਰਕੇ ਹੋਇਆ ਕਿਉਂਕਿ ਪੰਜਾਬ ਬਜਟ ਦੇ ਵਿਚਕਾਰ ਜੀ 20 ਸੰਮੇਲਨ ਆ ਗਿਆ ਸੀ।
ਇਹ ਵੀ ਪੜੋ:Gurudwara Haji Ratan Sahib: ਜਾਣੋ, ਗੁਰਦੁਆਰਾ ਹਾਜੀ ਰਤਨ ਸਾਹਿਬ ਦਾ ਇਤਿਹਾਸ